ਅੰਮ੍ਰਿਤਸਰ:ਕੁੱਝ ਦਿਨ ਪਹਿਲਾਂ ਇੱਕ ਹਮਲਾਵਰ ਵੱਲੋਂ ਗੋਲੀ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰਨਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਉਸ ਨੌਜਵਾਨ ਦੇ ਉੱਪਰ ਗੋਲੀ ਚਲਾਉਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਘਟਨਾ ਦੀ ਕਾਰਣ ਪਤੰਗ ਉਡਾਉਣ ਨੂੰ ਦੱਸਿਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਸ ਨੌਜਵਾਨ ਵੱਲੋਂ ਗੋਲੀ ਮਾਰੀ ਗਈ ਹੈ ਉਸ ਦੀ ਪਹਿਲਾਂ ਹੀ ਮ੍ਰਿਤਕ ਨਾਲ ਕੋਈ ਰੰਜਿਸ਼ ਚੱਲਦੀ ਨਹੀਂ ਸੀ ਅਤੇ ਇਹ ਸਿਰਫ ਪਤੰਗਬਾਜ਼ੀ ਨੂੰ ਲੈ ਕੇ ਤਕਰਾਰ ਤੋਂ ਬਾਅਦ ਕਾਂਡ ਹੋਇਆ ਹੈ। ।
ਪਤੰਗ ਉਡਾਣ ਨੂੰ ਲੈਕੇ ਦੋ ਗਰੁੱਪਾਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਚੱਲੀ ਗੋਲੀ, ਇੱਕ ਨੌਜਵਾਨ ਦਾ ਕਤਲ, ਪੁਲਿਸ ਨੇ ਮੁਲਜ਼ਮ ਕੀਤੇ ਕਾਬੂ - young man died in Amritsar - YOUNG MAN DIED IN AMRITSAR
ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਬੀਤੇ ਦਿਨੀਂ ਪਤੰਗਬਾਜ਼ੀ ਨੂੰ ਲੈਕੇ ਹੋਈ ਤਕਰਾਰ ਤੋਂ ਬਾਅਦ ਦੋ ਗਰੁੱਪਾਂ ਵਿਚਾਲੇ ਚੱਲੀ ਗੋਲੀ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਹੁਣ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ।
Published : Apr 10, 2024, 3:59 PM IST
ਹਥਿਆਰ ਬਰਾਮਦ: ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜਿਸ ਨੌਜਵਾਨ ਵੱਲੋਂ ਗੋਲੀ ਚਲਾਈ ਗਈ ਹੈ ਉਸ ਕੋਲੋਂ ਹਥਿਆਰ ਬਰਾਮਦ ਕੀਤਾ ਗਿਆ ਹੈ ਅਤੇ ਇਸ ਦੇ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਪਤੰਗ ਉਡਾਉਣ ਨੂੰ ਲੈ ਕੇ ਮੁਲਜ਼ਮਾਂ ਦੀ ਲੜਾਈ ਕੁਝ ਦਿਨ ਪਹਿਲਾਂ ਹੋਈ ਸੀ। ਜਿਸ ਤੋਂ ਬਾਅਦ ਕਾਬੂ ਕੀਤੇ ਗਏ ਮੁਲਜ਼ਮ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਇਸ ਤੋਂ ਹੋਰ ਵੀ ਬਰੀਕੀ ਦੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਿ ਹੋਰ ਵੀ ਖੁਲਾਸੇ ਹੋ ਸਕਣ ਅਤੇ ਪੁਲਿਸ ਵੱਲੋਂ ਜਿਸ ਹਥਿਆਰ ਦੇ ਨਾਲ ਗੋਲੀ ਚਲਾਈ ਗਈ ਸੀ ਉਸ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ।
- ਨਾਭਾ ਦੇ ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਪੁਲਿਸ ਨੇ ਫੜੇ ਦੋ ਮੁਲਜ਼ਮ - Gang rape of a girl in college
- ਇਸ ਪਿੰਡ ਵਿੱਚ ਲੱਗੇ ਮੇਲੇ 'ਚ ਸ਼ਰਧਾਲੂ ਸ਼ਰਾਬ ਚੜ੍ਹਾ ਕੇ ਲਾਹੁੰਦੇ ਸੁੱਖਣਾ, ਜਾਣੋ ਕੀ ਹੈ ਮਿੱਥ - Liquor Offer In Mela
- ਪੁਲਿਸ ਮੁਲਾਜ਼ਮ ਰਾਜਵੀਰ ਸਿੰਘ ਨੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਕਿਉਂ ਕਿਹਾ- ਸ਼ਰਮ ਛੱਡੇ ਨੌਜਵਾਨ, ਤਾਂ ਰੁਜ਼ਗਾਰ ਹੀ ਰੁਜ਼ਗਾਰ - Goat Rearing Business
ਤਿੰਨ ਅਪਰਾਧਿਕ ਮਾਮਲੇ ਦਰਜ: ਇੱਥੇ ਦੱਸਣਯੋਗ ਹੈ ਕਿ ਪੰਜਾਬ ਦੇ ਵਿੱਚ ਆਏ ਦਿਨ ਹੀ ਲਾਐਂਡ ਆਰਡਰ ਦੀ ਸਥਿਤੀ ਖਰਾਬ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਜਗ੍ਹਾ ਜਗ੍ਹਾ ਉੱਤੇ ਗੋਲੀ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਹੀ ਮਾਮਲਾ ਅੰਮ੍ਰਿਤਸਰ ਦੇ ਬੀ ਡਵਿਜ਼ਨ ਥਾਣੇ ਦੇ ਵਿੱਚ ਆਇਆ ਸੀ ਜਦੋਂ ਇੱਕ ਵਿਅਕਤੀ ਵੱਲੋਂ ਗੋਲੀ ਮਾਰ ਕੇ ਇੱਕ ਨੌਜਵਾਨ ਨੂੰ ਦਾ ਕਤਲ ਕਰ ਦਿੱਤਾ ਗਿਆ ਸੀ। ਉੱਥੇ ਹੀ ਪੁਲਿਸ ਵੱਲੋਂ ਕੁਝ ਹੀ ਸਮੇਂ ਦੇ ਵਿੱਚ ਇਸ ਦੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਵਰਤੀ ਗਈ। ਪਿਸਤੌਲ ਵੀ ਬਰਾਮਦ ਕਰ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕ੍ਰਿਮੀਨਲ ਮਾਇੰਡਿਡ ਹੈ ਅਤੇ ਅਸੀਂ ਪਹਿਲਾਂ ਵੀ ਇਸ ਖਿਲਾਫ ਤਿੰਨ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਅਸੀਂ ਇਸਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਕਿ ਅਸੀਂ ਹੋਰ ਖੁਲਾਸੇ ਕਰ ਸਕੀਏ।