ਸੰਗਰੂਰ: ਮੈਰੀਟੋਰੀਅਸ ਸਕੂਲ 'ਚ ਬੱਚੇ ਵੱਲੋਂ ਕੀਤੀ ਖੁਦਕੁਸ਼ੀ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਕੂਲ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਿਤਾ ਵੱਲੋਂ ਅਧਿਆਪਕ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਆਖਿਆ ਕਿ ਸਾਡੇ ਬੱਚੇ ਨਾਲ ਧੱਕੇਸ਼ਾਹੀ ਕਰਨ ਵਾਲੇ ਅਧਿਆਪਕ ਨੂੰ ਗ੍ਰਿਫ਼ਤਾਰ ਕਰਕੇ ਸਕੂਲ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਦੋਂ ਤੱਕ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਅਸੀਂ ਸਾਡੇ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਵਾਂਗੇ।
ਸੰਗਰੂਰ ਦੇ ਮੈਰੀਟੋਰੀਅਸ ਸਕੂਲ 'ਚ ਬੱਚੇ ਦੀ ਖੁਦਕੁਸ਼ੀ ਤੋਂ ਬਾਅਦ ਪਰਿਵਾਰ ਨੇ ਸਕੂਲ ਦੇ ਗੇਟ 'ਤੇ ਕੀਤਾ ਧਰਨਾ - After suicide child family protest
12ਵੀਂ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਦੇ ਮਾਮਲੇ 'ਚ ਜਾਂਚ ਲਗਾਤਾਰ ਜਾਰੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਅਸਲ 'ਚ ਖੁਦਕੁਸ਼ੀ ਸੀ ਜਾਂ ਫਿਰ ਕਿਸੇ ਸਾਜਿਸ਼ ਤਹਿਤ ਕਤਲ ਕੀਤਾ ਗਿਆ।
Published : Jan 30, 2024, 7:10 PM IST
ਪੁਲਿਸ ਨੂੰ ਨਹੀਂ ਦਿੱਤਾ ਕੋਈ ਬਿਆਨ:ਦੂਜੇ ਪਾਸੇ ਜਦੋਂ ਇਸ ਘਟਨਾ ਦੀ ਜਾਂਚ ਕਰ ਰਹੇ ਸੀਨੀਅਰ ਅਧਿਕਾਰੀ ਡੀ.ਐਸ.ਪੀ ਮਨੋਜ ਗੋਰਸੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੋਂ ਹੀ ਸਾਡੀ ਟੀਮ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸਕੂਲ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਬੱਚਾ ਦੋਸਤਾਂ ਨਾਲ ਸੀ ਪਰ ਅਜੇ ਤੱਕ ਇਸ ਮਾਮਲੇ ਸਬੰਧੀ ਪੀੜਤ ਪਰਿਵਾਰ ਵੱਲੋਂ ਕੋਈ ਬਿਆਨ ਨਹੀਂ ਲਿਿਖਆ ਗਿਆ। ਅਸੀਂ ਉਨ੍ਹਾਂ ਨੂੰ ਬੇਨਤੀ ਕਰਦੇ ਹਾਂ ਕਿ ਕਿਰਪਾ ਕਰਕੇ ਉਨ੍ਹਾਂ ਦਾ ਧਿਆਨ ਦਰਜ ਕਰਵਾਇਆ ਜਾਵੇ ਤਾਂ ਹੀ ਅਸੀਂ ਆਪਣੀ ਕਾਰਵਾਈ ਸ਼ੁਰੂ ਕਰਾਂਗੇ। ਜਦੋਂ ਵੀ ਉਨ੍ਹਾਂ ਵੱਲੋਂ ਬਿਆਨ ਦਿੱਤੇ ਜਾਣਗੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਮਾਮਲੇ ਦੀ ਜਾਂਚ ਲਈ ਬਣਾਈ ਕਮੇਟੀ: ਉਧਰ ਮੌਕੇ 'ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀ ਐੱਸ.ਡੀ.ਐੱਮ ਚਰਨਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਹ ਬਹੁਤ ਵੱਡਾ ਮਾਮਲਾ ਹੈ ਅਤੇ ਸਾਡੇ ਵੱਲੋਂ ਇਸ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ, ਜੋ ਹਰ ਪਹਿਲੂ ਤੋਂ ਜਾਂਚ ਕਰੇਗੀ। ਉਨ੍ਹਾਂ ਆਖਿਆ ਕਿ ਜਾਂਚ ਕਮੇਟੀ ਦੀ ਰਿਪੋਰਟ ਅਨੁਸਾਰ ਜਲਦੀ ਹੀ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।