ਔਰਤ ਨੂੰ ਧੱਕੇ ਮਾਰ ਚੋਣ ਰੈਲੀ ਚੋਂ ਕੱਢਿਆ ਬਾਹਰ (ETV Bharat Bathinda) ਬਠਿੰਡਾ :ਮੰਤਰੀ ਭਗਵੰਤ ਮਾਨ ਬਠਿੰਡਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਬਠਿੰਡਾ ਵਿਖੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੂੰ ਹਰਾ ਕੇ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਲੋਕਾਂ ਨੂੰ ਅਪੀਲ ਕੀਤੀ।
ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵਤ ਮਾਨ ਨੇ ਸੰਤ ਰਾਮ ਉਦਾਸੀ ਦੀ ਕਵਿਤਾ ‘ਮਗਦਾ ਰਹੀ ਵੇ ਸੂਰਜਾ ਕਮਿਆਂ ਦੇ ਵਹਿਦੇ’ ਦਾ ਪਾਠ ਕਰਦਿਆਂ ਕਿਹਾ ਕਿ ਅਸੀਂ ਸੰਤ ਰਾਮ ਉਦਾਸੀ, ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਮੰਨਣ ਵਾਲੇ ਲੋਕ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਮੈਂ ਸਭ ਤੋਂ ਪਹਿਲਾਂ ਸਰਕਾਰੀ ਦਫ਼ਤਰਾਂ 'ਚ ਆਗੂਆਂ ਦੀ ਥਾਂ 'ਤੇ ਸ਼ਹੀਦ ਭਗਤ ਸਿੰਘ ਅਤੇ ਅੰਬੇਡਕਰ ਦੀਆਂ ਫੋਟੋਆਂ ਲਗਾਉਣ ਦਾ ਕੰਮ ਕੀਤਾ, ਕਿਉਂਕਿ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਅੰਬੇਡਕਰ ਨੇ ਆਜ਼ਾਦੀ ਨੂੰ ਯਕੀਨੀ ਬਣਾਇਆ।
ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਅੱਜ ਬਠਿੰਡਾ ਦਿਹਾਤੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜਿੱਥੇ ਵਿਰੋਧੀਆਂ 'ਤੇ ਤੰਜ ਕਸੇ ਗਏ, ਉੱਥੇ ਹੀ ਇਸ ਰੈਲੀ ਦੌਰਾਨ ਸੁਸ਼ਮਾ ਸਕਸੈਨਾ ਨਾਮ ਦੀ ਔਰਤ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਯਾਦ ਕਰਵਾਇਆ ਗਿਆ।
ਔਰਤ ਨੇ ਸੁਪਰੀਮ ਕੋਰਟ ਦਾ ਰੁਖ ਕਰਨ ਦੀ ਦਿੱਤੀ ਚੇਤਾਵਨੀ : ਦੱਸ ਦਈਏ ਕਿ ਜਦੋਂ ਔਰਤ ਵੱਲੋਂ ਉੱਚੀ ਆਵਾਜ਼ ਵਿੱਚ ਗੱਲ ਕਰਨੀ ਚਾਹੀ ਤਾਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਸ ਔਰਤ ਨੂੰ ਧੱਕੇ ਮਾਰ ਕੇ ਰੈਲੀ ਦੇ ਪੰਡਾਲ ਵਿੱਚੋਂ ਬਾਹਰ ਕਰ ਦਿੱਤਾ ਗਿਆ। ਇਸ ਮੌਕੇ ਮੀਡੀਆ ਸਾਹਮਣੇ ਮੁਖਾਤਿਬ ਹੁੰਦਿਆਂ ਸੁਸ਼ਮਾ ਸਕਸੈਨਾ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਵੱਲੋਂ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਇਹ ਔਰਤਾਂ ਦਾ ਅਪਮਾਨ ਹੈ ਕਿਉਂਕਿ ਔਰਤਾਂ ਨੂੰ 1000 ਰੁਪਏ ਦੀ ਲੋੜ ਨਹੀਂ।
ਉਹਨਾਂ ਕਿਹਾ ਕਿ 1000 ਨਾਲ ਤਾਂ ਕਿਸੇ ਦੇ ਘਰ ਦਾ ਗੁਜ਼ਾਰਾ ਵੀ ਨਹੀਂ ਹੁੰਦਾ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਔਰਤ ਨਾਲ 1000 ਰੁਪਏ ਦਾ ਸਿਰਫ਼ ਸੌਦਾ ਕੀਤਾ ਗਿਆ ਹੈ। ਜੋ ਬਹੁਤ ਹੀ ਨਿੰਦਣਯੋਗ ਹੈ। ਉਹਨਾਂ ਸਰਕਾਰ ਨੂੰ ਸੁਪਰੀਮ ਕੋਰਟ ਦਾ ਰੁਖ ਕਰਨ ਦੀ ਚੇਤਾਵਨੀ ਦਿੱਤੀ।