ਚੰਡੀਗੜ੍ਹ:ਅਪਰਾਧ ਖਿਲਾਫ ਲਗਾਤਾਰ ਸਰਗਰਮ ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਿਲ ਹੋਈ ਹੈ,ਦਰਅਸਲ ਪੰਜਾਬ ਪੁਲਿਸ ਨੇ ਯੂਪੀ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਸਤੰਬਰ ਮਹੀਨੇ 'ਚ ਫ਼ਿਰੋਜ਼ਪੁਰ 'ਚ ਹੋਏ ਤੀਹਰੇ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਕਾਬੂ ਕੀਤਾ ਹੈ। ਯੂਪੀ ਪੁਲਿਸ ਦੀ ਐਸਟੀਐਫ ਨਾਲ ਸਾਂਝੀ ਕਾਰਵਾਈ ਵਿੱਚ ਲਖਨਊ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਜਾਣਕਾਰੀ ਮੁਤਾਬਿਕ ਦੋਵੇਂ ਸ਼ੂਟਰਾਂ ਦੇ ਸਬੰਧ ਵਿਦੇਸ਼ ਬੈਠੇ ਗੈਂਗਸਟਰਾਂ ਦੇ ਨਾਲ ਹਨ ਜਿਨ੍ਹਾਂ ਦੇ ਇਸ਼ਾਰੇ 'ਤੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਮਾਹਲ ਦੇ ਕਤਲ ਵਿੱਚ ਵੀ ਸ਼ਾਮਲ ਸਨ।
'ਆਪ' ਆਗੂ ਅਤੇ ਫਿਰੋਜ਼ਪੁਰ ਤੀਹਰੇ ਕਤਲ ਦੇ ਮੁਲਜ਼ਮ ਕਾਬੂ :ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਪੋਸਚ ਕਰਕੇ ਇਹ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਮੁਤਬਿਕ ਫੜ੍ਹੇ ਗਏ ਮੁਲਜ਼ਮਾਂ 'ਚ ਇੱਕ ਮੁਲਜ਼ਮ ਬਿਕਰਮਜੀਤ ਉਰਫ ਵਿੱਕੀ, ਮਾਰਚ ਮਹੀਨੇ 'ਚ ਤਰਨਤਾਰਨ ਵਿਖੇ ਹੋਏ ਆਪ ਆਗੂ ਗੁਰਪ੍ਰੀਤ ਸਿੰਘ ਉਰਫ ਗੋਪੀ ਮਾਹਲ ਦੇ ਕਤਲ 'ਚ ਲੋੜੀਂਦਾ ਸੀ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।
ਦੁਜਾ ਮੁਲਜ਼ਮ ਪੰਜਾਬ ਸਿੰਘ,ਕਾਬੂ ਕੀਤਾ ਹੈ ਜੋ ਕਿ ਫਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਦਾ ਮੁੱਖ ਦੋਸ਼ੀ ਹੈ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਸ਼ਹਿਰ ‘ਚ ਬੀਤੇ ਸਤੰਬਰ ਮਹੀਨੇ ਅੰਦਰ ਇੱਕ ਕਾਰ ਸਵਾਰ ਪਰਿਵਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਤਿੰਨ ਚਚੇਰੇ ਭੈਣ-ਭਰਾਵਾਂ ਦਿਲਪ੍ਰੀਤ ਸਿੰਘ , ਜਸਪ੍ਰੀਤ ਕੌਰ ਅਤੇ ਅਕਾਸ਼ਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਵਿੱਚ ਪੁਲਿਸ ਲਗਾਤਾਰ ਕਾਰਵਾਈ 'ਚ ਜੁਟੀ ਹੋਈ ਸੀ।