ਪੰਜਾਬ

punjab

ETV Bharat / state

ਜਲੰਧਰ ਜ਼ਿਮਨੀ ਚੋਣ: ਆਪ ਨੇ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਨੂੰ ਐਲਾਨਿਆ ਉਮੀਦਵਾਰ, ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਦਿੱਤੀ ਟਿਕਟ - Jalandhar West By Election - JALANDHAR WEST BY ELECTION

Jalandhar West ByElection 2024: ਜਲੰਧਰ ਦੀ ਪੱਛਮੀ ਸੀਟ ਉੱਤੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਲਈ ਵੋਟਿੰਗ 10 ਜੁਲਾਈ ਨੂੰ ਹੋਵੇਗੀ। ਇਸ ਸੀਟ ਤੋਂ ਆਮ ਆਦਮੀ ਪਾਰਟੀ ਅਤੇ ਭਾਜਪਾ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪੜ੍ਹੋ ਪੂਰੀ ਖ਼ਬਰ।

har West ByElection 2024
ਜਲੰਧਰ ਜ਼ਿਮਨੀ ਚੋਣ (Etv Bharat)

By ETV Bharat Punjabi Team

Published : Jun 17, 2024, 2:10 PM IST

ਹੈਦਰਾਬਾਦ ਡੈਸਕ:ਆਮ ਆਦਮੀ ਪਾਰਟੀ (ਆਪ) ਤੋਂ ਬਾਅਦ ਹੁਣ ਬੀਜੇਪੀ ਨੇ ਪੰਜਾਬ ਦੇ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। 'ਆਪ' ਛੱਡਣ ਵਾਲੀ ਸ਼ੀਤਲ ਅੰਗੁਰਾਲ ਨੂੰ ਭਾਜਪਾ ਨੇ ਟਿਕਟ ਦਿੱਤੀ ਹੈ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ।

ਆਪ ਦਾ ਉਮੀਦਵਾਰ : ਇਸ ਵਾਰ ‘ਆਪ’ ਨੇ ਭਾਜਪਾ ਛੱਡ ਕੇ ਆਏ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਸਾਬਕਾ ਭਾਜਪਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ। ਉਨ੍ਹਾਂ ਨੂੰ ਭਾਜਪਾ ਤੋਂ ਟਿਕਟ ਨਹੀਂ ਮਿਲੀ।

ਭਾਜਪਾ ਛੱਡ ਕੇ 'ਆਪ' 'ਚ ਸ਼ਾਮਲ ਹੋਏ ਸਨ ਮਹਿੰਦਰ ਭਗਤ:ਮਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਭਗਤ ਨੇ ਚੰਡੀਗੜ੍ਹ 'ਚ ਫੜਿਆ 'ਆਪ' ਦਾ ਝਾੜੂ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ।

ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮਹਿੰਦਰ ਭਗਤ ਜ਼ਿਮਨੀ ਚੋਣਾਂ ਦੌਰਾਨ ਅਚਾਨਕ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸੀ।

ਜਲੰਧਰ ਜ਼ਿਮਨੀ ਚੋਣ, ਭਾਜਪਾ ਉਮੀਦਵਾਰ ਦਾ ਐਲਾਨ (Etv Bharat (ਭਾਜਪਾ, X))

ਇਸ ਲਈ ਹੋ ਰਹੀ ਚੋਣ:ਜਲੰਧਰ ਪੱਛਮੀ ਵਿਧਾਨ ਸਭਾ ਹਲਕੇ 'ਚ ਹੋਣ ਵਾਲੀ ਜ਼ਿਮਨੀ ਚੋਣ ਲਈ 'ਆਪ' ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਕਿਸੇ ਹੋਰ ਪਾਰਟੀ ਨੇ ਅਜੇ ਤੱਕ ਕੋਈ ਉਮੀਦਵਾਰ ਨਹੀਂ ਖੜ੍ਹਾ ਕੀਤਾ। ਸੂਬੇ 'ਚ 'ਆਪ' ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੀ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ 'ਚ) ਵੀ 'ਆਪ' ਦੀ ਸੀ। ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ 'ਤੇ ਉਪ ਚੋਣ ਹੋ ਰਹੀ ਹੈ।

10 ਜੁਲਾਈ ਨੂੰ ਹੋਵੇਗੀ ਵੋਟਿੰਗ:ਜ਼ਿਮਨੀ ਚੋਣ ਲਈ 21 ਜੂਨ, 2024 ਤੱਕ ਸਵੇਰੇ 11.00 ਵਜੇ ਤੋਂ ਦੁਪਹਿਰ 03.00 ਵਜੇ ਤੱਕ ਭਰੇ ਜਾ ਸਕਣਗੇ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ (ਬੁੱਧਵਾਰ) ਹੈ। ਵੋਟਾਂ 10 ਜੁਲਾਈ, 2024 (ਬੁੱਧਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ, 2024 (ਸ਼ਨੀਵਾਰ) ਨੂੰ ਹੋਵੇਗੀ।

ABOUT THE AUTHOR

...view details