ਅੰਮ੍ਰਿਤਸਰ:ਵਾਰਿਸ-ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਚੱਲ ਰਹੀ ਭੁੱਖ ਹੜਤਾਲ ਅੱਜ ਸਮਾਪਤ ਕਰ ਦਿੱਤੀ ਗਈ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਪੰਜਾਬ ਵਿੱਚ ਜੇਲ੍ਹ ਤਬਦੀਲੀ ਲਈ ਅੰਮਿ੍ਤਸਰ ਵਿਖੇ ਪੰਥਕ ਇਕੱਠ ਕੀਤਾ। ਇਸ਼ ਮੌਕੇ ਮਤੇ ਪਾਸ ਕੀਤੇ ਗਏ ਜਿਸ ਵਿੱਚ ਡਿਬਰੁਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਤੇ ਸਾਥੀਆਂ ਵੱਲੋਂ ਚੱਲ ਰਹੀ ਭੁੱਖ ਹੜਤਾਲ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਗੁਰਸਿੱਖਾਂ ਦੇ ਇੱਕ ਜੱਥੇ ਨੂੰ ਡਿਬਰੂਗੜ੍ਹ ਭੇਜ ਕੇ ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਦੀ ਭੁੱਖ ਹੜਤਾਲ ਖਤਮ ਕਰਵਾਈ ਜਾਵੇ। ਇਸੇ ਤਰ੍ਹਾਂ ਪੰਜਾਬ ਦੀਆਂ ਜੇਲਾਂ ਵਿੱਚ ਵੀ ਭਾਈ ਗੁਰਪ੍ਰੀਤ ਸਿੰਘ ਸਮੇਤ ਬਾਕੀ ਬੰਦੀ ਸਿੰਘਾਂ ਵੱਲੋ ਚੱਲ ਰਹੀ ਭੁਖ ਹੜਤਾਲ ਨੂੰ ਖਤਮ ਕਰਨ ਦੀ ਅਪੀਲ ਕਰਦਾ ਹੈ।
ਜਿੱਥੇ ਸੰਗਤ ਨੇ ਪਰਿਵਾਰ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਮੰਗ ਕਰਦੇ ਹੋਏ ਲਿਖਿਆ ਸੀ। ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਮੰਗ ਕੀਤੀ ਗਈ ਕਿ ਪਰਿਵਾਰ ਦੀ ਭੁੱਖ ਹੜਤਾਲ ਖ਼ਤਮ ਕੀਤੀ ਜਾਵੇ। ਜਿਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਪਰਿਵਾਰ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਅਤੇ ਪ੍ਰਸ਼ਾਦ ਛਕ ਕੇ ਭੁੱਖ ਹੜਤਾਲ ਸਮਾਪਤ ਕਰ ਦਿੱਤੀ |
ਅੰਮ੍ਰਿਤਪਾਲ ਨੂੰ ਪੰਜਾਬ ਦੀ ਜੇਲ੍ਹ ਲਿਆਉਣ ਦੀ ਮੰਗ: ਦੱਸਣਯੋਗ ਹੈ ਕਿ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਆਪਣੀ ਬੈਰਕ ਵਿੱਚ ਸੀਸੀਟੀਵੀ ਕੈਮਰਿਆਂ ਦੀ ਖ਼ਬਰ ਤੋਂ ਬਾਅਦ ਭੁੱਖ ਹੜਤਾਲ ’ਤੇ ਹਨ। ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਅਤੇ ਫਿਰ ਉਸਦੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਮੰਗ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।
ਧਰਨਾ ਜਾਰੀ ਰੱਖਣ ਦੀ ਗੱਲ:ਜ਼ਕਿਰਯੋਗ ਹੈ ਕਿ ਭਾਵੇਂ ਹੀ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਪਰਿਵਾਰ ਵੱਲੋਂ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ ਪਰ ਉਹਨਾਂ ਕਿਹਾ ਕਿ ਧਰਨਾ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸੰਗਤ ਦੀਆਂ ਮੰਗਾਂ ਮੰਨ ਕੇ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ ਹੈ ਪਰ ਹੜਤਾਲ ਖਤਮ ਕਰਨ ਲਈ ਸੰਗਤ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਜੋ ਵੀ ਫੈਸਲਾ ਹੋਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ।ਥਕ ਇੱਕਠ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੁੱਚਿਆਂ ਪੰਥਕ ਤੇ ਪੰਜਾਬ ਹਿਤੈਸ਼ੀ ਜਥੇਬੰਦੀਆਂ ਅਤੇ ਦੇਸ਼ ਤੇ ਵਿਦੇਸ਼ ਦੀਆਂ ਸੰਗਤਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਪਿੱਛਲੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਅਤੇ ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਦੀ ਪੰਜਾਬ ਵਾਪਸੀ ਅਤੇ ਰਿਹਾਈ ਵਾਸਤੇ, ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸੰਘਰਸ਼ ਕੀਤਾ ਜਾਵੇ।