ਅੰਮ੍ਰਿਤਸਰ :ਅੰਮ੍ਰਿਤਸਰ ਤੇ ਪ੍ਰਸਿੱਧ ਗੋਲ ਬਾਗ ਵਿਖੇ ਅੱਜ ਸਵੇਰੇ ਤਕਰੀਬਨ ਪੌਣੇ 11 ਵਜੇ ਇੱਕ ਪੁਲਿਸ ਮੁਲਾਜ਼ਮ ਹੋਮਗਾਰਡ ਦਾ ਜਵਾਨ ਸੰਤੋਖਪਾਲ ਸਿੰਘ ਜਿਸ ਨੇ ਆਪਣੀ ਹੀ ਗਨ ਦੇ ਨਾਲ ਗੋਲੀ ਚਲਾ ਕੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਮੌਕੇ 'ਤੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਉਸ ਜਗ੍ਹਾ 'ਤੇ ਪੁਲਿਸ ਮੁਲਾਜ਼ਮ ਪਹੁੰਚੇ। ਇਸ ਮੌਕੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਸੰਤੋਖਪਾਲ ਸਿੰਘ, ਜੋ ਕਿ ਹੋਮਗਾਰੜ੍ਹ ਦਾ ਜਵਾਨ ਹੈ, ਪਿਛਲੇ ਕਾਫੀ ਸਮੇਂ ਤੋਂ ਬੀਜੇਪੀ ਲੀਡਰ ਬਲਵਿੰਦਰ ਬੱਬਾ ਨਾਲ ਡਿਊਟੀ ਕਰ ਰਿਹਾ ਸੀ। ਅੱਜ ਸਵੇਰੇ ਉਹਨਾਂ ਨੂੰ ਪੌਣੇ 11 ਵਜੇ ਸੂਚਨਾ ਮਿਲੀ ਕਿ ਇੱਕ ਹੋਮਗੜ੍ਹ ਦੇ ਜਵਾਨ ਵੱਲੋਂ ਗੋਲ ਬਾਗ ਦੇ ਪਾਰਕ ਵਿੱਚ ਆਪਣੀ ਹੀ ਗਨ ਦੇ ਨਾਲ ਖੁਦਕੁਸ਼ੀ ਕਰ ਲਈ ਹੈ।
ਅੰਮ੍ਰਿਤਸਰ ਗੋਲ ਬਾਗ ਦੇ ਨਜ਼ਦੀਕ ਇੱਕ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਆਪ ਨੂੰ ਮਾਰੀ ਗੋਲੀ - POLICEMAN SHOT HIMSELF
ਅੰਮ੍ਰਿਤਸਰ ਵਿਖੇ ਇੱਕ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਗਈ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਗੋਲ ਬਾਗ ਦੇ ਨਜ਼ਦੀਕ ਇੱਕ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਆਪ ਨੂੰ ਮਾਰੀ ਗੋਲੀ (ਅੰਮ੍ਰਿਤਸਰ ਪੱਤਰਕਾਰ (ਈਟੀਵੀ ਭਾਰਤ))
Published : Oct 28, 2024, 7:20 PM IST
ਪਰਿਵਾਰ ਨੂੰ ਸੌਂਪੀ ਗਈ ਮ੍ਰਿਤਕ ਦੇਹ
ਉਹਨਾਂ ਨੇ ਕਿਹਾ ਇਹ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਸੀ ਅਤੇ ਇਸ ਦੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ। ਜਾਂਚ ਅਧਿਕਾਰੀ ਵੱਲੋਂ ਮੌਕੇ ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੀ ਉਮਰ 40 ਤੋਂ 42 ਸਾਲ ਦੱਸੀ ਜਾ ਰਹੀ ਹੈ ਅਤੇ ਪਰਿਵਾਰ ਦੇ ਮੈਂਬਰਾਂ ਤੋਂ ਆਉਣ ਤੋਂ ਬਾਅਦ ਹੀ ਕੁਝ ਜਾਣਕਾਰੀ ਪਤਾ ਲੱਗੇਗੀ ਕਿ ਇਸ ਨੂੰ ਕੋਈ ਸਟਰੈਸ ਸੀ ਜਾਂ ਨਹੀਂ।