ਅੰਮ੍ਰਿਤਸਰ:ਅੰਮ੍ਰਿਤਸਰ ਇੱਕ ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦਾ ਕੰਮ ਸ਼ੁਰੂ ਹੋਣਾ ਸੀ ਪਰ ਆੜ੍ਹਤੀਆਂ ਦੀ ਹੜਤਾਲ ਕਾਰਨ ਫਸਲ ਖਰੀਦ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ 'ਤੇ ਪਿਛਲੇ ਦਿਨੀ ਮੁੱਖ ਮੰਤਰੀ ਦੇ ਨਾਲ ਆੜ੍ਹਤੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਉੱਥੇ ਹੀ ਅੱਜ ਅੰਮ੍ਰਿਤਸਰ ਵਿਖੇ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਆੜ੍ਹਤੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀਆਂ ਜਿਹੜੀਆਂ ਮੰਗਾਂ ਸੀ ਉਹ ਮੰਨ ਲਈਆਂ ਗਈਆਂ ਹਨ। ਕੁਝ ਮੰਗਾਂ ਜਿਹੜੀਆਂ ਹਨ ਉਹ ਵੀ ਮੰਨਣ ਦੇ ਲਈ ਜਲਦੀ ਵਿਚਾਰ ਕੀਤਾ ਜਾਵੇਗਾ। ਇਸ ਨੂੰ ਲੈ ਕੇ ਉਨ੍ਹਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ।
ਝੋਨੇ ਦੀ ਖਰੀਦ ਮੰਡੀਆਂ ਵਿੱਚ ਹੋਈ ਸ਼ੁਰੂ (ETV Bharat (ਪੱਤਰਕਾਰ , ਅੰਮ੍ਰਿਤਸਰ)) ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਭਰੋਸਾ
ਜਿਸ ਦੇ ਚਲਦੇ ਜਦੋਂ ਅਸੀਂ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਸਾਡੀਆਂ ਜਿਹੜੀਆਂ ਕੁਝ ਮੰਗਾਂ ਸਨ। ਉੱਥੇ ਹੀ ਆੜ੍ਹਤੀਆਂ ਨੇ ਮੁੱਖ ਮੰਤਰੀ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਵੱਲੋਂ ਜਿਹੜੀਆਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਗਈਆਂ ਹਨ ਅਤੇ ਜਿਹੜੀਆਂ ਕੁਝ ਮੰਗਾਂ ਹਨ ਜੋ ਕੇਂਦਰ ਸਰਕਾਰ ਵੱਲੋਂ ਮੰਨੀਆਂ ਜਾਣੀਆਂ ਹਨ। ਉਸ ਉੱਤੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਆਪ ਜਾ ਕੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨਗੇ। ਕਿਸਾਨ ਵੀ ਆਪਣੀਆਂ ਮੰਗਾਂ ਪੂਰੀਆਂ ਕਰਨ ਦੇ ਲਈ ਕਹਿਣਗੇ, ਜੇਕਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਜੋ ਆੜ੍ਹਤੀਆਂ ਨੂੰ ਨੁਕਸਾਨ ਹੁੰਦਾ ਹੈ ਉਸ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।
ਆੜ੍ਹਤੀਆਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ
ਉੱਥੇ ਹੀ ਆੜ੍ਹਤੀਆਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ। ਝੋਨੇ ਦੀ ਖਰੀਦ ਦਾ ਕੰਮ ਹੁਣ ਮੰਡੀਆਂ ਵਿੱਚ ਸ਼ੁਰੂ ਕਰ ਦਿੱਤਾ ਗਿਆ ਪਰ ਜਦੋਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਹੋਣਾ ਸੀ ਪਰ ਆਰਤੀਆਂ ਦੀ ਹੜਤਾਲ ਕਰਨ ਇਹ ਕੰਮ ਸ਼ੁਰੂ ਨਹੀਂ ਹੋ ਸਕਿਆ ਤੇ ਬਾਰਿਸ਼ ਦੇ ਕਾਰਨ ਜਿਹੜਾ ਅਸੀਂ ਝੋਨਾ ਲੈ ਕੇ ਆਉਣਾ ਸੀ ਉਹ ਵੀ ਗਿੱਲਾ ਹੋ ਗਿਆ ਤੇ ਜਿਸ ਨਾਲ ਸਾਨੂੰ ਕਾਫੀ ਨੁਕਸਾਨ ਹੋਇਆ।
ਰੇਟ ਘਟਣ ਨਾਲ ਕਿਸਾਨਾਂ ਨੂੰ ਕਾਫੀ ਨੁਕਸਾਨ
ਦੂਜੇ ਪਾਸੇ ਕਿਸਾਨਾਂ ਨੇ ਕਿਹਾ ਕਿ ਜੋ ਪਿਛਲੀ ਵਾਰ ਦਾ ਰੇਟ ਸੀ ਉਸ ਨਾਲੋਂ ਇਸ ਵਾਰ ਕਾਫੀ ਰੇਟ ਜਿਹੜਾ ਉਹ ਘਟਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀ ਵਾਰ ਝੋਨੇ ਦਾ ਰੇਟ 3500 ਤੋਂ 4000 ਦੇ ਕਰੀਬ ਮਿਲ ਰਿਹਾ ਸੀ ਪਰ ਇਸ ਵਾਰ ਇਹ ਰੇਟ 2000 ਤੋਂ ਲੈ ਕੇ 2500 ਤੱਕ ਦਾ ਤੈਅ ਕੀਤਾ ਗਿਆ ਹੈ। ਜਿਸ ਨਾਲ ਕਿਸਾਨਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਪੁੱਤਾਂ ਵਾਂਗ ਫਾਲੀ ਫਸਲ ਦਾ ਸਾਨੂੰ ਪੂਰਾ ਮੁੱਲ ਵੀ ਨਹੀਂ ਮਿਲ ਰਿਹਾ ਕਿਸਾਨ ਅੱਗੇ ਹੀ ਕਰਜੇ ਹੇਠ ਡੁੱਬੇ ਪਏ ਹਨ ਤੇ ਜਦੋਂ ਉਨ੍ਹਾਂ ਨੂੰ ਘੱਟ ਰੇਟ ਤੇ ਫਸਲ ਵੇਚਣੀ ਪਵੇਗੀ ਤਾਂ ਉਨ੍ਹਾਂ ਸਿਰ ਹੋਰ ਕਰਜਾ ਚੜ ਜਾਵੇਗਾ ਤਾਂ ਕਿਸਾਨ ਕੀ ਕਰੇਗਾ।
ਐਮਐਸਪੀ ਗਰੰਟੀ ਕਾਨੂੰਨ ਨੂੰ ਲਾਗੂ ਕੀਤਾ ਜਾਵੇ
ਕਿਸਾਨਾਂ ਨੇ ਕਿਹਾ ਕਿ ਸਰਕਾਰਾਂ ਵੀ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀਆਂ ਜਿਸਦੇ ਕਿ ਅੱਜ ਦੇ ਮਜਬੂਰਨ ਕਿਸਾਨਾਂ ਨੂੰ ਧਰਨਾ ਪ੍ਰਦਰਸ਼ਨ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਆੜ੍ਹਤੀਆਂ ਨੇ ਹੜਤਾਲ ਕਰਕੇ ਆਪਣੀਆਂ ਮੰਗਾਂ ਤਾਂ ਸਰਕਾਰ ਕੋਲ ਮੰਨਵਾ ਲਈਆਂ ਹਨ ਪਰ ਕਿਸਾਨ ਕਿੱਥੇ ਜਾਣਗੇ ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨ ਕਰਜਾ ਹੇਠ ਦੱਬਿਆ ਜਾ ਰਿਹਾ ਹੈ ਤੇ ਜਦੋਂ ਕਿ ਝੋਨੇ ਦੀ ਲਵਾਈ ਦਾ ਮੁੱਲ ਵੀ ਉਸ ਨੂੰ ਪੂਰਾ ਨਹੀਂ ਮਿਲ ਰਿਹਾ। ਉਨ੍ਹਾਂ ਨੇ ਸਰਕਾਰ ਅੱਗੇ ਅਪੀਲ ਕੀਤੀ ਕਿ ਝੋਨੇ ਦੀ ਫਸਲ ਦਾ ਰੇਟ ਇੱਕ ਤੈਅ ਕੀਤਾ ਜਾਵੇ ਤੇ ਐਮਐਸਪੀ ਗਰੰਟੀ ਕਾਨੂੰਨ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਪੂਰਾ ਮਿਲ ਸਕੇ ਤਾਂ ਹੀ ਕਿਸਾਨ ਖੁਸ਼ਹਾਲ ਹੋਣਗੇ।