ਸ੍ਰੀ ਫ਼ਤਿਹਗੜ੍ਹ ਸਾਹਿਬ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਅਤੇ ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ ਨੂੰ ਜਾਣੇ-ਅਣਜਾਣੇ ਵਿੱਚ ਹੋਈਆਂ ਭੁੱਲਾਂ ਲਈ ਅਕਾਲੀ ਆਗੂਆਂ ਨੂੰ ਧਾਰਮਿਕ ਸਜਾ ਸੁਣਾਈ ਗਈ। ਜਿਸ ਅਨੁਸਾਰ ਅੱਜ ਸੇਵਾ ਨਿਭਾਉਣ ਲਈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 6 ਵੇਂ ਦਿਨ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਪੁੱਜੇ। ਸੁਖਬੀਰ ਬਾਦਲ ਨੇ ਪਹਿਲਾਂ ਗਲ ਵਿੱਚ ਇੱਕ ਤਖਤੀ ਤੇ ਹੱਥ ਵਿੱਚ ਬਰਛਾ ਲੈਕੇ ਪਹਿਰੇਦਾਰੀ ਦੀ ਸੇਵਾ ਕੀਤੀ ਅਤੇ ਫਿਰ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨਾਲ ਬਿਕਰਮ ਸਿੰਘ ਮਜੀਠੀਆ, ਦਲਜੀਤ ਚੀਮਾ ਤੇ ਹੋਰ ਵੀ ਆਗੂ ਮੌਜੂਦ ਰਹੇ।
ਸੁਖਬੀਰ ਬਾਦਲ, ਬਿਕਰਮ ਮਜੀਠੀਆ ਸਣੇ ਹੋਰ ਆਗੂ ਫ਼ਤਹਿਗੜ੍ਹ ਸਾਹਿਬ 'ਚ ਨਿਭਾਅ ਰਹੇ ਸੇਵਾ (ETV Bharat, ਪੱਤਰਕਾਰ, ਸ੍ਰੀ ਫ਼ਤਿਹਗੜ੍ਹ ਸਾਹਿਬ) ਸਖ਼ਤ ਸੁਰੱਖਿਆ ਪ੍ਰਬੰਧ
ਜ਼ਿਕਰਯੋਗ ਹੈ ਕਿ 4 ਦਸਬੰਰ ਨੂੰ ਸ੍ਰੀ ਦਰਬਾਰ ਸਾਹਿਬ ਵਿੱਚ ਸੁਖਬੀਰ ਬਾਦਲ ਉੱਤੇ ਹੋਏ ਹਮਲੇ ਤੋਂ ਬਾਅਦ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਫਾਇਰਿੰਗ ਖਾਲਿਸਤਾਨੀ ਸਮਰਥਕ ਨਰਾਇਣ ਸਿੰਘ ਚੌੜਾ ਵਲੋਂ ਕੀਤੀ ਗਈ ਸੀ ਜਿਸ ਨੂੰ ਪੁਲਿਸ ਨੇ ਉਸੇ ਸਮੇਂ ਗ੍ਰਿਫਤਾਰ ਕਰ ਲਿਆ ਸੀ ਅਤੇ ਆਖਰੀ ਅੱਪਡੇਟ ਮੁਤਾਬਰਕ ਅੰਮ੍ਰਿਤਸਰ ਅਦਾਲਤ ਨੇ ਉਸ ਨੂੰ ਪੁਲਿਸ ਰਿਮਾਂਡ ਉੱਤੇ ਭੇਜਿਆ ਹੋਇਆ ਹੈ। ਜਿਸ ਦਿਨ ਸੁਖਬੀਰ ਬਾਦਲ ਉੱਤੇ ਜਾਨਲੇਵਾ ਹਮਲਾ ਹੋਇਆ, ਉਸ ਸਮੇਂ ਗਨੀਮਤ ਰਿਹਾ ਕਿ ਕਿਸੇ ਵੀ ਤਰ੍ਹਾਂ ਕੋਈ ਵੱਡਾ ਨੁਕਸਾਨ ਨਹੀਂ ਹੋਇਆ।
ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵਲੋਂ ਸੁਣਾਈ ਗਈ ਸਜ਼ਾ
ਬੀਤੀ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਗਏ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਆਪਣੀ ਸਰਕਾਰ ਸਮੇਂ ਹੋਏ ਸਾਰੇ ਹੀ 'ਗੁਨਾਹਾਂ' ਨੂੰ ਕਬੂਲ ਕੀਤਾ ਗਿਆ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਉਨ੍ਹਾਂ ਵੱਲੋਂ ਕੀਤੇ 'ਗੁਨਾਹਾਂ' ਲਈ ਸਜ਼ਾ ਦਾ ਐਲਾਨ ਕੀਤਾ ਗਿਆ।
ਸੁਖਬੀਰ ਬਾਦਲ ਨੇ ਕਿਹੜੇ-ਕਿਹੜੇ 'ਗੁਨਾਹ' ਕਬੂਲ ਕੀਤੇ ?
- ਰਾਮ ਰਹੀਮ ਖਿਲਾਫ ਕੇਸ ਵਾਪਸ ਲੈਣਾ
- ਸੁਖਬੀਰ ਬਾਦਲ ਨੇ ਡੇਰਾਮੁਖੀ ਨੂੰ ਮੁਆਫੀ ਦਿੱਤੀ
- ਬਰਗਾੜੀ ਕਾਂਡ 'ਚ ਸਿੱਖ ਨੌਜਵਾਨ ਦਾ ਕਤਲ
- 2012 ਵਿੱਚ ਸੁਮੇਧ ਸੈਣੀ ਦੀ ਪੰਜਾਬ ਪੁਲਿਸ ਦੇ ਡੀਜੀਪੀ ਵਜੋਂ ਨਿਯੁਕਤੀ
- ਸ਼੍ਰੋਮਣੀ ਕਮੇਟੀ ਪੇਸੈ ਦੀ ਦੂਰਵਰਤੋਂ
ਸੁਖਬੀਰ ਸਿੰਘ ਬਾਦਲ ਨੂੰ ਕੀ ਧਰਮ ਦੰਡ?
ਸੁਖਬੀਰ ਬਾਦਲ ਦੀ ਸਜ਼ਾ 3 ਦਸੰਬਰ ਤੋਂ ਸ਼ੁਰੂ ਹੋ ਚੁੱਕੀ ਹੈ। ਜਿਸ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਦੀ ਡਿਊੜੀ ਵਿੱਚ ਪਹਿਰੇਦਾਰੀ, ਜੂਠੇ ਬਰਤਨਾਂ ਨੂੰ ਸਾਫ ਕਰਨ ਦੀ ਸੇਵਾ, ਕੀਰਤਨ ਸਵਰਣ ਕਰਨਾ ਤੇ ਪਖਾਨਿਆ ਦੀ ਸਫਾਈ ਸ਼ਾਮਲ ਹੈ। 3 ਤੇ 4 ਦਸੰਬਰ ਨੂੰ ਬਾਦਲ ਵਲੋਂ ਤੇ ਹੋਰ ਅਕਾਲੀ ਦਲ ਦੇ ਆਗੂਆਂ ਵਲੋਂ ਉੱਥੇ ਸਜ਼ਾ ਨਿਭਾਈ ਗਈ।
ਇਸ ਤੋਂ ਇਲਾਵਾ, ਉਹ 2 ਦਿਨ ਸ੍ਰੀ ਕੇਸਗੜ੍ਹ ਸਾਹਿਬ, 2 ਦਿਨ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, 2 ਦਿਨ ਸ੍ਰੀ ਮੁਕਤਸਰ ਸਾਹਿਬ ਅਤੇ 2 ਦਿਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੇਵਾਦਾਰ ਦੇ ਪੁਸ਼ਾਕ ਪਹਿਨ ਕੇ ਹੱਥਾਂ ਵਿੱਚ ਬਰਛਾ ਲੈ ਕੇ ਡਿਊਟੀ ਕਰਨਗੇ। ਲੱਤ ਦੀ ਸੱਟ ਕਾਰਨ ਉਹ ਵ੍ਹੀਲਚੇਅਰ 'ਤੇ ਬੈਠ ਕੇ ਇਹ ਡਿਊਟੀ ਨਿਭਾਉਣਗੇ।