ਬਠਿੰਡਾ: ਪੰਜਾਬ 'ਚ ਹੋਣ ਵਾਲੀਆਂ2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਵੀ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਹੀ ਤਹਿਤ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਖੇਤਰ ਵਿੱਚ ਪਹੁੰਚੇ ਅਤੇ ਇੱਕ ਦਰਜਨ ਦੇ ਕਰੀਬ ਵਰਕਰਾਂ ਅਹੁਦੇਦਾਰਾਂ ਅਤੇ ਕੌਂਸਲਰਾਂ ਦੇ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਮੀਟਿੰਗਾਂ ਕੀਤੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਸਵਾਲ ਚੁੱਕੇ ਅਤੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਹ ਦੱਸਣ ਕਿ ਪੰਜਾਬ ਕਿਸ ਤੋਂ ਬਚਾਉਣਾ ਹੈ। ਇਹ ਦੱਸਣ ਦੇ ਨਾਲ ਇਹ ਵੀ ਜਵਾਬ ਦੇਣ ਕਿ ਲੋਕ ਸਭਾ ਚੋਣਾਂ ਲਈ ਭਾਜਪਾ ਨਾਲ ਗਠਬੰਧਨ ਕਰਨਾ ਹੈ ਜਾਂ ਨਹੀਂ। ਕਿਉਂਕਿ ਪਹਿਲਾਂ ਵੀ ਕਦੇ ਬਿੱਲਾਂ ਦਾ ਹਮਾਇਤ ਕੀਤੀ ਬਾਅਦ ਵਿੱਚ ਕਿਸਾਨਾਂ ਦੇ ਵਿਰੋਧ ਕਰਕੇ ਕੁਰਸੀ ਵੀ ਛੱਡੀ ਤੇ ਸਾਥ ਵੀ ਛੱਡਿਆ। ਫਿਰ ਹੁਣ ਕਿਹੜੇ ਮੂੰਹ ਨਾਲ ਭਾਜਪਾ ਨਾਲ ਗਠਬੰਧਨ ਕਰਨਗੇ।
ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ ਬਠਿੰਡਾ, 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ
2024 Lok Sabha elections: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਸਰਗਰਮੀਆਂ ਜ਼ੋਰਾਂ ਸ਼ੋਰਾਂ ਨਾਲ ਆਰੰਭੀਆਂ ਹੋਈਆਂ ਹਨ। ਭਾਵੇਂ ਆਮ ਆਦਮੀ ਪਾਰਟੀ ਵੱਲੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਉਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੀ ਪੱਬਾਂ ਭਾਰ ਨਜ਼ਰ ਆ ਰਹੇ ਹਨ।
Published : Mar 19, 2024, 8:37 AM IST
ਦੋਗਲੀ ਸਿਆਸਤ ਨਾ ਕਰੇ ਅਕਾਲੀ ਦਲ :ਇਸ ਮੌਕੇ ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ 'ਤੇ ਕੇਂਦਰੀ ਗ੍ਰਿਹ ਮੰਤਰੀ ਨੇ ਵੱਡਾ ਬਿਆਨ ਦਿੱਤਾ ਸੀ। ਇਨਾਂ ਹੀ ਨਹੀਂ ਹੁਣ ਕਿਸਾਨੀ ਮਸਲਿਆਂ 'ਤੇ ਵੀ ਕੇਂਦਰ ਦਾ ਕੋਈ ਪੱਖ ਸਾਹਮਣੇ ਨਹੀਂ ਆਇਆ। ਇਸ ਕਰਕੇ ਦੋਗਲੀ ਸਿਆਸਤ ਅਕਾਲੀ ਦਲ ਨਾ ਕਰੇ। ਲੋਕ ਸਭਾ ਹਲਕਾ ਬਠਿੰਡਾ ਤੋਂ ਕੌਣ ਉਮੀਦਵਾਰ ਹੋਵੇਗਾ, ਤਾਂ ਇਸ ਦੇ ਜਵਾਬ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਵਿਰੋਧੀ ਪਾਰਟੀਆਂ ਨੂੰ ਹਰਾਉਣ ਲਈ ਪਾਰਟੀ ਮਜਬੂਤ ਉਮੀਦਵਾਰ ਦੇਵੇਗੀ। ਉਹ ਕੋਈ ਵੀ ਹੋ ਸਕਦਾ ਹੈ ਪਰ ਉਹ ਹੋਵੇਗਾ ਜੋ ਜਿੱਤ ਹਾਸਿਲ ਕਰਦਾ ਹੋਵੇ। ਉਹਨਾਂ ਕਿਹਾ ਕਿ ਅੱਜ ਉਹਨਾਂ ਦਾ ਮਕਸਦ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਾਰਟੀ ਨਾਲ ਗੱਦਾਰੀ ਕਰਕੇ ਭਾਜਪਾ ਵਿੱਚ ਜਾਣ ਕਰਕੇ ਹਲਕੇ ਦੇ ਖਾਲੀ ਹੋਣ ਕਰਕੇ ਉਹ ਵਰਕਰਾਂ ਦੀ ਸਾਰ ਲੈਣ ਪਹੁੰਚੇ ਹਨ। ਕਿਉਂਕਿ ਇਹ ਹਲਕਾ ਉਹਨਾਂ ਦਾ ਆਪਣਾ ਨਿੱਜੀ ਹਲਕਾ ਹੈ।
- ਸਿੱਧੂ ਮੂਸੇਵਾਲਾ ਦੀ ਹਵੇਲੀ ਦੇ ਬਾਹਰ ਬੋਲੀਆਂ ਦੇ ਮਸ਼ਹੂਰ ਗਾਇਕ ਪਾਲ ਸਿੰਘ ਸਮਾਓ ਨੇ ਲਾਈਆਂ ਰੌਣਕਾਂ, ਦੇਖੋ ਵੀਡੀਓ
- ਪੰਜਾਬ ਕਿਸਾਨ ਦਲ ਦਾ ਅੱਜ ਅਧਿਕਾਰਤ ਤੌਰ 'ਤੇ ਭਾਜਪਾ 'ਚ ਰਲੇਵਾਂ, ਕਿਸਾਨ ਆਗੂਆਂ ਨੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਕਮਲ ਦਾ ਫੜ੍ਹਿਆ ਪੱਲਾ
- ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਦਾ ਜੱਦੀ ਪਿੰਡ ਵਿਖੇ ਹੋਇਆ ਅੰਤਿਮ ਸਸਕਾਰ, ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 2 ਕਰੋੜ ਆਰਥਿਕ ਮਦਦ ਦਾ ਐਲਾਨ
ਉਹਨਾਂ ਕਿਹਾ ਕਿ ਬਠਿੰਡਾ ਨਿਵਾਸੀ ਕਾਂਗਰਸ ਨੂੰ ਪਿਆਰ ਕਰਦੇ ਹਨ ਅਤੇ ਕਾਂਗਰਸ ਦੇ ਨਾਲ ਹੀ ਚੱਟਾਨ ਵਾਂਗ ਖੜੇ ਹਨ। ਇਸ ਦਾ ਸੱਚ ਵਿਧਾਨ ਸਭਾ ਚੋਣਾਂ ਵੇਲੇ ਵੀ ਲੋਕਾਂ ਦੇ ਸਾਹਮਣੇ ਆ ਜਾਏਗਾ। ਉਹਨਾਂ ਵਰਕਰਾਂ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਲਈ ਡਟ ਕੇ ਪਾਰਟੀ ਦਾ ਪ੍ਰਚਾਰ ਕਰਨ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਘਰ ਘਰ ਜਾਣ ਦਾ ਸੁਨੇਹਾ ਦਿੱਤਾ ਇਸ ਮੌਕੇ ਉਹਨਾਂ ਵੱਲੋਂ ਕਾਂਗਰਸ ਛੱਡ ਕੇ ਜਾ ਰਹੇ ਵਰਕਰਾਂ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੇ ਵਰਕਰਾਂ ਦੀ ਲੋੜ ਨਹੀਂ ਆਮ ਆਦਮੀ ਪਾਰਟੀ ਵੱਲੋਂ ਕਾਂਗਰਸੀ ਵਰਕਰਾਂ ਨੂੰ ਟਿਕਟ ਦੇ ਕੇ ਸ਼ੇਅਰ ਕਹਿ ਕੇ ਪ੍ਰਚਾਰਨ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸਾਨੂੰ ਬੱਕਰੀਆਂ ਦੀ ਲੋੜ ਹੈ ਕਿਉਂਕਿ ਅਜਿਹੇ ਸ਼ੇਰਾਂ ਦੀ ਲੋੜ ਨਹੀਂ ਜੋ ਸਾਨੂੰ ਕੋਈ ਖਾ ਜਾਣ।