ਚੰਡੀਗੜ੍ਹ:ਪੰਜਾਬ ਦੀਆਂ ਚਾਰ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਉਪ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿੱਚ ਚਾਰ ਜ਼ਿਲ੍ਹਿਆਂ 'ਚ ਹੋਣ ਵਾਲੀਆਂ ਜ਼ਿਮਣੀ ਚੋਣਾਂ ਨੂੰ ਲੈਕੇ ਜਿਥੇ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਉਥੇ ਹੀ ਅਕਾਲੀ ਦਲ ਨੇ ਅੱਜ ਵੱਡਾ ਐਲਾਨ ਕਰ ਦਿੱਤਾ ਹੈ। ਅੱਜ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਹ ਜ਼ਿਮਨੀ ਚੋਣਾਂ ਦਾ ਹਿੱਸਾ ਨਹੀਂ ਬਣਨਗੇ। ਇਸ ਸਬੰਧੀ ਸ਼੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਸੋਚ ਸਮਝ ਕੇ ਇਹ ਫੈਸਲਾ ਕੀਤਾ ਹੈ।
ਪੰਥਕ ਹਿੱਤ ਨੂੰ ਦੇਖਦੇ ਹੋਏ ਫੈਸਲਾ ਲਿਆ ਹੈ
ਇਸ ਮਿਟਿੰਗ 'ਚ ਕਿਹਾ ਗਿਆ ਹੈ ਕਿ ਚੱਬੇਵਾਲ,ਗਿਦੜ੍ਹਬਾਹਾ, ਡੇਰਾ ਬਾਬਾ ਨਾਨਕ ਅਤੇ ਬਰਨਾਲਾ 'ਚ ਅਕਾਲੀ ਦਲ ਚੋਣ ਨਹੀਂ ਲੜੇਗਾ। ਅਕਾਲੀ ਆਗੂ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਜਾਣ ਤੋਂ ਬਾਅਦ ਚੋਣ ਪ੍ਰਚਾਰ ਅਤੇ ਹੋਰ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈ ਸਕਦੇ। ਇਸ ਲਈ ਸੁਭਾਵਿਕ ਹੈ ਕਿ ਜੇਕਰ ਕੋਈ ਪ੍ਰਚਾਰ ਨਹੀਂ ਹੁੰਦਾ ਤਾਂ ਪਾਰਟੀ ਉਪ ਚੋਣ ਨਹੀਂ ਲੜੇਗੀ। ਇਸ ਸਬੰਧੀ ਸਾਰਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਉਹਨਾਂ ਕਿਹਾ ਕਿ ਵਰਕਰ ਚਾਹੁੰਦੇ ਸਨ ਕਿ ਸੁਖਬੀਰ ਬਾਦਲ ਗਿੱਦੜਬਾਹਾ ਤੋਂ ਚੋਣ ਲੜਨ। ਨਾਲ ਹੀ ਡਾ. ਦਲਜੀਤ ਚੀਮਾ ਨੇ ਕਿਹਾ ਕਿ ਉਹ ਵਰਕਰਾਂ ਦੇ ਤਹਿ ਦਿਲੋਂ ਧੰਨਵਾਦੀ ਹਨ। ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਅਸੀਂ ਪੰਥ ਵਿਰੋਧੀ ਤਾਕਤਾਂ ਨਾਲ ਲੜਾਂਗੇ। ਫਿਰਕੂ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਉਪ ਚੋਣਾਂ ਨਹੀਂ ਲੜਨਗੇ।
ਅਕਾਲੀ ਦਲ ਦੇ ਫੇਸਲੇ 'ਤੇ ਜਥੇਦਾਰ ਦਾ ਬਿਆਨ