ਚੰਡੀਗੜ੍ਹ: ਆਮ ਆਦਮੀ ਪਾਰਟੀ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਧਾਂਦਲੀ ਖ਼ਿਲਾਫ਼ ਅਦਾਲਤ ਤੋਂ ਲੈ ਕੇ ਸੜਕਾਂ ਤੱਕ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਅਤੇ ਵਰਕਰਾਂ ਨੇ ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਚੰਡੀਗੜ੍ਹ ਪੁਲਿਸ ਵੱਲੋਂ ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੀ ਭਾਈਵਾਲ ਰੈਪਿਡ ਐਕਸ਼ਨ ਫੋਰਸ ਵੀ ਚੰਡੀਗੜ੍ਹ ਨਗਰ ਨਿਗਮ ਦੇ ਬਾਹਰ ਤਾਇਨਾਤ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਪੁਲਿਸ ਨਾਲ ਝੜਪ ਹੋ ਗਈ।
'ਆਪ' ਦੇ ਕੌਂਸਲਰਾਂ ਅਤੇ ਵਰਕਰਾਂ ਦੀ ਪੁਲਿਸ ਨਾਲ ਝੜਪ, ਪੁਲਿਸ ਨੇ ਹਿਰਾਸਤ 'ਚ 'ਆਪ' ਆਗੂ - chandigarh mayor election
ਚੰਡੀਗੜ੍ਹ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਕੌਂਸਲਰਾਂ 'ਚ ਝੜਪ ਹੋ ਹੋਈ ਅਤੇ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਕੀ ਹੈ ਪੂਰਾ ਮਾਮਲਾ ਪੜ੍ਹੋ ਪੂਰੀ ਖ਼ਬਰ...
Published : Feb 4, 2024, 7:20 PM IST
ਪੁਲਿਸ ਵੱਲੋਂ ਬਲ ਦਾ ਪ੍ਰਯੋਗ:ਇਸ ਮਗਰੋਂ ਪੁਲਿਸ ਨੇ ਹਲਕਾ ਬਲ ਵਰਤਦਿਆਂ ਨਗਰ ਨਿਗਮ ਦਫ਼ਤਰ ਦੇ ਬਾਹਰੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਭਜਾ ਦਿੱਤਾ। ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਅਤੇ ਵਰਕਰਾਂ ਖ਼ਿਲਾਫ਼ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਾਰੇ ਵਰਕਰਾਂ ਤੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
'ਆਪ' ਆਗੂ ਜ਼ਖਮੀ:ਇਸ ਝੜਪ ਦੌਰਾਨ ‘ਆਪ’ ਆਗੂ ਐਸਐਸ ਆਹਲੂਵਾਲੀਆ ਸੜਕ ’ਤੇ ਡਿੱਗ ਪਏ। ਇਸ ਕਾਰਨ ਉਸ ਦੇ ਸਿਰ ਵਿੱਚ ਸੱਟ ਲੱਗਣ ਦੀ ਗੱਲ ਕਹੀ ਜਾ ਰਹੀ ਹੈ। ਪੁਲਿਸ ਨੇ ਉਸੇ ਹਾਲਤ ਵਿੱਚ ਆਹਲੂਵਾਲੀਆ ਨੂੰ ਵਰਕਰਾਂ ਸਮੇਤ ਹਿਰਾਸਤ ਵਿੱਚ ਲੈ ਲਿਆ। ਦੱਸ ਦੇਈਏ ਕਿ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦੇਣ ਜਾ ਰਹੀ ਸੀ। ਜਿਸ ਤੋਂ ਬਾਅਦ ਪਾਰਟੀ ਦੀ ਰਣਨੀਤੀ ਇਹ ਸੀ ਕਿ ਅੱਜ ਤੋਂ ਹਰ ਰੋਜ਼ ਇਕ ਕੌਂਸਲਰ ਆਪਣੇ 5 ਸਮਰਥਕਾਂ ਸਮੇਤ ਨਗਰ ਨਿਗਮ ਦੇ ਬਾਹਰ ਧਰਨਾ ਦੇਵੇਗਾ।