ਤਰਨਤਾਰਨ: 'ਆਪ' ਆਗੂ ਗੁਰਪ੍ਰੀਤ ਸਿੰਘ ਗੋਪੀ ਚੋਹਲਾ ਸਾਹਿਬ ਦੇ ਕਤਲ ਕੇਸ ਵਿੱਚ ਨਾਮਜ਼ਦ ਮੁਲਜ਼ਮ ਨੇ ਪੁਲਿਸ ਉੱਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਵੱਜੀ ਅਤੇ ਉਸ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸਐੱਸਪੀ ਤਰਨ ਤਾਰਨ ਨੇ ਦੱਸਿਆ ਕਿ 1 ਮਾਰਚ 2024 ਨੂੰ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਕਸਬਾ ਫ਼ਤਿਆਬਾਦ ਦੇ ਰੇਲਵੇ ਫਾਟਕ ਉੱਤੇ ਅਣਪਛਾਤੇ ਹਮਲਾਵਰਾਂ ਨੇ ਕਾਰ ਸਵਾਰ ਆਪ ਆਗੂ ਗੁਰਪ੍ਰੀਤ ਸਿੰਘ ਗੋਪੀ ਦਾ ਗੋਲੀਆਂ ਮਾਰ ਕਤਲ ਕੀਤਾ ਸੀ।
ਹਥਿਆਰਾਂ ਦੀ ਬਰਾਮਦੀ ਦੌਰਾਨ ਮੁਲਜ਼ਮ ਨੇ ਪੁਲਿਸ 'ਤੇ ਚਲਾਈ ਗੋਲੀ (ETV Bharat (ਪੱਤਰਕਾਰ , ਤਰਨਤਾਰਨ)) ਇਸ ਮਾਮਲੇ ਵਿੱਚ ਵਿਕਰਮਜੀਤ ਸਿੰਘ ਵਿੱਕੀ ਪੁਲਿਸ ਰਿਮਾਂਡ 'ਤੇ ਸੀ ਇਸ ਨੂੰ ਅੱਜ ਹਥਿਆਰ ਰਿਕਵਰ ਕਰਾਉਣ ਲਈ ਗੋਇੰਦਵਾਲ ਸਾਹਿਬ ਲਿਆਂਦਾ ਗਿਆ ਤਾਂ ਇਸ ਨੇ ਮੌਕੇ ਦਾ ਫਾਇਦਾ ਉਠਾ ਕੇ ਪੁਲਿਸ 'ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਇਸ'ਤੇ ਗੋਲੀ ਚਲਾਈ ਗਈ ਜੋ ਕਿ ਲੱਤ ਵਿੱਚ ਲੱਗੀ।
ਸਪੈਸ਼ਲ ਟੀਮਾਂ ਤਿਆਰ ਕਰਕੇ ਤੁਰੰਤ ਕਾਰਵਾਈ ਕੀਤੀ ਗਈ
ਦਰਅਸਲ ਪੁਲਿਸ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕੁੱਝ ਦਿਨ ਪਹਿਲਾਂ ਗੁਰਪ੍ਰੀਤ ਸਿੰਘ ਉਰਫ ਗੋਪੀ ਚੋਹਲਾ ਸਾਹਿਬ ਦਾ ਕਤਲ ਹੋਇਆ ਸੀ। ਉਹ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਗੁਰਬੀਰ ਸਿੰਘ ਵਾਸੀ ਸੁਰਸਿੰਘ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਕੀਤਾ ਹੈ। ਜੋ ਇਸ ਵਕਤ ਆਪਣੀ ਕਾਰ ਆਲਟੋ ਗੱਡੀ ਨੰਬਰੀ ਪੀ.ਬੀ-46-ਜੇ-6677 ਪਰ ਸਵਾਰ ਹੋ ਕੇ ਆ ਰਿਹਾ ਹੈ।
ਯੋਜਨਾ ਬਣਾ ਕੇ ਕਤਲ
ਸੂਚਨਾ ਮਿਲਣ ਤੋਂ ਬਾਅਦ ਸੀ.ਆਈ.ਏ ਸਟਾਫ ਅਤੇ ਥਾਣਾ ਗੋਇੰਦਵਾਲ ਸਾਹਿਬ ਵੱਲੋਂ ਸਪੈਸ਼ਲ ਟੀਮਾਂ ਤਿਆਰ ਕਰਕੇ ਤੁਰੰਤ ਕਾਰਵਾਈ ਕਰਦੇ ਹੋਏ ਨਾਕਾਬੰਦੀ ਦੌਰਾਨ ਅਰਸ਼ਦੀਪ ਸਿੰਘ ਉਰਫ ਅਰਸ਼ ਨੂੰ ਕਾਬੂ ਕਰ ਲਿਆ । ਪੁਲਿਸ ਨੇ ਦੱਸਿਆ ਕਿ ਇਸ ਮੁਲਜ਼ਮ ਨੇ ਦੌਰਾਨੇ ਪੁੱਛਗਿੱਛ ਵਿੱਚ ਦੱਸਿਆ ਕਿ ਵਾਰਦਾਤ ਵਿੱਚ ਵਰਤੀ ਗਈ ਸਵਿੱਫਟ ਗੱਡੀ ਨੂੰ ਇਹ ਚਲਾ ਰਿਹਾ ਸੀ ਅਤੇ ਆਪਣੇ ਸਾਥੀ ਬਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਅਵਤਾਰ ਸਿੰਘ ਵਾਸੀ ਸੁਰਸਿੰਘ ਅਤੇ 2 ਹੋਰ ਸਾਥੀਆਂ ਨਾਲ ਮਿਲ ਕੇ ਗੁਰਪ੍ਰੀਤ ਸਿੰਘ ਉਰਫ ਗੋਪੀ ਚੋਹਲਾ ਦਾ ਕਤਲ ਕੀਤਾ ਸੀ।