ਤਰਨਤਾਰਨ :ਵਿਦੇਸ਼ ਤੋਂ ਹਰ ਰੋਜ਼ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬੀ ਨੌਜਵਾਨ ਵਿਦੇਸ਼ ਵਿਚ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਵਿਦੇਸ਼ ਦੀ ਧਰਤੀ 'ਤੇ ਰੋਡ ਐਕਸੀਡੈਂਟ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਦਾਰਹਿਣ ਵਾਲਾ ਸੀ। ਦੱਸ ਦੇਈਏ ਕਿ ਨੌਜਵਾਨ ਆਪਣੀ ਪਤਨੀ ਸਮੇਤ ਹੀ ਕੈਨੇਡਾ ਵਿੱਚ ਰਹਿ ਰਿਹਾ ਸੀ।
ਮ੍ਰਿਤਕ ਕੈਨੇਡਾ ਵਿੱਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ:ਇਸ ਸੰਬੰਧੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਮ੍ਰਿਤਕ ਤੇਜਬੀਰ ਸਿੰਘ ਜਿਸਦੀ ਪਤਨੀ ਜਗਰੂਪ ਕੌਰ ਜੋ 4 ਸਾਲ ਪਹਿਲਾਂ ਹੀ ਕੈਨੇਡਾ ਗਈ ਸੀ। ਉਸ ਵੱਲੋਂ ਆਪਣੇ ਪਤੀ ਨੂੰ ਕਰੀਬ 2 ਸਾਲ ਪਹਿਲਾਂ ਹੀ ਕੈਨੇਡਾ ਬੁਲਾਇਆ ਗਿਆ ਸੀ ਅਤੇ ਤੇਜਬੀਰ ਸਿੰਘ ਕੈਨੇਡਾ ਵਿੱਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਉਹ ਕੈਨੇਡਾ ਤੋਂ ਅਮਰੀਕਾ ਲਈ ਟਰਾਲਾ ਲੈ ਕੇ ਅਮਰੀਕਾ ਗਿਆ। ਜਿੱਥੇ ਕਿ ਅਮਰੀਕਾ ਵਿੱਚ ਉਸਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ।