ਪੰਜਾਬ

punjab

ETV Bharat / state

ਆਪ ਸੁਪਰੀਮੋ ਕੇਜਰੀਵਾਲ ਦੇ ਸਮਰਥਨ 'ਚ CM ਮਾਨ ਵੀ ਹੋਏ ਸ਼ਾਮਿਲ, ਬਦਲੀ ਸੋਸ਼ਲ ਮੀਡੀਆ 'ਤੇ ਆਪਣੀ DP - AAP DP Change - AAP DP CHANGE

Bhagwant Mann DP: ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਸੋਮਵਾਰ ਤੋਂ ਸੋਸ਼ਲ ਮੀਡੀਆ ‘ਤੇ 'ਡੀਪੀ ਚੇਂਜ ਮੁਹਿੰਮ' (DP Change Campaign) ਸ਼ੁਰੂ ਕੀਤੀ। ਆਪ ਆਪ ਦੇ ਸਾਰੇ ਸੰਸਦ ਮੈਂਬਰ, ਵਿਧਾਇਕ, ਕੌਂਸਲਰ, ਆਗੂ ਅਤੇ ਵਰਕਰ ਆਪਣੀ ਡੀਪੀ ਬਦਲ ਰਹੇ ਹਨ।

CM Mann changed his DP
CM Mann changed his DP

By ETV Bharat Punjabi Team

Published : Mar 26, 2024, 8:41 AM IST

ਚੰਡੀਗੜ੍ਹ :ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ 'ਚ ਬੀਤੇ 21 ਮਾਰਚ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਲਗਾਤਾਰ ਪਾਰਟੀ ਵਰਕਰਾਂ ਲੀਡਰਾਂ ਵੱਲੋਂ ਭਾਜਪਾ ਖਿਲਾਫ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ। ਇਸ ਹੀ ਰੋਸ ਪ੍ਰਦਰਸ਼ਨ ਵਿੱਚ ਹੁਣ ਸੋਸ਼ਲ ਮੀਡੀਆ ਮੁਹਿੰਮ ਵੀ ਚਲਾਈ ਜਾ ਰਹੀ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਡੀਪੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਮੋਦੀ ਦਾ ਸਭ ਤੋਂ ਵੱਡਾ ਡਰ ਕਿਹਾ ਗਿਆ ਹੈ- ਕੇਜਰੀਵਾਲ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ।

ਸੋਸ਼ਲ ਮੀਡੀਆ ਜ਼ਰੀਏ ਲੋਕਾਂ ਨੂੰ ਅਪੀਲ:ਜਿਥੇ ਪਹਿਲਾਂ ਆਪ ਸਮਰਥਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਧਰਨੇ ਲਾਏ ਜਾ ਰਹੇ ਸਨ ਉਥੇ ਹੀ ਹੁਣ ਸੋਸ਼ਲ ਮੀਡੀਆ ਜ਼ਰੀਏ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀ.ਪੀ. ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਡੀਆ ਵਿਦ ਕੇਜਰੀਵਾਲ ਤੋਂ ਫੋਟੋ ਡਾਊਨਲੋਡ ਕਰਨ ਅਤੇ ਤਾਨਾਸ਼ਾਹੀ ਵਿਰੁੱਧ ਇਸ ਲੜਾਈ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਲਈ ਇਸ ਨੂੰ ਆਪਣੇ ਡੀਪੀ ਵਜੋਂ ਵਰਤਣ ਅਤੇ ਆਪ ਦੀ ਮੁਹਿੰਮ ਦਾ ਹਿੱਸਾ ਬਣੋ। ਦੱਸਣਯੋਗ ਹੈ ਕਿ ਹੁਣ ਸੋਸ਼ਲ ਮੀਡੀਆ ਅਕਾਊਂਟਸ ਅਤੇ ਨੇਤਾਵਾਂ ਅਤੇ ਵਿਧਾਇਕਾਂ ਨੇ ਆਪਣੇ ਪੇਜਾਂ ਦੀ ਡੀਪੀ ਬਦਲ ਦਿੱਤੀ ਹੈ। ਇਸ 'ਚ ਉਨ੍ਹਾਂ ਨੇ ਪ੍ਰੋਫਾਈਲ ਪਿਕਚਰ ਲਗਾਉਣ ਦੀ ਬਜਾਏ ਅਰਵਿੰਦ ਕੇਜਰੀਵਾਲ ਦੀ ਤਸਵੀਰ ਨੂੰ ਸਲਾਖਾਂ ਪਿੱਛੇ ਲਗਾ ਦਿੱਤਾ ਹੈ। ਇਸ ਵਿੱਚ ਇਹ ਵੀ ਲਿਖਿਆ ਹੈ ਕਿ ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ ਹੈ।

ਸਾਰੀ ਵਾਗਡੋਰ ਹੁਣ ਮਾਨ ਦੇ ਹੱਥ : ਜ਼ਿਕਰਯੋਗ ਹੈ ਕਿ ਪਹਿਲਾਂ ਸ਼ਰਾਬ ਨੀਤੀ ਘੁਟਾਲਾ ਮਾਮਲੇ 'ਚ ਗ੍ਰਿਫਤਾਰੀ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 9 ਵਾਰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ। ਕਿਉਂਕਿ ਉਹਨਾਂ ਨੂੰ ਖਦਸ਼ਾ ਸੀ ਕਿ ਭਾਜਪਾ ਵੱਲੋਂ ਗ੍ਰਿਫਤਾਰੀ ਕਰਵਾਇਆ ਜਾ ਸਕਦਾ ਹੈ। ਅਖਿਰ ਹੋਇਆ ਵੀ ਇਹ ਹੀ। ਕੇਜਰੀਵਾਲ ਗ੍ਰਿਫਤਾਰੀ ਹੋਏ, ਤਾਂ ਆਪ ਵੱਲੋਂ ਹੋਰ ਵੀ ਆਵਾਜ਼ ਬੁਲੰਦ ਕੀਤੀ ਗਈ ਕਿ ਈਡੀ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਦੀ ਹੈ। ਇਸ ਲਈ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਗ੍ਰਿਫਤਾਰੀ ਕੀਤਾ ਗਿਆ ਹੈ। ਉਥੇ ਹੀ ਹੁਣ ਸਭ ਤੋਂ ਵੱਡੀ ਗੱਲ ਇਹ ਹੈ ਕਿ ਕੇਜਰੀਵਾਲ ਤੋਂ ਬਾਅਦ ਹੁਣ ਸਾਰੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਆ ਗਈ ਹੈ। ਹੁਣ ਉਹ ਪਾਰਟੀ ਦੇ ਵੱਡੇ ਨੇਤਾ ਹਨ। ਅਜਿਹੇ ਵਿੱਚ ਉਨ੍ਹਾਂ ਵੱਲੋਂ ਆਪਣੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ। ਇਸ ਦੇ ਨਾਲ ਹੀ, ਫੈਸਲਾ ਕੀਤਾ ਗਿਆ ਕਿ 30 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਰੈਲੀ ਵਿੱਚ ਪੰਜਾਬ ਦੇ ਵੱਡੀ ਗਿਣਤੀ ਆਗੂ ਅਤੇ ਸਮਰਥਕ ਜਾਣਗੇ। ਸਾਰੇ ਆਗੂ ਤੇ ਵਿਧਾਇਕ ਪਾਰਟੀ ਦੇ ਕੌਮੀ ਕੋਆਰਡੀਨੇਟਰ ਨਾਲ ਖੜ੍ਹੇ ਹਨ।

ABOUT THE AUTHOR

...view details