ਬਰਨਾਲਾ: ਜ਼ਿਲ੍ਹਾਬਰਨਾਲਾ ਦੇ ਕਸਬਾ ਮਹਿਲ ਕਲਾਂ ਨੇੜੇ ਪੰਜ ਤੇਜ਼ ਰਫ਼ਤਾਰ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਹ ਗੱਡੀਆਂ ਬਰਨਾਲਾ ਤੋਂ ਲੁਧਿਆਣਾ ਸਾਈਡ ਵੱਲ ਨੂੰ ਜਾ ਰਹੀਆਂ ਸਨ। ਸਭ ਤੋਂ ਅੱਗੇ ਜਾ ਰਹੀ ਗੱਡੀ ਅੱਗੇ ਆਵਾਰਾ ਪਸ਼ੂ ਆ ਗਏ, ਜਿਸ ਕਾਰਨ ਗੱਡੀ ਚਾਲਕ ਨੇ ਬ੍ਰੇਕ ਲਗਾ ਦਿੱਤੇ ਅਤੇ ਪਿੱਛਲੀਆਂ ਗੱਡੀਆਂ ਦੀ ਰਫ਼ਤਾਰ ਤੇਜ਼ ਹੋਣ ਕਾਰਨ ਸਾਰੀਆਂ ਆਪਸ ਵਿੱਚ ਟਕਰਾ ਗਈਆਂ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਘਟਨਾ ਦੌਰਾਨ ਕੋਈ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਇਸ ਸਬੰਧੀ ਜਾਂਚ ਪੁਲਿਸ ਅਧਿਕਾਰੀ ਜੱਗਾ ਸਿੰਘ ਨੇ ਦੱਸਿਆ ਕਿ ਅੱਜ ਪੰਜ ਗੱਡੀਆਂ ਬਰਨਾਲਾ ਤੋਂ ਲੁਧਿਆਣਾ ਸਾਈਡ ਨੂੰ ਜਾ ਰਹੀਆਂ ਸਨ। ਸਭ ਤੋਂ ਅੱਗੇ ਜਾ ਰਹੀ ਗੱਡੀ ਦੇ ਅੱਗੇ ਆਵਾਰਾ ਪਸ਼ੂ ਆ ਗਏ, ਜਿਸ ਕਾਰਨ ਗੱਡੀ ਚਾਲਕ ਨੇ ਅਚਾਨਕ ਬਰੇਕ ਲਗਾ ਦਿੱਤੇ। ਜਦਕਿ ਪਿੱਛੇ ਆ ਰਹੀਆਂ ਗੱਡੀਆਂ ਵਾਲਿਆਂ ਤੋਂ ਕੰਟਰੋਲ ਨਹੀਂ ਹੋਇਆ। ਜਿਸ ਕਾਰਨ ਸਾਰੀਆਂ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਉਹਨਾਂ ਕਿਹਾ ਕਿ ਦੋ ਗੱਡੀਆਂ ਦਾ ਆਪਸ ਵਿੱਚ ਸਮਝੌਤਾ ਹੋ ਗਿਆ ਹੈ। ਜਦਕਿ ਜੇਕਰ ਬਾਕੀਆਂ ਦੀ ਆਪਸ ਵਿੱਚ ਗੱਲ ਚੱਲ ਰਹੀ ਹੈ, ਜੇਕਰ ਕੋਈ ਸਮਝੌਤਾ ਨਾ ਹੋਇਆ ਤਾਂ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।