ਪੰਜਾਬ

punjab

ETV Bharat / state

ਲੋਕ ਸਭਾ ਚੋਣਾਂ ਲਈ ਆਪ ਜਲਦ ਕਰੇਗੀ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ, ਮੁੱਖ ਮੰਤਰੀ ਮਾਨ ਨੇ ਦਿੱਤੀ ਜਾਣਕਾਰੀ - AAP 2nd Candidate List

AAP 2nd Candidate List: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪ ਵੱਲੋਂ ਜਲਦ ਹੀ ਉਮੀਦਵਾਰਾਂ ਦੀ ਦੂਜੀ ਲਿਸਟ ਦਾ ਐਲਾਨ ਕੀਤਾ ਜਾਵੇਗਾ। ਇਸ ਦੀ ਸੂਚਨਾ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਦਿੱਤੀ। ਇੱਕ-ਇੱਕ ਕਰਕੇ ਜਾਰੀ ਕੀਤੀਆਂ ਜਾ ਰਹੀਆਂ ਨੇ, ਹੁਣ ਉੱਥੇ ਹੀ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣੇ ਪਹਿਲੇ ਪੱਤੇ ਖੋਲ੍ਹਦਿਆਂ ਅੱਠ ਸੀਟਾਂ ਲਈ ਉਮੀਦਵਾਰਾਂ ਦੇ ਨਾਮ ਐਲਾਨੇ ਹਨ।

AAP Will Soon Release second list of Candidates For Lok Sabha Election From Punjab
ਲੋਕ ਸਭਾ ਚੋਣਾਂ ਲਈ ਜਲਦ ਐਲਾਨੇ ਜਾਣਗੇ ਅਗਲੇ ਉਮੀਦਵਾਰਾਂ ਦੇ ਨਾਮ,ਮੁੱਖ ਮੰਤਰੀ ਮਾਨ ਨੇ ਦਿੱਤੀ ਜਾਣਕਾਰੀ

By ETV Bharat Punjabi Team

Published : Mar 21, 2024, 1:44 PM IST

ਚੰਡੀਗੜ੍ਹ :ਆਮ ਆਦਮੀ ਪਾਰਟੀ ਅਗਲੇ ਪੰਜ ਦਿਨਾਂ ਵਿੱਚ ਪੰਜਾਬ ਵਿੱਚ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦੇਵੇਗੀ। ਆਮ ਆਦਮੀ ਪਾਰਟੀ ਨੇ ਹੁਣ ਤੱਕ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਸੂਚਨਾ ਆਪ ਮੁੱਖ ਮੰਤਰੀ ਵੱਲੋਂ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ-ਇੱਕ ਕਰਕੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣੇ ਪਹਿਲੇ ਪੱਤੇ ਖੋਲ੍ਹਦਿਆਂ ਅੱਠ ਸੀਟਾਂ ਲਈ ਉਮੀਦਵਾਰਾਂ ਦੇ ਨਾਮ ਐਲਾਨ ਕੀਤਾ ਸੀ , ਫਿਲਹਾਲ 13 ਵਿੱਚੋਂ ਬਾਕੀ ਬਚਦੀਆਂ 5 ਸੀਟਾਂ ਲਈ ਨਾਮ ਐਲਾਨੇ ਜਾਣੇ ਬਾਕੀ ਹਨ।

ਕਈ ਕੈਬਨਿਟ ਮੰਤਰੀ ਮੈਦਾਨ ਵਿੱਚ:ਦੱਸ ਦਈਏ ਆਮ ਆਦਮੀ ਪਾਰਟੀ ਵੱਲੋਂ ਐਲਾਨੀ ਗਈ ਅੱਠ ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਵਿੱਚ 5 ਮੌਜੂਦਾ ਕੈਬਨਿਟ ਮੰਤਰੀਆਂ ਦੇ ਨਾਮ ਸ਼ਾਮਿਲ ਹਨ। ਇਨ੍ਹਾਂ ਵਿੱਚ ਪਹਿਲਾਂ ਨਾਮ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾਕਟਰ ਬਲਬੀਰ ਸਿੰਘ ਅਤੇ ਲਾਲਜੀਤ ਭੁੱਲਰ ਦਾ ਨਾਮ ਸ਼ਾਮਿਲ ਹੈ। ਇਨ੍ਹਾਂ ਤੋਂ ਇਲਾਵਾ ਬਾਕੀ ਤਿੰਨ ਸੀਟਾਂ ਉੱਤੇ ਗੁਰਪ੍ਰੀਤ ਸਿੰਘ ਜੀਪੀ, ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਅਦਾਕਾਰ ਕਰਮਜੀਤ ਅਨਮੋਲ ਦਾ ਨਾਮ ਵੀ ਐਲਾਨਿਆ ਗਿਆ ਹੈ।

ਬਾਦਲਾਂ ਦੇ ਗੜ੍ਹ 'ਚ ਚੁਣੌਤੀ ਦੇਣਗੇ ਖੁੱਡੀਆਂ:ਮਾਸਟਰ ਸਟਰੋਕ ਖੇਡਦਿਆਂ ਆਪ ਨੇ ਬਠਿੰਡਾ ਤੋਂ ਇੱਕ ਵਾਰ ਫਿਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਲੋਕ ਸਭਾ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ। ਪੰਜ ਵਾਰ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਤ ਦੇਣ ਤੋਂ ਬਾਅਦ ਵਿਧਾਨ ਸਭਾ ਪਹੁੰਚੇ ਗੁਰਮੀਤ ਸਿੰਘ ਖੁੱਡੀਆਂ ਨੂੰ ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ।

ABOUT THE AUTHOR

...view details