ਲੁਧਿਆਣਾ :ਕਿਸਾਨਾਂ ਅੰਦੋਲਨ ਦੇ ਹੱਕ ਵਿੱਚ ਅੱਜ ਪੰਜਾਬ ਬੰਦ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹੀ ਸੜਕਾਂ ਜਾਮ ਕਰ ਦਿੱਤੀਆਂ। ਪਹਿਲਾਂ ਹੀ ਪਤਾ ਹੋਣ ਕਰਕੇ ਲੋਕ ਵੀ ਵਾਹਨ ਲੈ ਕੇ ਸੜਕਾਂ ਉਪਰ ਘੱਟ ਹੀ ਨਿਕਲ ਰਹੇ ਹਨ। ਉਥੇ ਹੀ ਕੁਝ ਲੋਕ ਅਜਿਹੇ ਵੀ ਹਨ ਜੋ ਐਮਰਜੰਸੀ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦਾ ਨਜਾਇਜ਼ ਫਾਇਦਾ ਚੁਕਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਨਾਕੇਬੰਦੀ ਦੌਰਾਨ ਕਿਸਾਨਾਂ ਨੇ ਜਦੋਂ ਇਕ ਕਾਰ ਨੂੰ ਜਾਣ ਤੋਂ ਰੋਕਿਆ ਤਾਂ ਉਸ ਕਾਰ ਵਾਲੇ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਸ ਨੇ ਖੜ੍ਹੇ ਟੱਰਕ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਮੌਕੇ 'ਤੇ ਮੌਜੁਦ ਪੁਲਿਸ ਨੇ ਉਸ ਨੁੰ ਰੋਕ ਕੇ ਪੱਛ-ਗਿੱਛ ਕੀਤੀ ਤਾਂ ਉਕਤ ਨੌਜਵਾਨ ਨੇ ਆਪਣੇ ਆਪ ਨੂੰ ਪੁਲਿਸ ਦਾ ਹੀ ਮੁਲਾਜ਼ਮ ਦੱਸਿਆ ਅਤੇ ਉਸ ਨੇ ਕਾਰਡ ਦਿਖਾਇਆ। ਪੁਲਿਸ ਦੀ ਤਫਤੀਸ਼ ਦੌਰਾਨ ਆਈ ਡੀ ਕਾਰਡ ਜਾਅਲੀ ਨਿਕਲਿਆ।
ਪੁਲਿਸ ਕਰ ਰਹੀ ਪੜਤਾਲ
ਉਥੇ ਹੀ ਪੁਲਿਸ ਨਾਲ ਗੱਲਬਾਤ ਕਰਨ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਆਪਣੇ ਆਪ ਨੁੰ ਪੁਲਿਸ ਮੁਲਾਜ਼ਮ ਦੱਸਣ ਵਾਲਾ ਨੌਜਵਾਨ ਨਸ਼ੇ 'ਚ ਧੁੱਤ ਸੀ। ਉਸ ਨੇ ਚਿੱਟੇ ਦਾ ਨਸ਼ਾ ਕੀਤਾ ਹੋਇਆ ਸੀ। ਫਿਲਹਾਲ ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਲਾਡੋਵਾਲ ਥਾਣੇ ਲਿਜਾਇਆ ਗਿਆ ਅਤੇ ਉਸ ਤੋਂ ਪੁੱਛਗਿੱਛ ਕਰਨ ਦੀ ਗੱਲ ਆਖੀ ਹੈ।
ਉਥੇ ਹੀ ਕਿਸਾਨ ਜੱਥੇਬੰਦੀ ਆਗੂਆਂਂ ਨੇ ਕਿਹਾ ਕਿ ਅਜਿਹੇ ਅਨਸਰਾਂ ਕਾਰਨ ਧਰਨੇ ਨੂੰ ਢਾਹ ਲੱਗਦੀ ਹੈ। ਨਸ਼ੇ ਦੀ ਹਾਲਤ ਵਿੱਚ ਨੌਜਵਾਨ ਨੂੰ ਅਸੀਂ ਫੜ੍ਹ ਕੇ ਲੈ ਕੇ ਆਏ ਸੀ। ਇਸ ਤਰ੍ਹਾਂ ਹੀ ਹੋਰ ਲੋਕ ਨੇ ਜੋ ਆਈਕਾਰਡ ਦਿਖਾ ਕੇ ਚਲੇ ਜਾਂਦੇ ਹਨ।