ਅੰਮ੍ਰਿਤਸਰ: ਗੁਰੂ ਨਾਨਕ ਭਵਨ ਵਿੱਚ ਆਮ ਆਦਮੀ ਪਾਰਟੀ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਦੇ ਵਿੱਚ ਅੰਮ੍ਰਿਤਸਰ ਦੇ ਵਿਧਾਇਕ ਅਤੇ ਮੰਤਰੀ ਸ਼ਿਰਕਤ ਕਰਨ ਵਾਸਤੇ ਪਹੁੰਚੇ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਕਥਿਤ ਆਪਰੇਸ਼ਨ ਲੋਟਸ ਨੂੰ ਲੈਕੇ ਆਪ ਵਿਧਾਇਕਾ ਜੀਵਨਜੋਤ ਕੌਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਬਿਆਨ ਦਿੱਤਾ ਕਿ ਲਗਾਤਾਰ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਆਪਰੇਸ਼ਨ ਲੋਟਸ ਚਲਾਇਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਵੀ ਡਰਾਇਆ ਜਾ ਰਿਹਾ ਹੈ।
ਪਾਰਟੀ ਸੁਪਰੀਮ:ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਅਤੇ ਮੌਜੂਦਾ ਵਿਧਾਇਕ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਾਨੂੰ ਕਿਸੇ ਵੀ ਲੀਡਰ ਦੇ ਜਾਨ ਨਾਲ ਫਰਕ ਨਹੀਂ ਪੈਂਦਾ। ਉਹਨਾਂ ਕਿਹਾ ਕਿ ਹਮੇਸ਼ਾ ਹੀ ਪਾਰਟੀ ਸੁਪਰੀਮ ਰਹਿੰਦੀ ਹੈ ਅਤੇ ਅਸੀਂ ਪੰਜਾਬ ਵਿੱਚ ਸਾਰੀਆਂ ਲੋਕ ਸਭਾ ਸੀਟਾਂ ਜਿੱਤ ਕੇ ਸੁਪਰੀਮੋ ਕੇਜਰੀਵਾਲ ਦੀ ਝੋਲੀ ਵਿੱਚ ਪਾਵਾਂਗੇ।
ਵਿਧਾਇਕਾ ਜੀਵਨਜੋਤ ਕੌਰ ਦਾ ਵੱਡਾ ਬਿਆਨ, ਕਿਹਾ- ਆਪ੍ਰੇਸ਼ਨ ਲੋਟਸ ਤਹਿਤ ਭਾਜਪਾ ਦੇ ਆ ਰਹੇ ਫੋਨ - BJP Operation Lotus - BJP OPERATION LOTUS
BJP Operation Lotus In Punjab: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਜਪਾ ਦਾ ਆਪ੍ਰੇਸ਼ਨ ਲੋਟਸ ਲਗਾਤਾਰ ਜਾਰੀ ਹੈ। ਇਸੇ ਤਹਿਤ ਉਨ੍ਹਾਂ ਨਾਲ ਵੀ ਭਾਜਪਾ ਵੱਲੋਂ ਸੰਪਰਕ ਸਾਧਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।
Published : Apr 4, 2024, 7:41 AM IST
ਡੋਰ ਟੂ ਡੋਰ ਕੰਪੈਂਨ: ਦੂਜੇ ਪਾਸੇ ਅੰਮ੍ਰਿਤਸਰ ਪੂਰਬੀ ਦੀ ਐਮਐਲਏ ਜੀਵਨਜੋਤ ਕੌਰ ਵੱਲੋਂ ਵੀ ਬਿਆਨ ਦਿੰਦੇ ਹੋਏ ਕਿਹਾ ਗਿਆ ਕਿ ਅਸੀਂ ਵੱਡੇ ਨੇਤਾਵਾਂ ਨੂੰ ਡੋਰ ਟੂ ਡੋਰ ਕੰਪੈਂਨ ਉੱਤੇ ਲਗਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ ਆਮ ਆਦਮੀ ਪਾਰਟੀ ਨੇ ਹੀ ਡੋਰ ਟੂ ਡੋਰ ਪ੍ਰਚਾਰ ਉੱਤੇ ਲੱਗਣ ਲਈ ਮਜਬੂਰ ਕੀਤਾ ਸੀ। ਆਮ ਆਦਮੀ ਪਾਰਟੀ ਦੀ ਜਿਸ ਤਰ੍ਹਾਂ ਗਰਾਊਂਡ ਵਰਕਿੰਗ ਸੀ ਉਸੇ ਨੂੰ ਲੈ ਕੇ ਹੀ ਹੁਣ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣਾ ਪ੍ਰਚਾਰ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।
- ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ, ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਦਿੱਤਾ ਹੁਕਮ - EC of India issued instructions
- ਪਟਿਆਲਾ ਕੇਕ ਹਾਦਸੇ ਤੋਂ ਬਾਅਦ ਲੁਧਿਆਣਾ ਦਾ ਸਿਹਤ ਵਿਭਾਗ ਸਖਤ, ਲੁਧਿਆਣਾ ਦੀਆਂ ਵੱਖ-ਵੱਖ ਬੇਕਰੀਆਂ ਤੋਂ ਭਰੇ ਸੈਂਪਲ - strict after Patiala cake accident
- ਦਲ ਬਦਲੀ ਮਗਰੋਂ ਰਵਨੀਤ ਬਿੱਟੂ ਨੇ ਕਾਂਗਰਸ ਨੂੰ ਦੱਸਿਆ ਬਲੂ ਸਟਾਰ ਲਈ ਜ਼ਿੰਮੇਵਾਰ, 'ਆਪ' ਅਤੇ ਅਕਾਲੀ ਦਲ ਨੇ ਬਿੱਟੂ ਨੂੰ ਲਿਆ ਲੰਮੇਂ ਹੱਥੀਂ - Operation Blue Star
ਆਪਰੇਸ਼ਨ ਲੋਟਸ ਤਹਿਤ ਕਾਰਵਾਈ: ਜੀਵਨਜੋਤ ਕੌਰ ਨੇ ਕਿਹਾ ਕਿ ਆਪਰੇਸ਼ਨ ਲੋਟਸ ਦੇ ਤਹਿਤ ਮੈਨੂੰ ਵੀ ਵਾਰ-ਵਾਰ ਭਾਰਤ ਜਨਤਾ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਫੋਨ ਆ ਰਿਹਾ ਹੈ ਅਤੇ ਕਈ ਨੇਤਾਵਾਂ ਨੂੰ ਵੀ ਭਾਰਤੀ ਜਨਤਾ ਪਾਰਟੀ ਵੱਲੋਂ ਫੋਨ ਆ ਰਿਹਾ ਹੈ। ਰਾਘਵ ਚੱਡਾ ਨੂੰ ਮਿਲੀ ਧਮਕੀ ਸਬੰਧੀ ਉਨ੍ਹਾਂ ਕਿਹਾ ਕਿ ਆਪਰੇਸ਼ਨ ਲੋਟ ਤਹਿਤ ਭਾਰਤੀ ਜਨਤਾ ਪਾਰਟੀ ਹਰ ਇੱਕ ਆਪਣਾ ਹੀਲਾ ਵਸੀਲਾ ਵਰਤ ਰਹੀ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਛੋਟੀ ਜਿਹੀ ਪਾਰਟੀ ਦੱਸਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਲੋਕ ਅੱਜ ਘਬਰਾਏ ਹੋਏ ਹਨ ਅਤੇ ਕੋਝੀਆਂ ਚਾਲਾਂ ਚੱਲ ਰਹੇ ਹਨ।