ਚੰਡੀਗੜ੍ਹ: ਲੋਕ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਂਦੇ ਹੀ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਖਾਸ ਕਰਕੇ ਜਲੰਧਰ ਵਿੱਚ ਦਲਬਦਲੀਆਂ ਇਹਨੀ ਦਿਨੀਂ ਚਰਚਾ ਵਿੱਚ ਹਨ। ਜਿਥੇ ਆਪ ਦੇ ਐਮ ਪੀ ਅਤੇ ਵਿਧਾਇਕ ਤੋਂ ਬਾਅਦ ਹੁਣ ਜਲੰਧਰ ਤੋਂ ਇੱਕ ਦਰਜਨ ਤੋਂ ਵੱਧ ਕੌਂਸਲਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਕਤ ਕੌਂਸਲਰ ਦੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਸਬੰਧਤ ਸਨ। ਰਿੰਕੂ ਨੇ ਚੰਡੀਗੜ੍ਹ ਦੇ ਕੌਂਸਲਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾ ਲਿਆ। ਦੱਸ ਦਈਏ ਕਿ ਉਕਤ ਜੁਆਇਨਿੰਗ ਤੋਂ ਪਹਿਲਾਂ ਸ਼ਹਿਰ ਦੇ ਬਾਹਰ ਇਕ ਨਿਜੀ ਜਗ੍ਹਾ 'ਤੇ ਸਾਰਿਆਂ ਦੀ ਮੀਟਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ ਯਾਨੀ ਐਤਵਾਰ ਦੇ ਦਿਨ ਇਹਨਾਂ ਨੂੰ ਚੰਡੀਗੜ 'ਚ ਸ਼ਾਮਿਲ ਭਾਜਪਾ 'ਚ ਸ਼ਾਮਿਲ ਕਰ ਲਿਆ ਗਿਆ।
'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਜਲੰਧਰ ਤੋਂ ਦਰਜਨਾਂ ਕੌਂਸਲਰ ਭਾਜਪਾ 'ਚ ਹੋਏ ਸ਼ਾਮਲ - More than 20 leaders join BJP - MORE THAN 20 LEADERS JOIN BJP
ਜਲੰਧਰ ਤੋਂ ਸੁਸ਼ੀਲ ਰਿੰਕੂ ਅਤੇ ਅੰਗੁਰਾਲ ਤੋਂ ਬਾਅਦ ਹੁਣ ਹੋਰ ਵੀ ਆਗੂ ਭਾਰਤੀ ਜਨਤਾ ਪਾਰਟੀ ਵੱਲ ਰੁਝਾਣ ਦਿਖਾਉਣ ਲੱਗ ਗਏ ਹਨ। ਇਸ ਹੀ ਤਹਿਤ ਅੱਜ ਜਲੰਦਰ ਤੋਂ ਮਨਾੀ ਚਿਹਰਿਆਂ ਸਣੇ 20 ਦੇ ਕਰੀਬ ਆਗੂ ਸੁਨੀਲ ਜਾਖੜ ਦੀ ਅਗਵਾਈ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ।
Published : Mar 31, 2024, 1:56 PM IST
ਜਲੰਧਰ ਤੋਂ ਇਹਨਾਂ ਆਗੂਆਂ ਨੇ ਆਪ ਦਾ ਝਾੜੂ ਛੱਡ ਭਾਜਪਾ ਦਾ ਕਮਲ ਫੜਿਆ:ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਸਭ ਤੋਂ ਵੱਧ ਚਰਚਿਤ ਨਾਂ ਕਮਲਜੀਤ ਸਿੰਘ ਭਾਟੀਆ ਦਾ ਹੈ। ਉਨ੍ਹਾਂ ਦੇ ਨਾਲ ਸੌਰਭ ਸੇਠ, ਕਵਿਤਾ ਸੇਠ, ਵਿਪਨ ਕੁਮਾਰ ਉਰਫ਼ ਬੱਬੀ ਚੱਢਾ, ਅਮਿਤ ਸਿੰਘ ਸੰਧਾ, ਮਨਜੀਤ ਸਿੰਘ ਟੀਟ, ਰਾਧਿਕਾ ਪਾਠਕ, ਕਰਨ ਪਾਠਕ, ਵਰੇਸ਼ ਮਿੰਟੂ, ਹਰਵਿੰਦਰ ਲਾਡਾ ਸਮੇਤ ਹੋਰ ਆਗੂ ਮੌਜੂਦ ਹਨ। ਦੱਸਣਯੋਗ ਹੈ ਕਿ ਇਹ ਸਭ ਆਗੂ ਰਿੰਕੂ ਅਤੇ ਅੰਗੁਰਾਲ ਦੇ ਨਜ਼ਦੀਕੀ ਹਨ ਅਤੇ ਇਹਨਾਂ ਦੇ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਸ਼ਹਿਰ ਦੇ ਖਾਸ ਸਾਥੀ ਆਗੂਵੀ ਭਾਜਪਾ 'ਚ ਆ ਗਏ। ਭਾਜਪਾ 'ਚ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਕੌਂਸਲਰ 'ਆਪ'-ਕਾਂਗਰਸੀ ਕੌਂਸਲਰ ਹਨ, ਜਿਨ੍ਹਾਂ ਦਾ ਆਪਣੇ ਇਲਾਕਿਆਂ 'ਚ ਕਾਫੀ ਪ੍ਰਭਾਵ ਹੈ।
- ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਇੰਡੀਆ ਗਠਜੋੜ ਦਾ ਭਾਜਪਾ ਵਿਰੁੱਧ ਹੱਲਾ ਬੋਲ ਅੱਜ, CM ਮਾਨ ਨੇ ਆਖੀ ਇਹ ਗੱਲ - India alliance Protest
- ਅੰਬਾਲਾ 'ਚ ਸ਼ੁੱਭਕਰਨ ਦਾ ਸ਼ਰਧਾਂਜਲੀ ਸਮਾਗਮ ਅੱਜ, ਲੱਖਾਂ ਦੀ ਗਿਣਤੀ 'ਚ ਪੁੱਜਣਗੇ ਕਿਸਾਨ ਤੇ ਪੁਲਿਸ ਪ੍ਰਸ਼ਾਸਨ ਅਲਰਟ - Martyr Shubhkaran Tribute Ceremony
- ਰਵਨੀਤ ਸਿੰਘ ਬਿੱਟੂ ਨੂੰ ਵਾਪਸ ਲਿਆਉਣ ਦੀ ਮੈਂ ਕਰਾਂਗਾ ਪੂਰੀ ਕੋਸ਼ਿਸ਼ : ਗੁਰਜੀਤ ਔਜਲਾ - BJP Leader Ravneet Bittu
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਲੁਧਿਆਣਾ ਤੋਂ ਕਾਂਗਰਸੀ ਆਗੂ ਰਵਨੀਤ ਬਿੱਟੂ ਕਾਂਗਰਸ ਨੂੰ ਅਲਵਿਦਾ ਆਖ ਭਾਜਪਾ 'ਚ ਚੱਲ ਗਏ । ਤਾਂ ਊਥੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਹਾਈਕਮਾਂਡ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੀ ਗਈ ਸੂਚੀ ਵਿੱਚ ਰਿੰਕੂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।