ਮਾਨਸਾ: ਪੰਜਾਬ ਵਿੱਚ ਆਏ ਦਿਨ ਦਿਲ ਕੰਬਾਊ ਘਟਨਾਵਾਂ ਵਾਪਰ ਦੀਆਂ ਰਹਿੰਦੀਆਂ ਹਨ। ਕਈ ਘਟਨਾਵਾਂ ਤਾਂ ਅਜਿਹੀਆਂ ਹੁੰਦੀਆਂ ਹਨ, ਜੋ ਕਈ ਪਰਿਵਾਰਾਂ ਦੀ ਸੁੱਖ-ਸ਼ਾਂਤੀ ਖੋਹ ਲੈਂਦੀਆਂ ਹਨ ਅਤੇ ਪਰਿਵਾਰ ਸਾਰੀ ਜ਼ਿੰਦਗੀ ਰੋਣ ਲਈ ਮਜ਼ਬੂਰ ਹੋ ਜਾਂਦੇ ਹਨ। ਇਸੇ ਤਰ੍ਹਾਂ ਹੀ ਤਾਜ਼ਾ ਇੱਕ ਮਾਮਲਾ ਸੁਣਨ ਵਿੱਚ ਆਇਆ ਹੈ, ਜਿਸ ਨੇ ਹਰ ਇੱਕ ਨੂੰ ਸਦਮੇ ਵਿੱਚ ਪਾ ਦਿੱਤਾ ਹੈ।
ਮਾਨਸਾ ਵਿੱਚ ਦਿਨ ਦਿਹਾੜੇ ਗੋਲੀਆਂ ਨਾਲ ਭੁੰਨਿਆ ਨੌਜਵਾਨ, ਦੇਖੋ ਮੌਕੇ ਦੀ ਵੀਡੀਓ - Young Man Shot Dead In Mansa - YOUNG MAN SHOT DEAD IN MANSA
Young Man Shot Dead In Mansa: ਹਾਲ ਹੀ ਵਿੱਚ ਇੱਕ ਬਹੁਤ ਹੀ ਦਿਲ ਕੰਬਾਊ ਵਾਰਦਾਤ ਸੁਣਨ ਨੂੰ ਮਿਲੀ ਹੈ, ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
Published : Aug 18, 2024, 12:59 PM IST
|Updated : Aug 18, 2024, 2:31 PM IST
ਦਰਅਸਲ, ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਇੱਕ ਪਿੰਡ ਕੋਟਲੀ ਵਿੱਚ ਦਿਨ ਦਿਹਾੜੇ ਆਪਣੇ ਪਿੰਡ ਦੇ ਬੱਸ ਸਟੈਂਡ ਉਤੇ ਬੈਠੇ ਨੌਜਵਾਨ ਨੂੰ ਕੁੱਝ ਵਿਅਕਤੀਆਂ ਵੱਲੋਂ ਗੋਲੀਆਂ ਨਾਲ ਭੁੰਨ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਉਤੇ ਪਹਿਲਾਂ ਗੰਡਾਸਿਆਂ ਨਾਲ ਹਮਲਾ ਕੀਤਾ ਗਿਆ ਸੀ। ਨੌਜਵਾਨ ਦੀ ਪਹਿਚਾਣ ਕੁਲਵਿੰਦਰ ਸਿੰਘ ਕਿੰਦਾ ਵੱਲੋਂ ਹੋਈ ਹੈ। ਗੋਲੀਆਂ ਲੱਗਣ ਨਾਲ ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ ਹੈ। ਹਾਲਾਂਕਿ ਪੂਰੀ ਘਟਨਾ ਦਾ ਕਾਰਨ ਚੰਗੀ ਤਰ੍ਹਾਂ ਸਾਹਮਣੇ ਨਹੀਂ ਆਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਨੌਜਵਾਨ ਦੀ ਪੁਰਾਣੀ ਰੰਜਿਸ਼ ਕਾਰਨ ਇਹ ਘਟਨਾ ਵਾਪਰੀ ਹੈ। ਸੁਣਨ ਨੂੰ ਇਹ ਵੀ ਮਿਲਿਆ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਹੁਣ ਪੂਰੀ ਘਟਨਾ ਦੀ ਸੂਚਨਾ ਮਿਲਦੇ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
- ਬਾਬਾ ਗੁਰਵਿੰਦਰ ਸਿੰਘ ਖੇੜੀ ਨੂੰ 14 ਦਿਨਾਂ ਦੀ ਜੇਲ੍ਹ, ਨਿਹੰਗ ਸਿੰਘਾਂ ਨੂੰ ਲਾਇਆ ਵੱਡਾ ਆਦੇਸ਼ - Baba Gurwinder Kheri 14 Days Jail
- ਈਮੇਲ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੰਗੇ ਕਰੋੜਾਂ ਰੁਪਏ - Guru Ramdas International Rajasansi
- ਦੇਹਰਾਦੂਨ 'ਚ ਨਾਬਾਲਗ ਪੰਜਾਬੀ ਲੜਕੀ ਨਾਲ ਬੱਸ 'ਚ ਹੋਇਆ ਗੈਂਗਰੇਪ, ਜਾਂਚ 'ਚ ਜੁਟੀ ਪੁਲਿਸ - gang rape case in dehradun
ਉਲੇਖਯੋਗ ਹੈ ਕਿ ਪੰਜਾਬ ਵਿੱਚ ਇਸ ਸਮੇਂ ਕ੍ਰਾਈਮ ਰੇਟ ਕਾਫੀ ਵੱਧਦਾ ਜਾ ਰਿਹਾ ਹੈ, ਆਏ ਦਿਨ ਸੀਐੱਮ ਮਾਨ ਵੱਲੋਂ ਕ੍ਰਾਈਮ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾਂਦੇ ਹਨ ਪਰ ਚੋਰੀ, ਲੁੱਟ-ਖੋਹ ਅਤੇ ਕਤਲ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਇਸ ਤਰ੍ਹਾਂ ਦੀਆਂ ਘਟਨਾਵਾਂ ਆਮ ਲੋਕਾਂ ਵਿੱਚ ਸਹਿਮ ਦਾ ਵਾਤਾਵਰਨ ਸਿਰਜ ਰਹੀਆਂ ਹਨ।