ਪੰਜਾਬ

punjab

... ਤਾਂ ਖ਼ਤਮ ਹੋਇਆ ਕਿਸਾਨਾਂ ਦਾ ਧਰਨਾ, ਚੰਡੀਗੜ੍ਹ ਕਿਸਾਨ ਮੋਰਚੇ 'ਤੇ ਵੱਡਾ ਐਲਾਨ - Farmers Will Take To End The morcha

By ETV Bharat Punjabi Team

Published : Sep 6, 2024, 11:45 AM IST

Updated : Sep 6, 2024, 2:54 PM IST

Farmers Will Take A Decision Today : ਚੰਡੀਗੜ੍ਹ ਵਿਖੇ ਕਿਸਾਨਾਂ ਵੱਲੋਂ ਵਿੱਢੇ ਗਏ ਸੰਘਰਸ਼ ਨੂੰ ਲੈਕੇ ਅੱਜ ਵੱਡਾ ਐਲਾਨ ਕਰਦਿਆਂ ਧਰਨਾ ਚੁੱਕਣ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸੈਕਟਰ 34 'ਚ ਕਿਸਾਨਾਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।

after the meeting with Chief Minister Mann, Farmers Will Take A Decision Today To End The morcha
ਚੰਡੀਗੜ੍ਹ ਕਿਸਾਨ ਮੋਰਚੇ 'ਤੇ ਅੱਜ ਹੋਵੇਗਾ ਵੱਡਾ ਐਲਾਨ (ਈਟੀਵੀ ਭਾਰਤ)

ਖ਼ਤਮ ਹੋਇਆ ਕਿਸਾਨਾਂ ਦਾ ਧਰਨਾ (ਈਟੀਵੀ ਭਾਰਤ)

ਚੰਡੀਗੜ੍ਹ:ਕਿਸਾਨਾਂ ਵੱਲੋਂ ਇੱਕ ਸਤੰਬਰ ਨੂੰ ਚੰਡੀਗੜ੍ਹ ਵਿਖੇ ਲਾਇਆ ਗਿਆ ਧਰਨਾ ਅੱਜ ਸਮਾਪਤ ਹੋ ਜਾਵੇਗਾ। ਇਸ ਦਾ ਐਲਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਕਿਸਾਨ ਆਗੂਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਕਰ ਦਿੱਤਾ ਹੈ। ਦੱਸਦਈਏ ਕਿ ਅੱਜ ਕਿਸਾਨਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 34 'ਚ ਬੈਠਕ ਕੀਤੀ ਗਈ । ਜਿਥੇ ਉਹ ਖੇਤੀ ਨੀਤੀ ਸਮੇਤ 8 ਮੁੱਦਿਆਂ 'ਤੇ ਲਾਏ ਮੋਰਚੇ ਨੂੰ ਸਮਾਪਤ ਕਰਨ ਅਤੇ ਅਗਲੀ ਰਣਨੀਤੀ ਸਬੰਧੀ ਇੱਕਠੇ ਹੋਏ ਸਨ। ਦਸੱਣਯੋਗ ਹੈ ਕਿ ਦੁਪਹਿਰ 2 ਵਜੇ ਚੰਡੀਗੜ੍ਹ ਤੋਂ ਧਰਨੇ ਦੀ ਸਮਾਪਤੀ ਹੋ ਜਾਵੇਗੀ ਅਤੇ 30 ਸਤੰਬਰ ਤੱਕ ਮੰਗਾਂ ਪੂਰੀਆਂ ਹੋਣ ਦੀ ਉਡੀਕ ਕਰਨਗੇ ਅਤੇ ਮੰਗਾ ਪੁਰੀਆਂ ਨਾ ਹੋਣ 'ਤੇ ਵੱਡੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਹੈ। ਕਿ ਜੇਕਰ ਫਿਰ ਤੋਂ ਸਰਕਾਰ ਨੇ ਕਿਸਾਨਾਂ ਨੂੰ ਟਰਕਾੁੳਣ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਵੱਡਾ ਸੰਘਰਸ਼ ਵੀ ਕਰਾਂਗੇ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਧਿਕਾਰੀਆਂ ਨਾਲ 3 ਘੰਟੇ ਦੀ ਮੀਟਿੰਗ ਹੋਈ। ਹਰ ਮੁੱਦੇ 'ਤੇ ਵਿਚਾਰ-ਵਟਾਂਦਰਾ ਹੁੰਦਾ ਸੀ। ਪਰ ਕਿਸਾਨਾਂ ਨੇ ਮੋਰਚਾ ਹਟਾਉਣ ਦਾ ਕੋਈ ਫੈਸਲਾ ਨਹੀਂ ਲਿਆ ਸੀ। ਉਨ੍ਹਾਂ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਮੀਟਿੰਗ ਕਰਕੇ ਅਗਲੇਰੀ ਫੈਸਲੇ ਲੈਣਗੇ।

ਕਿਸਾਨਾਂ ਦੀ ਇਨ੍ਹਾਂ ਮੁੱਦਿਆਂ 'ਤੇ ਸਹਿਮਤੀ ਬਣੀ:ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜੋ ਖੇਤੀ ਨੀਤੀ ਤਿਆਰ ਕੀਤੀ ਗਈ ਹੈ, ਉਸ ਦਾ ਖਰੜਾ ਕਿਸਾਨਾਂ ਅਤੇ ਸਾਰੇ ਵਿਭਾਗਾਂ ਨਾਲ ਸਾਂਝਾ ਕੀਤਾ ਜਾਵੇਗਾ। ਫਿਰ ਕਿਸਾਨਾਂ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ। ਕਿਸਾਨਾਂ ਦੇ ਕਰਜ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ, ਸਹਿਕਾਰੀ ਬੈਂਕ ਵਨ ਟਾਈਮ ਸੈਟਲਮੈਂਟ ਸਕੀਮ (OTS) ਸ਼ੁਰੂ ਕਰੇਗਾ। ਨਾਲ ਹੀ ਕਿਸਾਨਾਂ 'ਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਕੇਸ ਵਾਪਸ ਲੈਣ 'ਤੇ ਚਰਚਾ ਹੋਈ ਹੈ। ਹਾਲਾਂਕਿ ਕਈ ਮਾਮਲਿਆਂ ਵਿੱਚ ਚਲਾਨ ਵੀ ਪੇਸ਼ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਐਡਵੋਕੇਟ ਜਨਰਲ ਪੰਜਾਬ ਤੋਂ ਰਾਏ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਅਤੇ ਖੇਤ ਦੇ ਆਖਰੀ ਕਿਨਾਰੇ ਤੱਕ ਨਹਿਰੀ ਪਾਣੀ ਪਹੁੰਚਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

30 ਸਤੰਬਰ ਤੱਕ ਖਰੜਾ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ: ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ 3 ਘੰਟੇ ਦੀ ਮੀਟਿੰਗ 'ਚ ਭਰੋਸਾ ਦਿਵਾਇਆ ਕਿ ਪੰਜਾਬ ਖੇਤੀਬਾੜੀ ਨੀਤੀ ਦਾ ਖਰੜਾ ਤਿਆਰ ਹੈ ਪਰ ਇਸ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਖਰੜਾ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਨੀਤੀ ਬਾਰੇ ਉਨ੍ਹਾਂ ਦੇ ਸੁਝਾਅ ਮੰਗੇ ਜਾਣਗੇ।

Last Updated : Sep 6, 2024, 2:54 PM IST

ABOUT THE AUTHOR

...view details