ਪੰਜਾਬ

punjab

ETV Bharat / state

ਅਜਨਾਲਾ ਦੇ ਨੌਜਵਾਨ ਦੀ ਅਮਰੀਕਾ 'ਚ ਹੋਈ ਮੌਤ, ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਕੈਬਿਨੇਟ ਮੰਤਰੀ ਧਾਲੀਵਾਲ - Death of Punjabi youth in America - DEATH OF PUNJABI YOUTH IN AMERICA

ਅਜਨਾਲਾ ਦੇ ਪਿੰਡ ਇਬਰਾਹਿਮਪੁਰ ਦੇ ਰੋਜ਼ੀ ਰੋਟੀ ਕਮਾਉਣ ਅਮਰੀਕਾ ਗਏ ਨੌਜਵਾਨ ਦੀ ਮੌਤ ਹੋ ਗਈ। ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਜੁਗਰਾਜ ਸਿੰਘ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਐਨਆਰਆਈ ਮੰਤਰੀ ਕੁਲਦੀਪ ਧਾਲੀਵਾਲ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਪਹੁੰਚੇ।

A young man from Ibrahimpur village of Ajnala died in a road accident in America
ਅਜਨਾਲਾ ਦੇ ਨੌਜਵਾਨ ਦੀ ਅਮਰੀਕਾ 'ਚ ਹੋਈ ਮੌਤ, ਦੁੱਖ ਵੰਡਾਉਣ ਪਹੁੰਚੇ ਕੈਬਿਨੇਟ ਮੰਤਰੀ ਧਾਲੀਵਾਲ

By ETV Bharat Punjabi Team

Published : Apr 27, 2024, 3:37 PM IST

Updated : Apr 27, 2024, 5:24 PM IST

ਅਜਨਾਲਾ ਦੇ ਨੌਜਵਾਨ ਦੀ ਅਮਰੀਕਾ 'ਚ ਹੋਈ ਮੌਤ, ਦੁੱਖ ਵੰਡਾਉਣ ਪਹੁੰਚੇ ਕੈਬਿਨੇਟ ਮੰਤਰੀ ਧਾਲੀਵਾਲ

ਅੰਮ੍ਰਿਤਸਰ : ਅਜਨਾਲਾ ਦੇ ਨਾਲ ਲੱਗਦੇ ਪਿੰਡ ਇਬਰਾਹੀਮਪੁਰ ਦੇ ਰਹੀਉਂ ਵਾਲੇ ਪੰਜਾਬੀ ਨੌਜਵਾਨ ਜੁਗਰਾਜ ਸਿੰਘ ਦੀ ਅਮਰੀਕਾ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਆਪਣੇ ਜਵਾਨ ਪੁੱਤ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। 24 ਸਾਲਾ ਨੌਜਵਾਨ ਜੁਗਰਾਜ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਦੀ ਖਬਰ ਪਤਾ ਲੱਗਦੇ ਹੀ ਨੌਜਵਾਨ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਕਰਜਾ ਚੁੱਕ ਕੇ ਭੇਜਿਆ ਸੀ ਵਿਦੇਸ਼ : ਇਸ ਮੌਕੇ ਪਿਤਾ ਦਿਲਬਾਗ ਸਿੰਘ ਅਤੇ ਤਾਇਆ ਕੈਪਟਨ ਬਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਬੜੇ ਚਾਵਾਂ ਨਾਲ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ ਕਿ ਉਹ ਉੱਥੇ ਜਾ ਕੇ ਕਮਾਈ ਕਰੇਗਾ ਅਤੇ ਘਰ ਦੀ ਗਰੀਬੀ ਨੂੰ ਦੂਰ ਕਰੇਗਾ ਪਰ ਰੱਬ ਨੂੰ ਕੁਝ ਹੋ ਹੀ ਮਨਜ਼ੂਰ ਹੋਇਆ ਕਿ ਪੁੱਤ ਦੀ ਇਕ ਰੋਡ ਐਕਸੀਡੈਂਟ ਵਿੱਚ ਮੌਤ ਹੋਣ ਦਾ ਖਬਰ ਮਿਲੀ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਯੁਵਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਘਰ ਲਿਆਉਣ ਵਿੱਚ ਮਦਦ ਕੀਤੀ ਜਾਵੇ ਜੋ ਕਿ ਅਸੀਂ ਅੰਤਿਮ ਸਮੇਂ ਆਪਣੇ ਪੁੱਤਰ ਦੇ ਅੰਤਿਮ ਰਸਮਾਂ ਕਰ ਸਕਣ।

ਅਜਨਾਲਾ ਦੇ ਨੌਜਵਾਨ ਦੀ ਅਮਰੀਕਾ 'ਚ ਹੋਈ ਮੌਤ, ਦੁੱਖ ਵੰਡਾਉਣ ਪਹੁੰਚੇ ਕੈਬਿਨੇਟ ਮੰਤਰੀ ਧਾਲੀਵਾਲ

ਕੈਬਿਨੇਟ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ : ਜ਼ਿਕਰਯੋਗ ਹੈ ਕਿ ਜੁਗਰਾਜ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਘਰ ਪਹੁੰਚੇ। ਜਿੱਥੇ ਉਹਨਾਂ ਵੱਲੋਂ ਜੁਗਰਾਜ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਰ ਤਰ੍ਹਾਂ ਦੀ ਸਰਕਾਰ ਵੱਲੋਂ ਮਦਦ ਕਰਨ ਦਾ ਭਰੋਸਾ ਦਿੱਤਾ, ਇਸ ਮੌਕੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਸਾਡੇ ਪੰਜਾਬ ਦਾ ਨੌਜਵਾਨ ਵਿਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ, ਜਿੱਥੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਰਿਵਾਰ ਦੇ ਨਾਲ ਖੜੀ ਹੈ ਅਤੇ ਉਸ ਦੀ ਡੈਡ ਬਾਡੀ ਨੂੰ ਭਾਰਤ ਲਿਆਉਣ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

Last Updated : Apr 27, 2024, 5:24 PM IST

ABOUT THE AUTHOR

...view details