ਪੰਜਾਬ

punjab

ETV Bharat / state

ਅਗਨੀਵੀਰ ਸਕੀਮ ਤਹਿਤ ਭਰਤੀ 6 ਭੈਣਾਂ ਦਾ ਇਕਲੋਤਾ ਵੀਰ ਸ਼ਹੀਦ,ਕੇਂਦਰ ਸਰਕਾਰ ਨੇ ਨਹੀਂ ਦਿੱਤਾ ਸ਼ਹੀਦ ਦਾ ਦਰਜਾ - Agniveer soldier martyred

ਲੁਧਿਆਣਾ ਦੇ ਹਲਕਾ ਪਾਇਲ ਤੋਂ ਅਗਨੀਵੀਰ ਸਕੀਮ ਤਹਿਤ ਭਰਤੀ ਹੋਇਆ 6 ਭੈਣਾਂ ਦਾ ਇੱਕਲੋਤਾ ਵੀਰ ਦੇਸ਼ ਲਈ ਸ਼ਹਾਦਤ ਦਾ ਜਾਮ ਤਾ ਪੀ ਗਿਆ, ਪਰ ਪਰਿਵਾਰ ਦਾ ਕਹਿਣਾ ਹੈ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਬੇਟੇ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ।

AGNIVEER MILITARY SOLDIER
ਅਗਨੀਵੀਰ ਸਕੀਮ ਤਹਿਤ ਭਰਤੀ 6 ਭੈਣਾਂ ਦੀ ਇਕਲੋਤਾ ਵੀਰ ਸ਼ਹੀਦ (ਈਟੀਵੀ ਭਾਰਤ ਪੰਜਾਬ (ਰਿਪੋਟਰ ਲੁਧਿਆਣਾ))

By ETV Bharat Punjabi Team

Published : Jul 3, 2024, 10:46 PM IST

Updated : Jul 3, 2024, 10:54 PM IST

ਅਗਨੀਵੀਰ ਸਕੀਮ ਤਹਿਤ ਭਰਤੀ 6 ਭੈਣਾਂ ਦੀ ਇਕਲੋਤਾ ਵੀਰ ਸ਼ਹੀਦ (ਈਟੀਵੀ ਭਾਰਤ ਪੰਜਾਬ (ਰਿਪੋਟਰ ਲੁਧਿਆਣਾ))

ਲੁਧਿਆਣਾ:ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਵਸਨੀਕ ਅਜੈ ਕੁਮਾਰ, ਜੋ ਕਿ ਫੌਜ ਵਿੱਚ ਅਗਨੀਵੀਰ ਯੋਜਨਾ ਤਹਿਤ ਭਰਤੀ ਹੋਏ ਸਨ, ਉਸ ਦੀ ਜਨਵਰੀ ਵਿੱਚ ਇੱਕ ਮਾਈਨ ਬਲਾਸਟ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਉਸ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ ਸੀ। ਉਸ ਦੀ ਭੈਣ ਮੁਤਾਬਕ ਉਸ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ 1 ਕਰੋੜ ਰੁਪਏ ਮਿਲ ਚੁੱਕੇ ਹਨ ਅਤੇ ਹੁਣ ਕੁਝ ਦਿਨ ਪਹਿਲਾਂ ਭਾਰਤੀ ਫੌਜ ਨੇ ਉਸ ਦੇ ਖਾਤੇ ਵਿਚ 48 ਲੱਖ ਰੁਪਏ ਟਰਾਂਸਫਰ ਕਰ ਦਿੱਤੇ ਹਨ ਪਰ ਉਸ ਦਾ ਕਹਿਣਾ ਹੈ ਕਿ ਕੱਲ੍ਹ ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਅਗਨੀਵੀਰ ਦਾ ਮੁੱਦਾ ਉਠਾਇਆ ਸੀ। ਇਸ ਮੌਕੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਗਨੀਵੀਰ ਨੂੰ 1 ਕਰੋੜ ਰੁਪਏ ਮਿਲਦੇ ਹਨ ਪਰ ਉਨ੍ਹਾਂ ਨੂੰ ਕੇਂਦਰ ਤੋਂ 1 ਕਰੋੜ ਰੁਪਏ ਨਹੀਂ ਮਿਲੇ।


ਜੰਮੂ ਵਿੱਚ ਸ਼ਹਾਦਤ: ਸ਼ਹੀਦ ਅਜੇ ਕੁਮਾਰ ਨੂੰ ਲੈ ਕੇ ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਐਕਸ ਉੱਤੇ ਪੋਸਟ ਵੀ ਕੀਤਾ ਹੈ ਅਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਨੂੰ ਉਹ ਸੁਵਿਧਾਵਾਂ ਨਹੀਂ ਮਿਲਦੀ ਆ ਜੋ ਮਿਲਣੀਆਂ ਚਾਹੀਦੀਆਂ ਹਨ। ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸ ਦਾ ਭਰਾ ਅਗਨੀਵੀਰ ਤਹਿਤ ਫੌਜ ਵਿੱਚ ਭਰਤੀ ਹੋਇਆ ਸੀ। ਉਹਨਾਂ ਕਿਹਾ ਕਿ ਉਹ ਕਾਫੀ ਸਮੇਂ ਤੋਂ ਫੌਜ ਵਿੱਚ ਭਰਤੀ ਹੋਣ ਲਈ ਪੇਪਰ ਦੇ ਰਿਹਾ ਸੀ ਪਰ ਲਗਾਤਾਰ ਪੇਪਰ ਲੀਕ ਹੋਣ ਕਰਕੇ ਆਖਿਰਕਾਰ ਸਰਕਾਰ ਨੇ ਭਰਤੀ ਰੱਦ ਹੀ ਕਰ ਦਿੱਤੀ ਅਤੇ ਜਿਸ ਕਰਕੇ ਉਸ ਨੂੰ ਅਗਨੀਵੀਰ ਦੇ ਤਹਿਤ ਭਰਤੀ ਹੋਣਾ ਪਿਆ, ਪਰਿਵਾਰ ਨੇ ਦੱਸਿਆ ਕਿ ਅੱਠ ਮਹੀਨੇ ਦੀ ਟ੍ਰੇਨਿੰਗ ਖਤਮ ਹੋਣ ਤੋਂ ਬਾਅਦ ਉਸ ਦੀ ਜੰਮੂ ਕਸ਼ਮੀਰ ਦੇ ਵਿੱਚ ਪੋਸਟਿੰਗ ਹੋਈ ਸੀ ਅਤੇ ਉੱਥੇ ਉਸ ਦੀ ਸ਼ਹਾਦਤ ਹੋ ਗਈ।



ਰਾਹੁਲ ਗਾਂਧੀ ਦਾ ਧੰਨਵਾਦ: ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਉਹਨਾਂ ਦੀ ਪੁੱਤਰ ਨੂੰ ਸ਼ਹੀਦ ਦਾ ਦਰਜਾ ਮਿਲਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਸਾਨੂੰ ਕੇਂਦਰ ਸਰਕਾਰ ਵੱਲੋਂ 48 ਲੱਖ ਰੁਪਏ 10 ਜੂਨ ਨੂੰ ਪਾਏ ਗਏ ਸਨ ਪਰ ਜੋ ਇੱਕ ਕਰੋੜ ਰੁਪਏ ਦਾ ਦਾਅਵਾ ਕੀਤਾ ਜਾ ਰਿਹਾ ਹੈ ਉਹ ਸਾਨੂੰ ਨਹੀਂ ਮਿਲੇ ਹਨ। ਉਹਨਾਂ ਇਹ ਵੀ ਕਿਹਾ ਕਿ ਨਾ ਹੀ ਉਸ ਦਾ ਕੋਈ ਕਾਰਡ ਬਣਿਆ ਹੈ ਅਤੇ ਨਾ ਹੀ ਉਸ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਉਸ ਨੂੰ ਕੋਈ ਪੈਨਸ਼ਨ ਵੀ ਨਹੀਂ ਲਗਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸਾਡੇ ਬੇਟੇ ਨੇ ਦੇਸ਼ ਦੇ ਲਈ ਕੁਰਬਾਨੀ ਦਿੱਤੀ ਹੈ। ਪਰਿਵਾਰ ਨੇ ਵੀ ਦੱਸਿਆ ਕਿ ਰਾਹੁਲ ਗਾਂਧੀ ਚੋਣਾਂ ਤੋਂ ਪਹਿਲਾਂ ਉਹਨਾਂ ਦੇ ਘਰ ਆਏ ਸਨ ਅਤੇ ਉਹਨਾਂ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਹਨਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਇਸ ਸਕੀਮ ਨੂੰ ਹੀ ਬੰਦ ਕਰ ਦੇਣਗੇ। ਉਹਨਾਂ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਕਿ ਉਹ ਸਾਡੇ ਹੱਕ ਲਈ ਆਵਾਜ਼ ਬੁਲੰਦ ਕਰ ਰਹੇ ਹਨ।

Last Updated : Jul 3, 2024, 10:54 PM IST

ABOUT THE AUTHOR

...view details