ਪਠਾਨਕੋਟ:ਪਠਾਨਕੋਟ ਏਅਰ ਬੇਸ 'ਤੇ ਹੋਏ ਦਹਿਸ਼ਤਗਰਦੀ ਹਮਲੇ ਤੋਂ ਬਾਅਦ ਲਗਾਤਾਰ ਜ਼ਿਲ੍ਹਾ ਪਠਾਨਕੋਟ ਸੁਰੱਖਿਆ ਵਿੱਚ ਹੈ ਅਤੇ ਆਏ ਦਿਨ ਜ਼ਿਲ੍ਹਾ ਪਠਾਨਕੋਟ ਵਿਖੇ ਹਾਈ ਅਲਰਟ ਜਾਰੀ ਕੀਤਾ ਜਾ ਰਿਹਾ ਹੈ। ਜੇਕਰ ਗੱਲ ਬੀਤੇ ਕੁਝ ਦਿਨਾਂ ਦੀ ਕਰੀਏ ਤਾਂ ਬੀਤੇ ਦਿਨੀ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਇਲਾਕੇ ਅਤੇ ਸ਼ਹਿਰੀ ਇਲਾਕੇ ਵਿਖੇ ਸ਼ੱਕੀ ਵੇਖੇ ਜਾਣ ਤੋਂ ਬਾਅਦ ਪੁਲਿਸ ਅਲਰਟ 'ਤੇ ਹੈ। ਆਏ ਦਿਨ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਦਹਿਸ਼ਤਗਰਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ - Punjab Police high alert - PUNJAB POLICE HIGH ALERT
Pathankot Air Base: ਪਠਾਨਕੋਟ ਏਅਰ ਬੇਸ 'ਤੇ ਹੋਏ ਦਹਿਸ਼ਤਗਰਦੀ ਹਮਲੇ ਤੋਂ ਬਾਅਦ ਲਗਾਤਾਰ ਜ਼ਿਲ੍ਹਾ ਪਠਾਨਕੋਟ ਵਿਖੇ ਹਾਈ ਅਲਰਟ ਜਾਰੀ ਕੀਤਾ ਜਾ ਰਿਹਾ ਹੈ। ਸਰਚ ਆਪਰੇਸ਼ਨ ਵੀ ਚਲਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਪੜ੍ਹੋ ਪੂਰੀ ਖਬਰ...
![ਦਹਿਸ਼ਤਗਰਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ - Punjab Police high alert Punjab Police issued a high alert](https://etvbharatimages.akamaized.net/etvbharat/prod-images/10-07-2024/1200-675-21912622-thumbnail-16x9-d.jpg)
Published : Jul 10, 2024, 11:03 AM IST
ਦਹਿਸ਼ਤਗਰਦੀ ਹਮਲੇ: ਬੀਤੇ ਦਿਨ ਪੰਜਾਬ ਦੇ ਗੁਆਂਢੀ ਸੂਬੇ ਜੰਮੂ ਕਸ਼ਮੀਰ ਦੇ ਕਠੂਆ ਵਿਖੇ ਹੋਏ ਦਹਿਸ਼ਤਗਰਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਮੁੜ ਇੱਕ ਵਾਰ ਮੁਸ਼ਤੈਦ ਦਿੱਸ ਰਹੀ ਹੈ ਇਸ ਦੇ ਚਲਦੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਇਲਾਕੇ ਬਮਿਆਲ ਵਿਖੇ ਪੁਲਿਸ ਵੱਲੋਂ ਸਰਚ ਓਪਰੇਸ਼ਨ ਚਲਾਇਆ ਗਿਆ ਅਤੇ ਜੰਮੂ ਤੋਂ ਪੰਜਾਬ ਵਿੱਚ ਦਾਖਿਲ ਹੋ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਲਾਕਿਆਂ ਵਿਖੇ ਚੈਕਿੰਗ ਅਭਿਆਨ : ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਸਰਹੱਦੀ ਇਲਾਕੇ ਵਿਖੇ ਸਰਚ ਓਪਰੇਸ਼ਨ ਚਲਾਏ ਜਾਂਦੇ ਹਨ ਤਾਂ ਜੋ ਜ਼ਿਲ੍ਹੇ ਦੇ ਵਿੱਚ ਕਿਸੇ ਤਰਾਂ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਜਦੋਂ ਉਨ੍ਹਾਂ ਨੂੰ ਕਠੂਆ ਵਿਖੇ ਹੋਏ ਦਹਿਸ਼ਤਗਰਦੀ ਹਮਲੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਜਦੋਂ ਸਾਨੂੰ ਕੱਲ ਇਸ ਬਾਰੇ ਪਤਾ ਚਲਿਆ ਤਾਂ ਉਸ ਵੇਲੇ ਤੋਂ ਹੀ ਸਾਡੀਆਂ ਟੀਮਾਂ ਵੱਲੋਂ ਮੁਸ਼ਤੈਦੀ ਵਿਖਾਉਂਦੇ ਹੋਏ ਸਰਚ ਆਪਰੇਸ਼ਨ ਸ਼ੁਰੂ ਕੀਤੇ ਗਏ। ਜੰਮੂ ਕਸ਼ਮੀਰ ਦੇ ਨਾਲ ਲੱਗਦੇ ਸਾਰੇ ਹੀ ਇਲਾਕਿਆਂ ਵਿਖੇ ਚੈਕਿੰਗ ਅਭਿਆਨ ਚਲਾਏ ਗਏ ਤਾਂ ਜੋ ਸੁਖਾਲਾ ਮਾਹੌਲ ਬਣਿਆ ਰਹੇ।