ਲੁਧਿਆਣਾ: ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਅੱਜ ਜਿੱਥੇ ਕਿਸਾਨਾਂ ਵੱਲੋਂ ਪੱਕੇ ਤੌਰ 'ਤੇ ਤਾਲਾ ਲਾ ਕੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ, ਉੱਥੇ ਹੀ ਦੂਜੇ ਪਾਸੇ ਲੁਧਿਆਣਾ ਪੁਲਿਸ ਕਮਿਸ਼ਨਰਰੇਟ ਵੱਲੋਂ ਵੀ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਦੇ ਵਿੱਚ ਵੱਡੀ ਗਿਣਤੀ 'ਚ ਪੁਲਿਸ ਫੋਰਸ ਲਾਡੋਵਾਲ ਟੋਲ ਪਲਾਜ਼ਾ 'ਤੇ ਤਾਇਨਾਤ ਕਰ ਦਿੱਤੀ ਗਈ ਹੈ।
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ (ਰਿਪੋਰਟ (ਲੁਧਿਆਣਾ-ਰਿਪੋਰਟਰ)) ਟੋਲ 'ਤੇ ਤਾਇਨਾਤ ਭਾਰੀ ਪੁਲਿਸ ਬੱਲ:ਅੱਜ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਬੰਦ ਕਰਨ ਦਾ ਪੱਕੇ ਤੌਰ 'ਤੇ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਉਮੀਦ ਸੀ ਕਿ ਵੱਡੀ ਗਿਣਤੀ ਦੇ ਵਿੱਚ ਲੋਕਾਂ ਦਾ ਇਕੱਠ ਹੋਵੇਗਾ । ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਵੱਲੋਂ ਇਹ ਪ੍ਰਬੰਧ ਕੀਤੇ ਗਏ ਨੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਲਾਡੋਵਾਲ ਦੇ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਦੀਆਂ ਟੁਕੜੀਆਂ ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਤਾਇਨਾਤ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਵਾਟਰ ਕੈਨਨ ਦੀਆਂ ਗੱਡੀਆਂ ਅਤੇ ਹੋਰ ਵੀ ਪੁਖਤਾ ਪ੍ਰਬੰਧ ਸਾਡੇ ਵੱਲੋਂ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਕਾਨੂੰਨ ਵਿਵਸਥਾ ਤੇ ਸਵਾਲ ਨਾ ਉੱਠ ਸਕੇ। ਹਾਲਾਤ ਸਹੀ ਰਹਿਣ ਇਸ ਕਰਕੇ ਹੀ ਵੱਡੀ ਗਿਣਤੀ ਦੇ ਵਿੱਚ ਪੁਲਿਸ ਫੋਰਸ ਤੇ ਇੱਥੇ ਤਾਇਨਾਤ ਕੀਤੀ ਗਈ ਹੈ। ਜਦੋਂ ਕਿ ਦੂਜੇ ਪਾਸੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਪੁਲਿਸ ਸਾਡੀ ਸੁਰੱਖਿਆ ਦੇ ਲਈ ਤਾਇਨਾਤ ਕੀਤੀ ਗਈ ਹੈ ਨਾ ਕਿ ਸਾਨੂੰ ਇੱਥੋਂ ਹਟਾਉਣ ਦੇ ਲਈ ਕਿਉਂਕਿ ਪਹਿਲਾਂ ਹੀ ਸਾਡੀ ਪੁਲਿਸ ਪ੍ਰਸ਼ਾਸਨ ਨਾਲ ਗੱਲ ਹੋ ਚੁੱਕੀ ਹੈ। ਕਿਸਾਨਾਂ ਨੇ ਰੱਖੀਆਂ ਸੀ ਇਹ ਮੰਗਾਂ:ਜ਼ਿਕਰਯੋਗ ਹੈ ਕਿ ਲੁਧਿਆਣਾ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੈ। ਜਿਸ ਦੀ ਇੱਕ ਪਾਸੇ ਦੀ ਫੀਸ 220 ਰੁਪਏ ਹੈ ਅਤੇ ਜੇਕਰ ਤੁਹਾਡੇ ਕੋਲ ਫਾਸਟੈਗ ਨਹੀਂ ਹੈ ਤਾਂ 400 ਤੋਂ ਵੱਧ ਦੀ ਕੀਮਤ ਵਸੂਲੀ ਜਾਂਦੀ ਹੈ। ਇਸੇ ਕਰਕੇ ਇਸ ਟੋਲ ਪਲਾਜ਼ਾ ਨੂੰ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਮੁਫ਼ਤ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਕਿ ਟੋਲ ਪਲਾਜ਼ਾ ਜਾਂ ਤਾਂ ਬੰਦ ਕੀਤਾ ਜਾਵੇ ਜਾਂ ਫਿਰ ਇਸ ਦੀਆਂ ਕੀਮਤਾਂ ਘਟਾਈਆਂ ਜਾਣ ਕਿਉਂਕਿ ਸੁਵਿਧਾਵਾਂ ਦੇ ਨਾਂ 'ਤੇ ਇੱਥੇ ਕੁਝ ਨਹੀਂ ਹੈ। ਉਥੇ ਹੀ ਮੰਗਾਂ ਪੂਰੀਆਂ ਨਾ ਹੁੰਦੀਆਂ ਦੇਖ ਹੁਣ ਕਿਸਾਨ ਜਥੇਬੰਦੀਆਂ ਵੱਡਾ ਐਕਸ਼ਨ ਲਿਆ ਹੈ।