ਚੰਡੀਗੜ੍ਹ:ਪਟਿਆਲਾ ਦੇ ਨਾਭਾ ਤੋਂ ਆਪ ਐਮਐਲਏ ਦੇਵ ਮਾਨ ਉੱਤੇ ਦੁੱਖਾਂ ਦਾ ਪਹਾੜ ਟੁੱਟਿਆ। ਦੇਵ ਮਾਨ ਦੇ ਪਿਤਾ ਲਾਲ ਸਿੰਘ ਦੁਨੀਆ ਵਿੱਚ ਨਹੀ ਰਹੇ। ਇਸ ਬਾਰੇ ਦੇਵ ਮਾਨ ਨੇ ਖੁਦ ਆਪਣੇ ਅਧਿਕਾਰਿਤ ਅਕਾਉਂਟ ਤੋਂ ਸੋਸ਼ਲ ਮੀਡੀਆ ਫੇਸਬੁੱਕ ਉੱਤੇ ਪੋਸਟ ਸਾਂਝੀ ਕਰਦੇ ਹੋਏ ਦਿੱਤੀ। ਦੇਵ ਮਾਨ ਨੇ ਲਿਖਿਆ ਪਿਤਾ ਨਾਲ ਫੋਟੋ ਸਾਂਝੀ ਕਰਦੇ ਲਿਖਿਆ ਕਿ - ਮੇਰੇ ਪਿਤਾ ਜੀ ਸ. ਲਾਲ ਸਿੰਘ ਜੀ ਇਸ ਸੰਸਾਰ ਵਿੱਚ ਨਹੀਂ ਰਹੇ।
ਅੱਜ ਹੋਵੇਗਾ ਅੰਤਿਮ ਸੰਸਕਾਰ
ਆਪ ਐਮਐਲਏ ਦੇਵ ਮਾਨ ਨੇ ਪੋਸਟ ਰਾਹੀਂ ਹੀ ਜਾਣਕਾਰੀ ਦਿੰਦਿਆ ਲਿਖਿਆ ਕਿ ਪਿਤਾ ਲਾਲ ਸਿੰਘ ਦਾ ਦੇਹਾਂਤ ਹੋ ਚੁੱਕਾ ਹੈ। ਉਨ੍ਹਾਂ ਲਿਖਿਆ ਕਿ ਪਿਤਾ ਦਾ ਅੰਤਿਮ ਸੰਸਕਾਰ ਅੱਜ ਮਿਤੀ 28-11-2024 (ਵੀਰਵਾਰ) ਉਨ੍ਹਾਂ ਦੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ , ਨੇੜੇ ਸਨੌਰ ਜਿਲਾ ਪਟਿਆਲਾ ਵਿਖੇ ਬਾਅਦ ਦੁਪਹਿਰ 12 :30 ਵਜੇ ਕੀਤਾ ਜਾਵੇਗਾ।
ਕੌਣ ਹਨ ਦੇਵ ਮਾਨ
ਦੇਵ ਮਾਨ ਪਿਛਲੇ 7 ਸਾਲਾਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਹ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਸਨ। ਫਿਰ ਉਨ੍ਹਾਂ ਨੂੰ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਉਨ੍ਹਾਂ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਵੀ ਜ਼ਬਤ ਕਰਵਾ ਲਈ ਹੈ।
ਫਿਰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਦੇਵ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਨਾਭਾ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੇ ਸਾਈਕਲ 'ਤੇ ਅੰਦੋਲਨ ਕਰਨਗੇ ਅਤੇ ਲੋਕ ਉਨ੍ਹਾਂ ਨੂੰ ਕਿਤੇ ਵੀ ਮਿਲ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਹਰ ਮਹੀਨੇ ਸਿਰਫ਼ ਇੱਕ ਰੁਪਏ ਤਨਖਾਹ ਲੈਣਗੇ। ਉਹ ਆਪਣੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਵੀ ਨਾਭਾ ਤੋਂ ਚੰਡੀਗੜ੍ਹ ਸਾਇਕਲ ਉੱਤੇ ਗਏ ਸੀ।