ਪੰਜਾਬ

punjab

ETV Bharat / state

ਫਿਰ ਵਰ੍ਹਿਆ ਤੇਜ਼ ਰਫ਼ਤਾਰ ਦਾ ਕਹਿਰ, ਟਰੱਕ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਇੱਕ ਦੀ ਮੌਤ - Road accident in Moga - ROAD ACCIDENT IN MOGA

Road accident in Moga: ਤੇਜ ਰਫਤਾਰ ਟਰੱਕ ਦਾ ਗਾਡਰ ਅਤੇ ਸਰੀਆ ਲੈ ਕੇ ਜਾ ਰਹੇ ਟਰੈਕਟਰ ਟਰਾਲੀ ਨਾਲ ਪਿੱਛੇ ਤੋਂ ਟਕਰਾਉਣ ਨਾਲ ਵਾਪਰੇ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖਮੀਹੋ ਗਿਆ।

A terrible accident happened with a truck and a tractor trolley in Moga's Bughipura Chowk
ਫਿਰ ਵਰ੍ਹਿਆ ਤੇਜ਼ ਰਫ਼ਤਾਰ ਦਾ ਕਹਿਰ, ਟਰੱਕ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਇੱਕ ਦੀ ਮੌਤ

By ETV Bharat Punjabi Team

Published : Apr 19, 2024, 3:34 PM IST

ਫਿਰ ਵਰ੍ਹਿਆ ਤੇਜ਼ ਰਫ਼ਤਾਰ ਦਾ ਕਹਿਰ, ਟਰੱਕ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਇੱਕ ਦੀ ਮੌਤ

ਮੋਗਾ :ਪੰਜਾਬ ਦੇ ਮੋਗਾ 'ਚ ਇੱਕ ਤੇਜ਼ ਰਫਤਾਰ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੁਸਾਇਟੀ ਦੇ ਸੀਨੀਅਰ ਮੈਂਬਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਸਥਾਨਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੁੱਘੀਪੁਰਾ ਚੌਂਕ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ ਅਤੇ ਦੂਜਾ ਗੰਭੀਰ ਜ਼ਖਮੀ ਸੀ। ਜ਼ਖਮੀ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਮੁਲਜ਼ਮਾਂ ਦੀ ਭਾਲ 'ਚ ਪੁਲਿਸ :ਜਾਂਚ ਅਧਿਕਾਰੀ ਮੋਹਕਮ ਸਿੰਘ ਨੇ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਦੀ ਕੋਈ ਪਹਿਚਾਣ ਨਹੀ ਹੋ ਸਕੀ ਇਸ ਲਈ ਪੁਲਿਸ ਵੱਲੋਂ ਫਿਲਹਾਲ ਲਾਸ਼ ਨੂੰ ਮੋਰਚਰੀ 'ਚ ਰੱਖਿਆ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਪੂਰਨ ਪੜਤਾਲ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਮੌਕੇ 'ਤੇ ਮੌਜੂਦ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਇਹ ਹਾਦਸਾ ਤੇ ਰਫਤਾਰ ਟਰੱਕ ਹੁਣ ਕਾਰ ਟਰੈਕਟਰ ਟਰਾਲੀ ਨਾਲ ਪਿੱਛੇ ਤੋਂ ਟਕਰਾਉਣ ਕਰਨ ਵਾਪਰਿਆ ਹੈ ਅਤੇ ਜਿਸ ਵਿਅਕਤੀ ਦੀ ਮੌਤ ਹੋਈ ਉਸ ਨੇ ਅਤੇ ਦੂਸਰੇ ਵਿਅਕਤੀ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ ।

ABOUT THE AUTHOR

...view details