ਪੰਜਾਬ

punjab

ETV Bharat / state

ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਰਵਨੀਤ ਬਿੱਟੂ ਨੇ ਕੱਸੇ ਤਿੱਖੇ ਤੰਜ, 'ਆਪ' ਵਿਧਾਇਕ ਨੇ ਵਿਰੋਧੀਆਂ ਨੂੰ ਦਿੱਤਾ ਮੋੜਵਾਂ ਜਵਾਬ - political attack on AAP

ਆਪ ਸੁਪਰਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਆਗੂ ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਉੱਤੇ ਸਵਾਲ ਚੁੱਕੇ ਹਨ। ਦੂਜੇ ਪਾਸੇ ਆਪ ਵਿਧਾਇਕ ਨੇ ਵੀ ਮੋੜਵਾਂ ਜਵਾਬ ਦਿੱਤਾ ਹੈ।

Ravneet Bittu's political attack on AAP
ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਰਵਨੀਤ ਬਿੱਟੂ ਨੇ ਕੱਸੇ ਤਿੱਖੇ ਤੰਜ

By ETV Bharat Punjabi Team

Published : Mar 22, 2024, 3:35 PM IST

ਕੇਜਰੀਵਾਲ ਦੀ ਗ੍ਰਿਫ਼ਤਾਰੀ ਉੱਤੇ ਸਿਆਸਤ

ਲੁਧਿਆਣਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਲਗਾਤਾਰ ਸਿਆਸੀ ਘਮਸਾਣ ਵੱਧਦਾ ਜਾ ਰਿਹਾ ਹੈ। ਇਸ ਵਿਚਕਾਰ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਹੇ ਰਵਨੀਤ ਬਿੱਟੂ ਵੱਲੋਂ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਉੱਤੇ ਸਵਾਲ ਖੜ੍ਹੇ ਕੀਤੇ ਹਵਨ। ਰਵਨੀਤ ਬਿੱਟੂ ਨੇ ਸਿੱਧੇ ਤੌਰ ਉੱਤੇ ਕਿਹਾ ਹੈ ਕਿ ਜਿਹੜੇ ਲੋਕ ਇਮਾਨਦਾਰ ਹੋਣ ਦੀ ਗੱਲ ਕਹਿੰਦੇ ਸਨ ਅੱਜ ਉਹਨਾਂ ਨੂੰ ਮਹਿਲ ਛੱਡਣੇ ਪੈ ਰਹੇ ਹਨ। ਹੁਣ ਜੇਲ੍ਹਾਂ ਦੀ ਆਦਤ ਵੀ ਪਾ ਲੈਣੀ ਚਾਹੀਦੀ ਹੈ।


ਬਿੱਟੂ ਨੇ ਚੁੱਕੇ ਸਵਾਲ: ਰਵਨੀਤ ਬਿੱਟੂ ਨੇ ਕਿਹਾ ਕਿ ਇਹ ਪਹਿਲਾ ਹੀ ਸਾਫ ਹੋ ਚੁੱਕਾ ਸੀ ਕਿ ਜਾਂਚ ਏਜੰਸੀ ਵੱਲੋਂ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੇਜਰੀਵਾਲ ਅਤੇ ਪਾਰਟੀ ਦੇ ਬਾਕੀ ਮੈਂਬਰਾਂ ਨੂੰ ਵੀ ਪਤਾ ਸੀ ਇਸੇ ਕਰਕੇ ਉਹ ਈਡੀ ਦੇ ਅੱਗੇ ਪੇਸ਼ ਨਹੀਂ ਹੋ ਰਹੇ ਸਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਮਾਨਦਾਰ ਆਗੂਆਂ ਦਾ ਹੁਣ ਪਰਦਾਫਾਸ਼ ਹੋਇਆ ਹੈ। ਉਹਨਾਂ ਕਿਹਾ ਕਿ ਜਿਹੜਾ ਰਾਘਵ ਚੱਡਾ ਕੇਜਰੀਵਾਲ ਦਾ ਪੁੱਤ ਬਣਿਆ ਹੋਇਆ ਸੀ ਉਹ ਹੁਣ ਕਿੱਥੇ ਹੈ। ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੇ ਨਾਲ ਰਾਗਵ ਚੱਡਾ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ।



ਸਿਆਸਤ ਤੋਂ ਪ੍ਰੇਰਿਤ ਕਾਰਵਾਈ: ਜਦੋਂ ਕਿ ਦੂਜੇ ਪਾਸੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇਸ ਨੂੰ ਸਿਆਸੀ ਬਦਲਾਖੋਰੀ ਦਾ ਨਤੀਜਾ ਦੱਸ ਰਹੇ ਹਨ ਅਤੇ ਕਹਿ ਰਹੇ ਨੇ ਕਿ ਅਰਵਿੰਦ ਕੇਜਰੀਵਾਲ ਇੱਕ ਇਮਾਨਦਾਰ ਆਗੂ ਹਨ ਅਤੇ ਇਮਾਨਦਾਰ ਲੀਡਰ ਤੋਂ ਹਮੇਸ਼ਾ ਹੀ ਭ੍ਰਿਸ਼ਟ ਪਾਰਟੀਆਂ ਅਤੇ ਉਹਨਾਂ ਦੇ ਲੀਡਰਾਂ ਨੂੰ ਡਰ ਰਹਿੰਦਾ ਹੈ। ਇਸੇ ਕਰਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਪਰ ਉਹਨਾਂ ਨੇ ਕਿਹਾ ਕਿ ਅਸੀਂ ਇਸ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਾਂਗੇ ਅਤੇ ਆਮ ਆਦਮੀ ਪਾਰਟੀ ਇੱਕਜੁੱਟ ਹੋ ਕੇ ਇਸ ਦਾ ਵਿਰੋਧ ਕਰੇਗੀ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਕੇਂਦਰ ਦੇ ਵਿੱਚ ਬਣੇਗੀ ਅਤੇ ਲੋਕ ਇਸ ਗੱਲ ਦਾ ਇਹਨਾਂ ਨੂੰ ਜਵਾਬ ਦੇ ਦੇਣਗੇ।




ABOUT THE AUTHOR

...view details