ਚੰਡੀਗੜ੍ਹ (Hoshiarpur Police Encounter): ਹੁਸ਼ਿਆਰਪੁਰ ਦੇ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਏ ਮੁਕਾਬਲੇ 'ਚ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜਦੋਂ ਸੀਆਈਏ ਸਟਾਫ ਹੁਸ਼ਿਆਰਪੁਰ ਦੀ ਟੀਮ ਨੇ ਰਾਣਾ ਮਨਸੂਰਪੁਰੀਆ ਦੇ ਘਰ ਛਾਪਾ ਮਾਰਿਆ ਤਾਂ ਉਸ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਸੀਆਈਏ ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਰਾਣਾ ਮਨਸੂਰਪੁਰੀਆ ਕੋਲ ਹਥਿਆਰਾਂ ਦਾ ਭੰਡਾਰ ਹੈ, ਫਿਲਹਾਲ ਉਹ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਫ਼ਿਲਹਾਲ ਪੁਲਿਸ ਇਸ ਮਾਮਲੇ 'ਚ ਕੁਝ ਨਹੀਂ ਕਹਿ ਰਹੀ ਹੈ।
ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ:ਮ੍ਰਿਤਕ ਮੁਲਾਜ਼ਮ ਦੀ ਪਛਾਣ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹੁਸ਼ਿਆਰਪੁਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਰਾਣਾ ਮਨਸੂਰਪੁਰੀਆ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਹਥਿਆਰਾਂ ਸਮੇਤ ਲੁਕਿਆ ਹੋਇਆ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਸਵੇਰੇ ਜਾਲ ਵਿਛਾ ਦਿੱਤਾ। ਜਿਵੇਂ ਹੀ ਦੋਸ਼ੀ ਨੇ ਪੁਲਿਸ ਨੂੰ ਦੇਖਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।