ਬਠਿੰਡਾ :ਪੰਜਾਬ ਵਿੱਚ ਸੱਤਵੇਂ ਪੜਾਅ ਦੇ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾ ਅੱਜ ਚੌਥਾ ਦਿਨ ਹੈ। ਪੰਜਾਬ ਵਿੱਚ ਅੱਜ ਵੱਡੇ ਪੱਧਰ ’ਤੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਪਾਰਟੀਆਂ ਦੇ ਆਗੂ ਅੱਜ 10 ਮਈ ਨੂੰ ਪੰਜਾਬ ਚੋਣ ਮੈਦਾਨ ਵਿੱਚ ਨਾਮਜ਼ਦਗੀਆਂ ਭਰਨਗੇ। ਲੋਕ ਸਭਾ ਚੋਣਾਂ ਲਈ ਨਾਮਜਦਗੀਆਂ ਭਰਨ ਦੀ ਪ੍ਰਕਿਰਿਆ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਰਵਾਰ ਗੁਰਮੀਤ ਸਿੰਘ ਖੁੱਡੀਆਂ ਨਾਮਜ਼ਦਗੀ ਦਾਖ਼ਲ ਕਰਨ ਪਹੁੰਚੇ।
'ਆਪ' ਪਾਰਟੀ ਦੇ ਉਮੀਦਵਾਰ ਗੁਰਮੀਤ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ, ਕਹੀ ਵੱਡੀ ਗੱਲ... - Nomination submitted by Khuddian
Lok Sabha Elections 2024 : ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਰਵਾਰ ਗੁਰਮੀਤ ਸਿੰਘ ਖੁੱਡੀਆਂ ਨਾਮਜ਼ਦਗੀ ਦਾਖ਼ਲ ਕੀਤੇ ਗਏ। ਇਸ ਮੌਕੇ ਉਨ੍ਹਾਂ ਕਈ ਵੱਡੇ ਦਾਅਵੇ ਵੀ ਕੀਤੇ।
Published : May 10, 2024, 5:07 PM IST
4 ਜੂਨ ਨੂੰ ਹੋਵੇਗਾ ਸਭ ਕੁੱਝ ਸਪੱਸ਼ਟ : ਇਸ ਮੌਕੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਆਮ ਲੋਕਾਂ ਦੇ ਵਿੱਚੋਂ ਬਣੀ ਹੋਈ ਹੈ ਅਤੇ ਆਪ ਪਾਰਟੀ ਹਮੇਸ਼ਾਂ ਆਮ ਲੋਕਾਂ ਦੀ ਹਮਾਇਤੀ ਰਹੀ ਹੈ ਅਤੇ ਹਮੇਸ਼ਾ ਰਹੇਗੀ। ਉਹਨਾਂ ਕਿਹਾ ਕਿ ਉਹ ਲੋਕਾਂ ਦੇ ਮੁੱਖ ਮੁੱਦਿਆਂ ਉੱਤੇ ਚੋਣ ਲੜ ਰਹੇ ਹਨ। ਉਹਨਾਂ ਕਿਹਾ ਕਿ ਇੱਕ ਕਿਸਾਨ ਹੀ ਹੈ ਜੋ ਦੇਸ਼ ਦੇ ਅਨਾਜ ਭੰਡਾਰ ਵਿੱਚ ਸਭ ਤੋਂ ਵੱਡਾ ਹਿੱਸਾ ਪਾਉਂਦਾ ਹੈ। ਪੂਰੇ ਹਿੰਦੁਸਤਾਨ ਦੇ ਲੋਕ ਬਦਲਾਅ ਚਾਹੁੰਦੇ ਹਨ। ਉਹਨਾਂ ਭਾਜਪਾ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਦਾ ਨਤੀਜਾ ਉਹਨਾਂ ਨੂੰ ਭੁਗਤਣਾ ਪਵੇਗਾ, ਪੰਜਾਬ ਦੇ ਕਿਸਾਨ ਭਾਜਪਾ ਸਰਕਾਰ ਨੂੰ ਕਰਦੇ ਮੁਆਫ਼ ਨਹੀਂ ਕਰਨਗੇ। ਉਹਨਾਂ ਕਿਹਾ ਕਿ ਆਉਣ ਵਾਲੀ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਭ ਕੁਝ ਸਪੱਸ਼ਟ ਹੋ ਜਾਵੇਗਾ।
- ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਬੋਬੀ ਮਾਨ ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰ - Nomination submitted by Bobby Mann
- ਭਾਜਪਾ ਉਮੀਦਵਾਰ ਤਰਨਜੀਤ ਸੰਧੂ ਨੇ ਭਰਿਆ ਨਾਮਜ਼ਦਗੀ ਪੱਤਰ, ਕੇਂਦਰੀ ਮੰਤਰੀ ਨੇ ਦਿੱਤਾ ਸਮਰਥਨ - Bjp Candidate Taranjit Singh Sandhu
- ਲੋਕ ਸਭਾ ਚੋਣਾਂ 2024: ਜਾਣੋ, ਕੀ ਹੈ ਅੰਮ੍ਰਿਤਪਾਲ ਵਲੋਂ ਨਾਮਜ਼ਦਗੀ ਦਾਖਲ ਕਰਨ ਉੱਤੇ ਹਾਈਕੋਰਟ ਦਾ ਫੈਸਲਾ - Lok Sabha Election
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਉੱਤੇ ਇਲਜ਼ਾਮ ਲਾਉਂਦੇ ਹੋਏ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਸਵਾਲ ਦਾ ਜਵਾਬ ਦਿੰਦਿਆਂ ਖੁੱਡੀਆਂ ਨੇ ਕਿਹਾ ਕਿ ਸੁਖਬੀਰ ਬਾਦਲ ਸਾਢੇ ਤਿੰਨ ਲੱਖ ਕਰੋੜ ਰੁਪਏ ਪੰਜਾਬ ਤੇ ਕਰਜ਼ਾ ਛੱਡ ਕੇ ਗਏ ਸਨ। ਜਿਸ ਦਾ ਪੰਜਾਬ ਸਰਕਾਰ ਵਿਆਜ ਵੀ ਭਰ ਰਹੀ ਹੈ ਤੇ ਪੰਜਾਬ ਦਾ ਵਿਕਾਸ ਵੀ ਕਰ ਰਹੀ ਹੈ। ਦੱਸ ਦਈਏ ਕਿ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।