ਪੰਜਾਬ

punjab

ETV Bharat / state

ਅਕਾਲੀ ਦਲ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਸਿਆਸੀ ਬਦਲਾਖੋਰੀ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ’ਤੇ ਮੁੱਖ ਮੰਤਰੀ ਦਾ ਮੰਗਿਆ ਅਸਤੀਫਾ - Demanded resignation Chief Minister

Demanded resignation Chief Minister: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਵਾਸਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਮੰਗ ਕੀਤੀ।

By ETV Bharat Punjabi Team

Published : Jul 8, 2024, 8:18 PM IST

DEMANDED RESIGNATION CHIEF MINISTER
ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ (ETV Bharat)

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਵਾਸਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਮੰਗ ਕੀਤੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਦਾਰ ਮਜੀਠੀਆ ਨੂੰ ਬਦਨਾਮ ਕਰਨ ਦੀ ਮੁਹਿੰਮ ਦਾ ਭਾਂਡਾ ਉਦੋਂ ਹਾਈ ਕੋਰਟ ਵਿਚ ਭੰਨਿਆ ਗਿਆ ਜਦੋਂ ਐਸ ਆਈ ਟੀ ਨੂੰ ਨਸ਼ਾ ਤਸਕਰੀ ਕੇਸ ਵਿਚ ਸਰਦਾਰ ਮਜੀਠੀਆ ਖਿਲਾਫ ਸੰਮਨ ਵਾਪਸ ਲੈਣੇ ਪਏ। ਪੰਜਾਬ ਸਰਕਾਰ ਅਜਿਹਾ ਕੋਈ ਸਬੂਤ ਪੇਸ਼ ਨਹੀਂ ਕਰ ਸਕੀ ਜਿਸਦੇ ਆਧਾਰ ’ਤੇ ਵਾਰ-ਵਾਰ ਮਜੀਠੀਆ ਨੂੰ ਸੰਮਨ ਕੀਤਾ ਜਾ ਰਿਹਾ ਹੈ।

ਅਕਾਲੀ ਦਲ ਦੇ ਬੁਲਾਰੇ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਮਜੀਠੀਆ ਦੇ ਖਿਲਾਫ ਸਿਆਸੀ ਬਦਲਾਖੋਰੀ ’ਤੇ ਉਤਰੇ ਹੋਏ ਹਨ। ਉਹਨਾਂ ਕਿਹਾ ਕਿ ਬਦਲਾਖੋਰੀ ਉਸ ਵੇਲੇ ਸ਼ੁਰੂ ਹੋਈ ਸੀ ਜਦੋਂ ਮਜੀਠੀਆ ਨੇ ਭਗਵੰਤ ਮਾਨ ਦੀ ਧੀ ਦਾ ਮਾਮਲਾ ਚੁੱਕਿਆ ਜਿਸਨੇ ਆਪਣੇ ਪਿਤਾ ’ਤੇ ਉਹਨਾਂ ਨੂੰ ਅਣਡਿੱਠ ਕਰਨ 'ਤੇ ਉਹਨਾਂ ਨਾਲ ਬੁਰਾ ਸਲੂਕ ਕਰਨ ਦੀ ਗੱਲ ਕੀਤੀ ਸੀ।

ਐਡਵੋਕੇਟ ਕਲੇਰ ਨੇ ਕਿਹਾ ਕਿ ਸਰਦਾਰ ਮਜੀਠੀਆ ਨੇ ਜਦੋਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਐਨ ਡੀ ਪੀ ਐਸ ਐਕਟ ਤਹਿਤ ਉਹਨਾਂ ਖਿਲਾਫ ਦਰਜ ਝੂਠੇ ਕੇਸ ਵਿਚ ਚਾਰ ਵਾਰ ਐਸ ਆਈ ਟੀ ਬਦਲੇ ਜਾਣ ਤੋਂ ਬਾਅਦ ਵਾਰ-ਵਾਰ ਉਹਨਾਂ ਨੂੰ ਸੰਮਨ ਭੇਜਣ ਦਾ ਮਾਮਲਾ ਹਾਈ ਕੋਰਟ ਕੋਲ ਪਹੁੰਚ ਕੀਤੀ ਜਿਸਨੇ ਉਹਨਾਂ ਨੂੰ ਜ਼ਮਾਨਤ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਸਰਦਾਰ ਮਜੀਠੀਆ ਦੇ ਕਿਸੇ ਨਸ਼ਾ ਤਸਕਰ ਨਾਲ ਸਬੰਧ ਹੋਣ ਦਾ ਕੋਈ ਸਬੂਤ ਨਹੀ਼ਂ ਹੈ ਤੇ ਉਹਨਾਂ ਕੋਲੋਂ ਕੋਈ ਰਿਕਵਰੀ ਨਹੀਂ ਹੋਈ।

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਮਜੀਠੀਆ ਦੇ ਖਿਲਾਫ ਝੂਠਾ ਕੇਸ ਤਿੰਨ ਡੀ ਜੀ ਪੀ ਅਤੇ ਐਡਵੋਕੇਟ ਜਨਰਲ ਵਾਰ-ਵਾਰ ਬਦਲਣ ਮਗਰੋਂ ਦਰਜ ਕੀਤਾ ਗਿਆ ਹਾਲਾਂਕਿ ਹਾਈ ਕੋਰਟ ਪਹਿਲਾਂ ਹੀ ਮਾਮਲੇ ਦੀ ਜਾਂਚ ਕਰਵਾ ਚੁੱਕੀ ਸੀ ਅਤੇ ਕੇਸ ਵਿਚ ਦੋਸ਼ੀਆਂ ਨੂੰ ਪਹਿਲਾਂ ਹੀ ਸਜ਼ਾਵਾਂ ਹੋ ਚੁੱਕੀਆਂ ਹਨ।

ਬੁਲਾਰੇ ਨੇ ਕਿਹਾ ਕਿ ਹਾਈ ਕੋਰਟ ਨੇ 2013 ਵਿਚ ਨਸ਼ਾ ਕੇਸ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਚੁੱਕੀ ਸੀ ਅਤੇ ਉਹਨਾਂ ਸੀਨੀਅਰ ਅਫਸਰਾਂ ਦੀ ਐਸ ਆਈ ਟੀ ਦਾ ਗਠਨ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਕੇਸ ਵਿਚ 10 ’ਚਲਾਨ’ ਪੇਸ਼ ਕੀਤੇ ਜਾ ਚੁੱਕੇ ਹਨ ਅਤੇ ਚਾਰਜਸ਼ੀਟਾਂ ਵਿਚ ਕਿਸੇ ਵੀ ਅਕਾਲੀ ਆਗੂ ਜਾਂ ਵਰਕਰ ਦਾ ਨਾਂ ਨਹੀਂ ਆਇਆ।

ਐਡਵੋਕੇਟ ਕਲੇਰ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਨਸ਼ਿਆਂ ਦੇ ਮੁੱਦੇ ਦਾ ਸਿਆਸੀਕਰਨ ਕੀਤਾ ਸੀ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸੂਬੇ ਵਿਚ ਨਸ਼ੇ ਦੇ ਜਾਲ ਨੂੰ ਬੇਨਕਾਬ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਰਦਾਰ ਮਜੀਠੀਆ ਨੂੰ ਬਦਨਾਮ ਕਰਨ ਵਾਸਤੇ ਪੂਰਾ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਦੋਂ ਕਿ ਇਸ ਕੋਲ ਇਸ ਗੱਲ ਦਾ ਜਵਾਬ ਨਹੀਂ ਹੈ ਕਿ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਤਸਕਰੀ ਸਿਖ਼ਰਾਂ ’ਤੇ ਕਿਉਂ ਪਹੁੰਚ ਗਈ। ਉਹਨਾਂ ਕਿਹਾ ਕਿ ਹਾਈ ਕੋਰਟ ਤੇ ਪੰਜਾਬ ਦੇ ਰਾਜਪਾਲ ਵੀ ਸੂਬੇ ਵਿਚ ਨਸ਼ਿਆਂ ਵਿਚ ਵਾਧੇ ਲਈ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਚੁੱਕੇ ਹਨ। ਹੁਣ ਆਪ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੱਸੇ ਕਿ ਨਸ਼ਿਆਂ ਦਾ ਸਰਗਨਾ ਕੌਣ ਹੈ ਜੋ ਪੰਜਾਬੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਿਹਾ ਹੈ ਤੇ ਭਵਿੱਖ ਤਬਾਹ ਕਰ ਰਿਹਾ ਹੈ।

ABOUT THE AUTHOR

...view details