ਬਠਿੰਡਾ:ਪੰਜਾਬ ਅੰਦਰ ਸੈਲਰ ਮਾਲਕਾਂ ਤੋਂ ਬਾਅਦ ਹੁਣ ਆੜ੍ਹਤੀ ਐਸੋਸੀਏਸ਼ਨ ਵੱਲੋਂ ਵੀ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। 1 ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਪਰ ਆੜ੍ਹਤੀ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਝੋਨੇ ਦੀ ਖਰੀਦ ਕਰਨ ਤੋਂ ਹੱਥ ਖੜੇ ਕਰ ਦਿੱਤੇ ਗਏ ਹਨ।
'ਫਸਲਾਂ 'ਤੇ ਐਮਐਸਪੀ ਦੇ ਨਾਲ-ਨਾਲ ਲੇਬਰ ਦੇ ਖਰਚੇ ਵੀ ਵਧੇ'
ਬਠਿੰਡਾ ਵਿਖੇ ਆੜ੍ਹਤੀਆਂ ਵੱਲੋਂ ਝੋਨਾ ਨਾ ਖਰੀਦਣ ਦਾ ਐਲਾਨਆ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਬੱਬੂ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਰਕਾਰ ਤੋਂ ਆੜਤ ਵਿੱਚ ਵਾਧੇ ਦੀ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਮਾਤਰ ਢਾਈ ਪ੍ਰਤੀਸ਼ਤ ਆੜ੍ਹਤ ਦਿੱਤੀ ਜਾ ਰਹੀ ਹੈ ਜਦੋਂ ਕਿ ਫਸਲਾਂ 'ਤੇ ਐਮਐਸਪੀ ਦੇ ਨਾਲ-ਨਾਲ ਲੇਬਰ ਦੇ ਖਰਚੇ ਵੀ ਵੱਧਦੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਏਜੰਸੀਆਂ ਸਮੇਂ ਸਿਰ ਝੋਨੇ ਦੀ ਲਿਫਟਿੰਗ ਨਹੀਂ ਕਰਦੀਆਂ। ਜਿਸ ਕਰਕੇ ਮਾਲ ਦੀ ਸ਼ਾਰਟਿੰਗ ਦੀ ਸਮੱਸਿਆ ਆਉਂਦੀ ਹੈ, ਜਿਸ ਦੀ ਜਿੰਮੇਵਾਰੀ ਆੜ੍ਹਤੀਆਂ 'ਤੇ ਪਾਈ ਜਾਂਦੀ ਹੈ। ਜਦੋਂ ਕਿ ਇਸ ਦਾ ਜਿੰਮੇਵਾਰ ਲਿਫਟਿੰਗ ਠੇਕੇਦਾਰ ਹੁੰਦਾ ਹੈ।