ਪੰਜਾਬ

punjab

ETV Bharat / state

ਸੁਧਾਰ ਲਹਿਰ ਦੇ ਤਲਬ ਕੀਤੇ ਆਗੂਆਂ ਦਿੱਤੇ ਅਸਤੀਫ਼ੇ, ਕਨਵੀਨਰ ਨੇ ਵੀ ਕੀਤੇ ਪ੍ਰਵਾਨ, ਜਾਣੋ ਪੂਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਲਬ ਕੀਤੀ ਸੁਧਾਰ ਲਹਿਰ ਦੀ ਲੀਡਰਸ਼ਿਪ ਨੇ ਅਸਤੀਫ਼ੇ ਦਿੱਤੇ।

AKALI DAL SUDHAR LAHAR
ਸੁਧਾਰ ਲਹਿਰ ਦੇ ਤਲਬ ਕੀਤੇ ਆਗੂਆਂ ਦਿੱਤੇ ਅਸਤੀਫ਼ੇ (ETV Bharat)

By ETV Bharat Punjabi Team

Published : Nov 28, 2024, 9:17 PM IST

ਚੰਡੀਗੜ:ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਮੀਟਿੰਗ ਚੰਡੀਗੜ ਵਿੱਚ ਹੋਈ। ਜਿਸ ਵਿੱਚ ਮੌਜੂਦਾ ਪੰਥਕ ਅਤੇ ਸਿਆਸੀ ਹਲਾਤਾਂ ਤੇ ਲੰਮਾ ਸਮਾਂ ਚਰਚਾ ਹੋਈ। ਇਸ ਮੀਟਿੰਗ ਵਿਚ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਐੱਮਪੀ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ, ਸੰਤਾ ਸਿੰਘ ਉਮੈਦਪੁਰੀ, ਮੈਂਬਰ ਸਕੱਤਰ ਚਰਨਜੀਤ ਸਿੰਘ ਬਰਾੜ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਹਾਜਰ ਰਹੇ।

ਸੁਧਾਰ ਲਹਿਰ ਦੀ ਲੀਡਰਸ਼ਿਪ ਵੱਲੋਂ ਅਸਤੀਫ਼ੇ

ਤੁਹਾਨੂੰ ਦੱਸ ਦਈਏ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਲਬ ਕੀਤੀ ਸੁਧਾਰ ਲਹਿਰ ਦੀ ਲੀਡਰਸ਼ਿਪ ਨੇ ਅਹਿਦ ਲਿਆ ਕਿ ਸਮੁੱਚੀ ਲੀਡਰਸ਼ਿਪ ਨਿਮਾਣੇ ਸਿੱਖ ਵਜੋ ਪੇਸ਼ ਹੋਵੇਗੀ। ਇਸ ਤੋਂ ਇਲਾਵਾ ਤਲਬ ਕੀਤੀ ਲੀਡਰਸ਼ਿਪ ਵਿੱਚ ਸੁਖਦੇਵ ਸਿੰਘ ਢੀਡਸਾ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਤਿੰਨੇ ਐਗਜੈਕਟਿਵ ਕਮੇਟੀ ਮੈਂਬਰ ਅਤੇ ਸੁਰਜੀਤ ਸਿੰਘ ਰੱਖੜਾ ਪ੍ਰਜੀਡੀਅਮ ਮੈਂਬਰ ਦੇ ਅਸਤੀਫ਼ੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਮਨਜ਼ੂਰ ਕਰ ਲਏ ਗਏ। ਕਾਬਲੇਜ਼ਿਕਰ ਹੈ ਕਿ ਬੀਬੀ ਜਗੀਰ ਕੌਰ, ਸਰਵਨ ਸਿੰਘ ਫਿਲੌਰ ਐਗਜੈਕਟਿਵ ਮੈਂਬਰ ਅਤੇ ਅਤੇ ਪ੍ਰਮਿੰਦਰ ਸਿੰਘ ਢੀਡਸਾ ਪ੍ਰਜੀਡੀਅਮ ਮੈਂਬਰ ਪਹਿਲਾਂ ਹੀ ਅਸਤੀਫੇ ਦੇ ਕੇ ਸਪੱਸਟੀਕਰਨ ਦੇਣ ਗਏ ਸਨ।

ਸੁਧਾਰ ਲਹਿਰ ਦੇ ਆਗੂ ਕੋਈ ਬਿਆਨਬਾਜ਼ੀ ਨਾ ਕਰਨ

ਸਾਂਝੇ ਬਿਆਨ ਵਿੱਚ ਸਮੁੱਚੀ ਲੀਡਰਸਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਨੂੰ ਵਿਸ਼ਵਾਸ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿੱਕ, ਸਿਆਸੀ ਜਾਂ ਹੋਰ ਕਿਸੇ ਵੀ ਕਿਸਮ ਦੀ ਸੇਵਾ ਉਹਨਾਂ ਵਿੱਚੋਂ ਕਿਸੇ ਨੂੰ ਵੀ ਲੱਗੇਗੀ ਤਾਂ ਉਹ ਸਿਰ ਝੁਕਾ ਕੇ ਸਮੱਰਪਿੱਤ ਹੋ ਕੇ ਨਿਮਾਣੇ ਸਿੱਖ ਦੇ ਤੌਰ ਤੇ ਨਿਭਾਉਣਗੇ।ਇਸ ਮੀਟਿੰਗ ਵਿੱਚ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੁਧਾਰ ਲਹਿਰ ਦੇ ਸਾਰੇ ਆਗੂਆਂ ਨੂੰ ਬੇਨਤੀ ਕੀਤੀ ਕਿ ਸਿੰਘ ਸਾਹਿਬਾਨ ਜੀ ਦੇ 2 ਦਸੰਬਰ ਨੂੰ ਸੁਣਾਏ ਜਾਣ ਵਾਲੇ ਫੈਸਲੇ ਤੋਂ ਪਹਿਲਾਂ ਅਤੇ ਫੈਸਲੇ ਤੋਂ ਬਾਅਦ ਵਿੱਚ ਕੋਈ ਵੀ ਆਗੂ ਬਿਆਨਬਾਜੀ ਨਾ ਕਰੇ।

ABOUT THE AUTHOR

...view details