ਬਠਿੰਡਾ :ਪਿਛਲੇ ਦਿਨੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ ਅਕਾਲੀ ਸਰਕਾਰ ਸਮੇਂ ਹੋਏ ਗੁਨਾਹਾਂ ਨੂੰ ਲੈ ਕੇ ਸਜ਼ਾਵਾਂ ਸੁਣਾਈਆਂ ਗਈਆਂ ਹਨ। ਇਸ ਨੂੰ ਲੈ ਕੇ ਸੀਨੀਅਰ ਕਾਂਗਰਸੀ ਲੀਡਰ ਅਜੀਤ ਇੰਦਰ ਸਿੰਘ ਮੋਫਰ ਵੱਲੋਂ ਸਵਾਗਤ ਕਰਦਿਆਂ ਕਿਹਾ ਕਿ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਿਸ ਤਰ੍ਹਾਂ ਸਿਆਸੀ ਲੋਕਾਂ ਨੂੰ ਸਜ਼ਾ ਸੁਣਾਈ ਗਈ ਹੈ। ਉਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਚੱਲੀ ਆ ਰਹੀ ਰਿਵਾਇਤ ਨੂੰ ਪ੍ਰਮਾਣਤਾ ਮਿਲੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ ਉੱਚ ਹੈ ਅਤੇ ਹਰ ਇੱਕ ਸਿੱਖ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣਾ ਲਾਜ਼ਮੀ ਹੈ। ਦਰਅਸਲ ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਹੋਰ ਸਿੱਖ ਮੰਤਰੀਆਂ ਨੂੰ ਧਾਰਮਿਕ ਸਜ਼ਾਵਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਮੁੱਖ ਮੰਤਰੀ, ਨੂੰ ਦਿੱਤਾ ਗਿਆ 'ਫ਼ਖ਼ਰ-ਏ-ਕੌਮ' ਦਾ ਖਿਤਾਬ ਵਾਪਸ ਲੈ ਲਿਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੁਣਾਏ ਗਏ ਹੁਕਮਾਂ ਦੀ ਪਾਲਣਾ ਕਰਨਾ ਹੈ ਲਾਜ਼ਮੀ
ਸੀਨੀਅਰ ਕਾਂਗਰਸੀ ਲੀਡਰ ਅਜੀਤ ਇੰਦਰ ਸਿੰਘ ਮੋਫਰ ਨੇ ਦੱਸਿਆ ਹੈ ਕਿ ਇਸ ਚੀਜ਼ ਦਾ ਸੰਦੇਸ਼ ਪੂਰੀ ਦੁਨੀਆਂ ਵਿੱਚ ਦਿੱਤਾ ਗਿਆ ਹੈ ਕਿ ਸਿੱਖਾਂ ਲਈ ਸਰਬ ਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਹੈ ਅਤੇ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੁਣਾਏ ਗਏ ਹੁਕਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਭਵਿੱਖ ਤਾਂ ਇਹ ਹੁਣ ਆਉਣ ਵਾਲੇ ਰਾਜਨੀਤਿਕ ਲੋਕ ਹੀ ਦੱਸ ਸਕਦੇ ਹਨ ਪਰ ਜਿਸ ਢੰਗ ਨਾਲ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ ਅਤੇ ਹੋਰ ਗੁਨਾਹ ਹੋਏ ਹਨ, ਉਨ੍ਹਾਂ ਦੀ ਸਜ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਹੈ। ਅਜਿਹੇ ਲੋਕਾਂ ਦਾ ਰਾਜਨੀਤਿਕ ਭਵਿੱਖ ਖਤਮ ਹੋ ਜਾਂਦਾ ਹੈ। ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਹੋਵੇ।