ਪੰਜਾਬ

punjab

ETV Bharat / state

ਅੰਮ੍ਰਿਤਸਰ ਦੇ ਹਰਦਾਸ ਹਸਪਤਾਲ ਦੇ ਟਰਾਂਸਫਾਰਮਰ ਨੂੰ ਲੱਗੀ ਭਿਆਨਕ ਅੱਗ, ਦੇਖੋ ਵੀਡੀਓ - Fire broke out in Hardas Hospital - FIRE BROKE OUT IN HARDAS HOSPITAL

Fire broke out in Hardas Hospital : ਜ਼ਿਲ੍ਹੇ ਦੇ ਹਰਦਾਸ ਹਸਪਤਾਲ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੇ ਟਰਾਂਸਫਾਰਮਰ ਦੇ ਸ਼ਾਰਟ ਸਰਕਟ ਕਾਰਨ ਹਰਦਾਸ ਹਸਪਤਾਲ ਦੇ ਅੰਦਰ ਅੱਗ ਲੱਗ ਗਈ।

FIRE BROKE OUT IN HARDAS HOSPITAL
ਅੰਮ੍ਰਿਤਸਰ ਦੇ ਹਰਦਾਸ ਹਸਪਤਾਲ ਚ ਲੱਗੀ ਅੱਗ (ETV Bharat Amritsar)

By ETV Bharat Punjabi Team

Published : Jun 11, 2024, 6:13 PM IST

ਅੰਮ੍ਰਿਤਸਰ ਦੇ ਹਰਦਾਸ ਹਸਪਤਾਲ ਚ ਲੱਗੀ ਅੱਗ (ETV Bharat Amritsar)

ਅੰਮ੍ਰਿਤਸਰ : ਜ਼ਿਲ੍ਹੇ ਦੇ ਹਰਦਾਸ ਹਸਪਤਾਲ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੇ ਟਰਾਂਸਫਾਰਮਰ ਦੇ ਸ਼ਾਰਟ ਸਰਕਟ ਕਾਰਨ ਹਰਦਾਸ ਹਸਪਤਾਲ ਦੇ ਅੰਦਰ ਅੱਗ ਲੱਗ ਗਈ। ਜਿਕਰਯੋਗ ਹੈ ਕਿ ਹਸਪਤਾਲ 'ਚ ਅੱਗ ਲੱਗਣ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਅੱਗ ਕਾਰਨ ਕਾਫੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਅੱਗ 'ਤੇ ਕਾਬੂ ਪਾਇਆ ਗਿਆ।

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਦਾਸ ਹਸਪਤਾਲ ਦੇ ਮਾਲਕ ਡਾਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਗਰਮੀ ਕਾਰਨ ਹਸਪਤਾਲ ਦੇ ਟਰਾਂਸਫਾਰਮਰ ਨੂੰ ਅੱਗ ਲੱਗ ਗਈ। ਜਿਸ ਕਾਰਨ ਵੱਡਾ ਧਮਾਕਾ ਹੋਇਆ। ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ਕਾਰਨ ਹਸਪਤਾਲ 'ਚ ਬਿਜਲੀ ਗੁੱਲ ਹੋ ਗਈ। ਉਨ੍ਹਾਂ ਕਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਹਰਦਾਸ ਹਸਪਤਾਲ ਦੇ ਟਰਾਂਸਫਾਰਮਰ ਨੂੰ ਅੱਗ ਲੱਗ ਗਈ ਹੈ। ਮੌਕੇ 'ਤੇ ਪਹੁੰਚ ਗਏ ਹਨ, ਸ਼ਾਰਟ ਸਰਕਟ ਕਾਰਨ ਅਜਿਹਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ABOUT THE AUTHOR

...view details