ਚੰਡੀਗੜ੍ਹ :ਪੰਜਾਬ ਵਿੱਚ ਜੇਕਰ ਕੋਈ ਨਾਬਾਲਿਗ ਬੱਚਾ ਸਕੂਟਰ, ਬਾਈਕ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਜੇਕਰ ਉਹ ਵਾਹਨ ਕਿਸੇ ਹੋਰ ਤੋਂ ਉਧਾਰ ਲੈ ਕੇ ਚਲਾ ਰਿਹਾ ਹੈ ਤਾਂ ਉਸ ਦੇ ਮਾਲਕ ਨੂੰ ਇਹ ਸਜ਼ਾ ਮਿਲੇਗੀ। ਪੰਜਾਬ ਪੁਲਿਸ ਇਸ ਨੂੰ 31 ਜੁਲਾਈ ਤੋਂ ਸ਼ੁਰੂ ਕਰਨ ਜਾ ਰਹੀ ਹੈ।
ਪੰਜਾਬ ਦੇ ਏਡੀਜੀਪੀ (ਟਰੈਫਿਕ) ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਘੱਟ ਉਮਰ ਦੇ ਵਾਹਨ ਚਲਾਉਣ ਦੇ ਮਾਮਲੇ ਵਿੱਚ, ਮੋਟਰ ਵਹੀਕਲ ਐਕਟ (ਸੋਧ 2019) ਦੀਆਂ ਧਾਰਾਵਾਂ 199A ਅਤੇ 199-B ਦੇ ਤਹਿਤ ਮਾਪਿਆਂ ਜਾਂ ਵਾਹਨ ਮਾਲਕ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
- ਪੁਲਿਸ ਮਾਪਿਆਂ ਨੂੰ ਕਰਨਗੇ ਜਾਗਰੂਕ
ਏਡੀਜੀਪੀ ਦੇ ਹੁਕਮਾਂ ਅਨੁਸਾਰ 31 ਜੁਲਾਈ ਤੋਂ ਬਾਅਦ ਜੇਕਰ ਕੋਈ ਨਾਬਾਲਿਗ ਯਾਨੀ 18 ਸਾਲ ਤੋਂ ਘੱਟ ਉਮਰ ਦਾ ਬੱਚਾ ਦੋਪਹੀਆ ਵਾਹਨ ਜਾਂ ਕਾਰ ਆਦਿ ਚਲਾਉਂਦਾ ਪਾਇਆ ਗਿਆ ਤਾਂ ਉਸ ਦੇ ਮਾਪਿਆਂ ਜਾਂ ਵਾਹਨ ਮਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪੁਲਿਸ ਕਮਿਸ਼ਨਰਾਂ ਅਤੇ ਸਮੂਹ ਐਸ.ਐਸ.ਪੀਜ਼ ਨੂੰ ਜੁਲਾਈ ਦੇ ਪੂਰੇ ਮਹੀਨੇ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ। ਜਿਸ ਵਿੱਚ ਉਹ ਮਾਪਿਆਂ ਅਤੇ ਵਾਹਨ ਮਾਲਕਾਂ ਨੂੰ ਜਾਗਰੂਕ ਕਰਨਗੇ।
- ਮਾਪਿਆਂ ਤੋਂ ਇਲਾਵਾ ਵਾਹਨ ਮਾਲਕ ਖਿਲਾਫ ਵੀ ਕੀਤੀ ਜਾਵੇਗੀ ਕਾਰਵਾਈ