ਫਿਰੋਜ਼ਪੁਰ :ਖਨੌਰੀ ਬਾਰਡਰ 'ਤੇ ਹੋਈ 21 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨ ਭੜਕ ਗਏ ਹਨ। ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਦੇ ਵੱਖ ਵੱਖ ਹਿਸਿਆਂ ਦੇ ਹਾਈਵੇਅ ਜਾਮ ਕਰ ਦਿੱਤੇ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਖਨੌਰੀ ਵਿਚ ਹੋਈ ਨੌਜਵਾਨ ਕਿਸਾਨ ਦੀ ਮੌਤ ਦੇ ਰੋਸ ਵਜੋਂ ਫਿਰੋਜ਼ਪੁਰ ਹਾਈਵੇਅ 11 ਤੋਂ 2 ਵਜੇ ਤੱਕ ਜਾਮ ਕਰ ਦਿੱਤਾ ਗਿਆ। ਕਿਸਾਨਾਂ ਵਿਚ ਭਾਰੀ ਰੋਸ ਨਜ਼ਰ ਆ ਰਿਹਾ ਹੈ।ਸੜਕਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਸ਼ੁਭਕਰਨ ਦੇ ਕਿਸਾਨਾਂ ਨੇ ਹੱਥਾਂ ਵਿਚ ਪੋਸਟਰ ਫੜੇ ਹੋਏ ਹਨ, ਜਿਨ੍ਹਾਂ 'ਤੇ ਸ਼ੁਬਕਰਨ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਲਿਖਿਆ ਹੋਇਆ ਹੈ ਅਤੇ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਕਿਸਾਨ ਝੰਡੀਆਂ ਲੈ ਕੇ ਇਥੇ ਪਹੁੰਚੇ ਹਨ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਹਰਿਆਣਾ ਪੁਲਸ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।
ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਭੜਕੇ ਕਿਸਾਨ, ਕਿਹਾ-ਬੀਜੇਪੀ ਆਗੂਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ - protest against government
ਸੰਗਰੂਰ ਦੇ ਖਨੌਰੀ ਸਰਹੱਦ 'ਤੇ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਇੱਸ ਨੂੰ ਲੈਕੇ ਹਰ ਪਾਸੇ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋ ਵੱਖ ਵੱਖ ਥਾਵਾਂ ਉੱਤੇ ਧਰਨੇ ਲਾਏ ਅਤੇ ਹਾਈਵੇਅ ਜੈਮ ਕੀਤਾ।
Published : Feb 22, 2024, 7:34 PM IST
ਬੀਜੇਪੀ ਆਗੂਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ: ਦੱਸਣਯੋਗ ਹੈ ਕਿ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਭੜਕੇ ਕਿਸਾਨ ਕਿਹਾ ਬੀਜੇਪੀ ਆਗੂਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਇਸ ਨੌਜਵਾਨ ਦੀ ਸ਼ਹਾਦਤ ਦੇ ਰੋਸ ਵਜੋਂ ਅੱਜ ਪੰਜਾਬ ਤੇ ਹਰਿਆਣਾ ਵਿੱਚ ਰੋਸ ਮੁਜਾਰੇ ਕੀਤੇ ਜਾ ਰਹੇ ਹਨ। ਇਸੇ ਦੇ ਤਹਿਤ ਅੱਜ ਫਿਰੋਜ਼ਪੁਰ ਦੇ ਹਲਕਾ ਜੀਰਾ ਵਿੱਚ ਵੀ ਕਿਸਾਨਾਂ ਵੱਲੋਂ ਸ਼ੁਭਕਰਨ ਦੀ ਸ਼ਹੀਦੀ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
- ਕਿਸਾਨ ਆਗੂ ਰੁਲਦੂ ਸਿੰਘ ਨੇ ਹਰਿਆਣਾ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ, ਬਾਰਡਰਾਂ 'ਤੇ ਡਟੇ ਨੌਜਵਾਨਾਂ ਨੂੰ ਕੀਤੀ ਇਹ ਖਾਸ ਅਪੀਲ
- ਕਿਸਾਨ ਅੰਦੋਲਨ ਦਾ 9ਵਾਂ ਦਿਨ: ਆਰ-ਪਾਰ ਦੀ ਲੜਾਈ ਲਈ ਤਿਆਰ ਕਿਸਾਨ, ਅੱਜ ਦਿੱਲੀ ਵੱਲ ਕਰਨਗੇ ਕੂਚ, ਪੁਲਿਸ ਦੀ ਵੀ ਪੂਰੀ ਤਿਆਰੀ
- ਕੌਮਾਂਤਰੀ ਮਾਂ ਬੋਲੀ ਦਿਵਸ: ਸਰਕਾਰਾਂ ਅਤੇ ਭਾਸ਼ਾ ਪ੍ਰੇਮੀਆਂ ਦੀ ਸਖ਼ਤੀ ਦੇ ਬਾਵਜੂਦ ਵੀ ਪੰਜਾਬੀ ਭਾਸ਼ਾ ਨੂੰ ਪਹਿਲੇ ਨੰਬਰ 'ਤੇ ਰੱਖਣ 'ਚ ਹੋਏ ਫੇਲ੍ਹ !
ਸ਼ਾਤ ਮਈ ਧਰਨਾ ਦੇ ਰਹੇ ਕਿਸਾਨਾਂ 'ਤੇ ਗੋਲੇ ਦਾਗੇ ਜਾ ਰਹੇ: ਇਸ ਦੌਰਾਨ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਸਹੀ ਨਹੀਂ ਕਰ ਰਹੀ ਸ਼ਾਤ ਮਈ ਧਰਨਾ ਦੇ ਰਹੇ ਕਿਸਾਨਾਂ 'ਤੇ ਗੋਲੇ ਦਾਗੇ ਜਾ ਰਹੇ ਹਨ। ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਜਿਸ ਦਾ ਸ਼ਿਕਾਰ ਸ਼ੁਭਕਰਨ ਹੋਇਆ ਹੈ। ਉਨ੍ਹਾਂ ਕਿਹਾ ਸ਼ੁਭਕਰਨ ਤਿੰਨ ਭੈਣਾਂ ਦਾ ਭਰਾ ਸੀ ਸ਼ੁਭਕਰਨ ਆਪਣੇ ਹੱਕਾਂ ਲਈ ਦਿੱਲੀ ਧਰਨੇ ਵਿੱਚ ਗਿਆ ਸੀ। ਜਿਸਨੂੰ ਕੇਂਦਰ ਦੀ ਮੋਦੀ ਸਰਕਾਰ ਮੌਤ ਦੇ ਘਾਟ ਉਤਾਰ ਦਿੱਤਾ ਉਨ੍ਹਾਂ ਕਿਹਾ ਸ਼ੁਭਕਰਨ ਦੀ ਸ਼ਹੀਦੀ ਨੂੰ ਭੁਲਾਇਆ ਨਹੀਂ ਜਾਵੇਗਾ ਅਤੇ ਹੁਣ ਬੀਜੇਪੀ ਦੇ ਆਗੂਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕੇਂਦਰ ਸਰਕਾਰ ਕਿਸਾਨਾਂ ਨਾਲ ਜਾਣਬੁੱਝ ਕੇ ਧੱਕੇਸ਼ਾਹੀ ਕਰ ਰਹੀ ਹੈ। ਕਿਸਾਨਾਂ ਤੇ ਤਸ਼ੱਦਦ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾਂ ਚਾਹੀਦਾ ਹੈ।