ਪੰਜਾਬ

punjab

ETV Bharat / state

ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਇਲਾਕੇ 'ਚ ਰੈੱਡ ਅਲਰਟ ਜਾਰੀ - Terrorist attack Jammu and Kashmir - TERRORIST ATTACK JAMMU AND KASHMIR

Terrorist attack in Jammu and Kashmir: ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਇਲਾਕੇ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ ਦੇ ਬਮਿਆਲ ਸੈਕਟਰ 'ਚ ਪੈਂਦੇ ਸਰਹੱਦੀ ਇਲਾਕੇ 'ਚ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਅਤੇ ਪੁਲਿਸ ਨੇ ਸੈਕਿੰਡ ਡਿਫੈਂਸ ਲਾਈਨ 'ਤੇ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਪੜ੍ਹੋ ਪੂਰੀ ਖਬਰ...

TERRORIST ATTACK JAMMU AND KASHMIR
ਪੰਜਾਬ ਦੇ ਸਰਹੱਦੀ ਇਲਾਕੇ 'ਚ ਰੈੱਡ ਅਲਰਟ ਜਾਰੀ (Etv Bharat Pathankot)

By ETV Bharat Punjabi Team

Published : Jun 15, 2024, 12:10 PM IST

ਪੰਜਾਬ ਦੇ ਸਰਹੱਦੀ ਇਲਾਕੇ 'ਚ ਰੈੱਡ ਅਲਰਟ ਜਾਰੀ (Etv Bharat Pathankot)

ਪਠਾਨਕੋਟ: ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਇਲਾਕੇ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਤਹਿਤ ਪਠਾਨਕੋਟ ਦੇ ਬਮਿਆਲ ਸੈਕਟਰ 'ਚ ਪੈਂਦੇ ਸਰਹੱਦੀ ਇਲਾਕੇ 'ਚ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਅਤੇ ਪੁਲਿਸ ਨੇ ਸੈਕਿੰਡ ਡਿਫੈਂਸ ਲਾਈਨ 'ਤੇ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਹੈਡਕੁਆਟਰ ਵੱਲੋਂ ਸਾਨੂੰ ਅਤੇ ਜੋ ਹੋਰ ਪੁਲਿਸ ਫੋਰਸ ਉਨ੍ਹਾਂ ਨੂੰ ਵੀ ਅਡੀਸ਼ਨਲ ਫੋਰਸ ਮਿਲੀ ਹੈ। ਪੁਲਿਸ ਵੱਲੋਂ ਪੁਲਿਸ ਫੋਰਸ ਨੂੰ ਮਜ਼ਬੂਤ ​​ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ ਹੈ ਜਿਸਦੀ ਜਾਣਕਾਰੀ ਐਸਐਸਪੀ ਪਠਾਨਕੋਟ ਨੇ ਦਿੱਤੀ ਹੈ।

ਪਿੰਡਾਂ ਦੇ ਲੋਕਾਂ ਨਾਲ ਮੀਟਿੰਗਾਂ: ਇੰਨਾ ਹੀ ਨਹੀਂ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਸਰਹੱਦ 'ਤੇ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸ਼ੱਕੀ ਗਤੀਵਿਧੀ ਬਾਰੇ ਸੁਚੇਤ ਰਹਿਣ ਲਈ ਕਿਹਾ ਜਾ ਰਿਹਾ ਹੈ। ਕਿਸੇ ਵੀ ਸ਼ੱਕੀ ਵਿਅਕਤੀ ਨੂੰ ਦੇਖਣ 'ਤੇ ਤੁਰੰਤ ਪੁਲਿਸ ਅਤੇ ਬੀ.ਐਸ.ਐਫ. ਨੂੰ ਸੂਚਿਤ ਕਰਨ ਲਈ ਵੀ ਜਾਗਰੂਕ ਕੀਤਾ ਗਿਆ ਤਾਂ ਜੋ ਸੁਰੱਖਿਆ ਵਿੱਚ ਕੋਈ ਕੁਤਾਹੀ ਨਾ ਹੋ ਸਕੇ।

ਦੱਸ ਦਈਏ ਬੀਤੇ ਦਿਨੀ ਅੱਤਵਾਦੀਆਂ ਨੇ ਮੰਗਲਵਾਰ ਰਾਤ ਨੂੰ ਕਠੂਆ ਵਿੱਚ ਅੰਤਰਰਾਸ਼ਟਰੀ ਸਰਹੱਦ (ਆਈਬੀ) ਦੇ ਨੇੜੇ ਇੱਕ ਪਿੰਡ ਵਿੱਚ ਹਮਲਾ ਕੀਤਾ ਸੀ। ਗੋਲੀਬਾਰੀ 'ਚ ਇਕ ਨਾਗਰਿਕ ਵੀ ਜ਼ਖਮੀ ਹੋ ਗਿਆ। ਸਰਹੱਦੀ ਜ਼ਿਲ੍ਹੇ ਕਠੂਆ 'ਚ ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਡੋਡਾ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਭਾਰਤੀ ਫੌਜ 'ਤੇ ਨਜ਼ਰ ਰੱਖੀ। ਇਹ ਵੀ ਦੱਸ ਦਈਏ ਕਿ 9 ਜੂਨ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਇੱਕ ਤੀਰਥ ਸਥਾਨ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਸੀ। ਇਸ ਹਮਲੇ 'ਚ 10 ਲੋਕਾਂ ਦੀ ਮੌਤ ਹੋ ਗਈ ਸੀ ਅਤੇ 33 ਹੋਰ ਜ਼ਖਮੀ ਹੋ ਗਏ ਸਨ। ਸੂਤਰਾਂ ਮੁਤਾਬਕ ਅੱਤਵਾਦੀ ਉਸੇ ਗਰੁੱਪ ਨਾਲ ਸਬੰਧਤ ਸਨ, ਜਿਸ ਨੇ 4 ਮਈ ਨੂੰ ਪੁੰਛ ਵਿੱਚ ਭਾਰਤੀ ਹਵਾਈ ਸੈਨਾ (ਆਈਏਐਫ) ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਸੀ।

ABOUT THE AUTHOR

...view details