6 ਜੂਨ 1984 ਨੂੰ ਦਰਬਾਰ ਸਾਹਿਬ ਤੇ ਹਮਲਾ (ETV Bharat Amritsar) ਅੰਮ੍ਰਿਤਸਰ : ਜੂਨ 1984 ਵਿੱਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫੌਜੀ ਹਮਲੇ ਵਿੱਚ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ, ਭਾਈ ਅਮਰੀਕ ਸਿੰਘ, ਬਾਬਾ ਥਾਰਾ ਸਿੰਘ ਅਤੇ ਜਨਰਲ ਸੁਬੇਗ ਸਿੰਘ ਦੀ ਯਾਦ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਹਨ। ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ ਵਜੇ ਪਵੇਗਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ , ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਉਹਨਾਂ ਕਿਹਾ ਕਿ 40 ਵਰ੍ਹੇ ਪਿਹਲਾਂ ਉਸ ਸਮੇਂ ਦੀ ਕਾਂਗਰਸ ਪਾਰਟੀ ਦੀ ਜਾਲਿਮ ਸਰਕਾਰ ਵੱਲੋਂ ਦਰਬਾਰ ਸਾਹਿਬ ਤੇ ਫੋਜਾ ਭੇਜ ਕੇ ਟੈਂਕਾਂ ਤੋਪਾਂ ਦੇ ਨਾਲ ਹਮਲਾ ਕੀਤਾ ਗਿਆ ਉਸ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਅੰਦਰ ਮਜੂਦ ਸੀ, ਜਿਸਦੇ ਚੱਲਦੇ ਬੇਗੁਨਾਹ ਬੱਚਿਆਂ ਬਜ਼ੁਰਗਾਂ ਤੇ ਔਰਤਾਂ ਦੇ ਉਤੇ ਗੋਲੀਆਂ ਚਲਾਈਆਂ ਗਈਆਂ।
ਜਿਨ੍ਹਾਂ ਦੀ ਤੁਹਾਨੂੰ ਯਾਦ ਵਿੱਚ ਅੱਜ ਅਕਾਲ ਤਖਤ ਸਾਹਿਬ ਤੇ ਆਖੰਡ ਪਾਠ ਆਰੰਭ ਕੀਤੇ ਗਏ ਹਨ ਅਤੇ ਇਸ ਦੇ ਭੋਗ 6 ਜੂਨ ਵੀਰਵਾਰ ਨੂੰ ਸਵੇਰੇ ਸੱਤ ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੈਣਗੇ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਬੈਠ ਕੇ ਉਹ ਜਪੁ ਜੀ ਸਾਹਿਬ ਦਾ ਪਾਠ ਕਰੋ। ਉਹਨਾਂ ਕਿਹਾ ਕਿ ਸੰਗਤ ਇਸ ਦਿਹਾੜੇ ਨੂੰ ਸ਼ਰਧਾ ਭਾਵਨਾ ਸਤਿਕਾਰ ਨਾਲ ਮਨਾਵੇ। ਉਨ੍ਹਾਂ ਕਿਹਾ ਕਿ ਇਹ ਜ਼ਖਮ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਹਰੇ ਹਨ ਕਦੇ ਵੀ ਭਾਰਤ ਸਰਕਾਰ ਨੂੰ ਮਾਫ ਕਰਨਗੇ।
ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ’ਤੇ ਹੋਏ ਅੱਤਿਆਚਾਰਾਂ ਦੀ ਦਰਦਨਾਕ ਗਾਥਾ ਹੈ, ਜੋ ਕਿ ਭਾਰਤੀ ਰਾਜ ਦੀਆਂ ਸਿੱਖ ਵਿਰੋਧੀ ਸਾਜ਼ਿਸ਼ਾਂ ਦਾ ਨਤੀਜਾ ਸੀ। “ਸਿੱਖਾਂ ਨੂੰ ਦਬਾਉਣ ਅਤੇ ਜ਼ੁਲਮ ਕਰਨ ਦੀ ਨੀਤੀ 1947 ਦੀ ਵੰਡ ਦੇ ਸਮੇਂ ਤੋਂ ਹੀ ਸ਼ੁਰੂ ਹੋ ਗਈ ਸੀ,ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਿਆਂ 'ਤੇ ਫੌਜੀ ਹਮਲੇ ਕਰਕੇ ਸਿੱਖ ਕੌਮ ਨੂੰ ਤਬਾਹ ਕਰ ਦਿੱਤਾ ਪਰ ਸਿੱਖ ਯੋਧਿਆਂ ਨੇ ਇਤਿਹਾਸ ਤੋਂ ਸਿੱਖ ਕੇ ਦੁਸ਼ਮਣ ਤਾਕਤਾਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਸ਼ਹੀਦੀ ਪ੍ਰਾਪਤ ਕੀਤੀ।