ਪੰਜਾਬ

punjab

ETV Bharat / state

ਚੋਣ ਜਿੱਤਦੇ ਹੀ ਕਾਂਗਰਸ ਸੂਬਾ ਪ੍ਰਧਾਨ ਵੜਿੰਗ ਦਾ ਐਕਸ਼ਨ, ਪਾਰਟੀ ਤੋਂ ਬਾਹਰ ਕੀਤਾ ਸਾਬਕਾ MLA - Darshan Brar expelled from Congress - DARSHAN BRAR EXPELLED FROM CONGRESS

ਲੋਕ ਸਭਾ ਚੋਣਾਂ 'ਚ ਜਿੱਤ ਮਿਲਦਿਆਂ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸ਼ਨ ਲਿਆ ਹੈ। ਜਿਸ ਦੇ ਚੱਲਦੇ ਉਨ੍ਹਾਂ ਹਲਕਾ ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਕਾਂਗਰਸ ਤੋਂ ਬਾਹਰ ਦਾ ਰਾਹ ਦਿਖਾਇਆ ਹੈ।

ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ
ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ (ETV BHARAT)

By ETV Bharat Punjabi Team

Published : Jun 6, 2024, 6:01 PM IST

ਮੋਗਾ: ਲੋਕ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਐਕਸ਼ਨ ਮੂਡ ਦੇ ਵਿੱਚ ਨਜ਼ਰ ਆ ਰਹੀ ਹੈ। ਇਸ ਦੇ ਚੱਲਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਦੇਖਦੇ ਹੋਏ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਇਸ ਸਬੰਧੀ ਪੰਜਾਬ ਕਾਂਗਰਸ ਦੇ ਐਕਸ 'ਤੇ ਇੱਕ ਪੱਤਰ ਨਾਲ ਨੱਥੀ ਪੋਸਟ 'ਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ।

ਪਾਰਟੀ ਤੋਂ ਬਾਹਰ ਕੀਤਾ ਸਾਬਕਾ ਵਿਧਾਇਕ:ਦੱਸ ਦਈਏ ਕਿ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਵਲੋਂ ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖਿਲਾਫ਼ ਲੋਕ ਸਭਾ ਚੋਣ ਲੜੀ ਗਈ ਸੀ। ਇਸ ਦੌਰਾਨ ਕਮਲਜੀਤ ਬਰਾੜ ਵਲੋਂ ਕਈ ਵਾਰ ਆਪਣੇ ਸਮਰਥਕਾਂ ਨਾਲ ਮਿਲ ਕੇ ਵੜਿੰਗ ਦਾ ਵਿਰੋਧ ਵੀ ਕੀਤਾ ਗਿਆ ਸੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ। ਉਸ ਵੀਡੀਓ 'ਚ ਕਮਲਜੀਤ ਬਰਾੜ ਬੋਲਦੇ ਨਜ਼ਰ ਆ ਰਹੇ ਹਨ ਕਿ ਸਿੱਖ ਸੰਗਤ ਨੂੰ ਦੇਖ ਕੇ ਰਾਜਾ ਵੜਿੰਗ ਭੱਜ ਗਏ ਹਨ। ਇਸ ਦੇ ਨਾਲ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਪੁੱਤ ਦੇ ਆਜ਼ਾਦ ਲੋਕ ਸਭਾ ਚੋਣ ਲੜਨ ਦੇ ਚੱਲਦੇ ਇਹ ਕਾਰਵਾਈ ਕੀਤੀ ਹੋ ਸਕਦੀ ਹੈ।

ਸਾਬਕਾ ਵਿਧਾਇਕ ਦੇ ਪੁੱਤ 'ਤੇ ਵੀ ਹੋ ਚੁੱਕਿਆ ਐਕਸ਼ਨ: ਕਾਬਿਲੇਗੌਰ ਹੈ ਕਿ ਦਰਸ਼ਨ ਬਰਾੜ ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਰਹੇ ਹਨ। ਉਨ੍ਹਾਂ ਉਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਲਗਾਏ ਗਏ ਹਨ। ਇਸ ਤੋਂ ਪਹਿਲਾਂ ਦਰਸ਼ਨ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਖਿਲਾਫ਼ ਵੀ ਸਾਲ 2022 'ਚ ਕਾਂਗਰਸ ਵਲੋਂ ਪ੍ਰਤੀ ਵਿਰੋਧੀ ਗਤੀਵਿਧੀਆਂ ਨੂੰ ਦੇਖਦੇ ਹੋਏ ਐਕਸ਼ਨ ਲਿਆ ਗਿਆ ਸੀ। ਜਿਸ ਦੇ ਚੱਲਦੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਸੀ। ਹਾਲਾਂਕਿ ਉਸ ਸਮੇਂ ਦਰਸ਼ਨ ਬਰਾੜ ਨੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ ਸੀ ਕਿ ਉਹ ਕਾਂਗਰਸੀ ਹਨ ਅਤੇ ਕਾਂਗਰਸ ਹੀ ਰਹਿਣਗੇ ਤੇ ਕਾਂਗਰਸ 'ਚ ਹੀ ਮਰਨਗੇ।

ABOUT THE AUTHOR

...view details