ਪੰਜਾਬ

punjab

ETV Bharat / state

ਕਰਜ਼ਾ ਚੁੱਕ ਕੇ ਇੰਗਲੈਂਡ ਗਏ ਨੌਜਵਾਨ ਦੀ ਮੌਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼, ਪਰਿਵਾਰ ਦਾ ਰੋ ਰੋ ਬੁਰਾ ਹਾਲ - death of a punjabi youth

death of a punjabi youth : ਅਜਨਾਲਾ ਦੇ ਪਿੰਡ ਚਮਿਆਰੀ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਵਿੱਚ ਬਿਮਾਰੀ ਕਾਰਨ ਮੌਤ ਹੋ ਗਈ ਹੈ। 8 ਮਹੀਨੇ ਪਹਿਲਾਂ ਹੀ ਨੌਜਵਾਨ ਘਰ ਦੇ ਹਲਾਤ ਸਧਾਰਣ ਲਈ ਵਿਦੇਸ਼ ਗਿਆ ਸੀ।

death of a punjabi youth
ਕਰਜ਼ਾ ਚੁੱਕ ਕੇ ਇੰਗਲੈਂਡ ਗਏ ਨੌਜਵਾਨ ਦੀ ਮੌਤ (ETV Bharat Amritsar)

By ETV Bharat Punjabi Team

Published : May 6, 2024, 11:01 PM IST

ਕਰਜ਼ਾ ਚੁੱਕ ਕੇ ਇੰਗਲੈਂਡ ਗਏ ਨੌਜਵਾਨ ਦੀ ਮੌਤ (ETV Bharat Amritsar)

ਅੰਮ੍ਰਿਤਸਰ :ਇੰਗਲੈਂਡ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੰਗਲੈਂਡ ਗਏ ਅਜਨਾਲਾ ਦੇ ਪਿੰਡ ਚਮਿਆਰੀ ਨਾਲ ਸੰਬੰਧਿਤ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਵਿਚ ਬਿਮਾਰੀ ਕਾਰਨ ਮੌਤ ਹੋ ਜਾਣ ਦੀ ਦੁਖਦ ਖ਼ਬਰ ਆਉਣ ਨਾਲ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਫ਼ੈਲ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਰੋਂਦਿਆਂ ਦੱਸਿਆ ਕਿ ਅਜੇ 8 ਮਹੀਨੇ ਪਹਿਲਾਂ ਹੀ ਉਸ ਨੇ ਆਪਣੇ ਪਰਿਵਾਰ ਦੇ ਆਰਥਿਕ ਹਲਾਤ ਸੁਧਾਰਨ ਦੀ ਆਸ ਨਾਲ ਜ਼ਮੀਨ ਗਹਿਣੇ ਧਰ ਕੇ ਆਪਣੇ ਪੁੱਤ ਨੂੰ ਇੰਗਲੈਂਡ ਪੜ੍ਹਨ ਲਈ ਭੇਜਿਆ ਸੀ।

ਉਸ ਨੇ ਦੱਸਿਆ ਕਿ ਇੱਕ ਹਫਤੇ ਪਹਿਲਾਂ ਹੀ ਉਸ ਦੀ ਰਾਤ ਨੂੰ ਉਸ ਆਪਣੇ ਬੇਟੇ ਨਾਲ ਗੱਲ ਹੋਈ ਸੀ ਅਤੇ ਉਸਨੇ ਕਿਹਾ ਸੀ ਕਿ ਉਹ ਥੋੜੀ ਦੇਰ ਬਾਅਦ ਗੱਲ ਕਰੇਗਾ ਉਸ ਤੋਂ ਬਾਅਦ ਉਸਨੇ ਇੱਕ ਮੈਸੇਜ ਕਰ ਦਿੱਤਾ ਕਿ ਉਹ ਸਵੇਰੇ ਗੱਲ ਕਰੇਗਾ, ਜਿਸ ਤੋਂ ਬਾਅਦ ਉਹਨਾਂ ਨੂੰ ਪਰੇਸ਼ਾਨੀ ਹੋ ਗਈ ਫਿਰ ਉਸ ਦੇ ਮਕਾਨ ਮਾਲਕ ਦਾ ਫੋਨ ਆਇਆ ਕਿ ਅੰਮ੍ਰਿਤਪਾਲ ਦੀ ਤਬੀਅਤ ਠੀਕ ਨਹੀਂ ਹੈ, ਮੈਂ ਉਸ ਨੂੰ ਹਸਪਤਾਲ ਲੈ ਕੇ ਜਾ ਰਿਹਾ ਹਾਂ। ਅੱਜ ਇੱਕ ਹਫਤੇ ਬਾਅਦ ਉਸ ਦੀ ਮੌਤ ਦਾ ਸੁਨੇਹਾ ਆ ਗਿਆ।

ਦੱਸ ਦਈਏ ਕਿ ਇਸ ਮੌਕੇ ਪੀੜਿਤ ਪਰਿਵਾਰ ਪੰਜਾਬ ਸਰਕਾਰ ਕੋਲੋਂ ਮੰਗ ਕਰ ਰਿਹਾ ਹੈ ਕਿ ਬੱਚੇ ਦੀ ਡੈਡ ਬਾਡੀ ਨੂੰ ਭਾਰਤ ਲਿਆਂਦਾ ਜਾਵੇ, ਉਹਨਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕੀ ਪੀੜਿਤ ਪਰਿਵਾਰ ਨੇ ਆਪਣੀ ਜਮੀਨ ਗਹਿਣੇ ਪਾ ਕੇ ਆਪਣੇ ਬੱਚੇ ਨੂੰ 20 ਲੱਖ ਰੁਪਿਆ ਲਗਾ ਕੇ ਇੰਗਲੈਂਡ ਪੜ੍ਹਨ ਲਈ ਭੇਜਿਆ ਸੀ, ਜਿਸ ਕਾਰਨ ਘਰ ਦੇ ਹਾਲਾਤ ਵੀ ਕਾਫੀ ਜਿਆਦਾ ਖਰਾਬ ਹੋ ਗਏ ਹਨ। ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪੀੜਿਤ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ।

ਮ੍ਰਿਤਕ ਲੜਕੇ ਅੰਮ੍ਰਿਤ ਪਾਲ ਦੀ ਮਾਤਾ ਨੇ ਵੀ ਰੋਂਦੇ ਹੋਏ ਦੱਸਿਆ ਕਿ ਉਸ ਦੀ ਆਪਣੇ ਬੇਟੇ ਨਾਲ ਇੱਕ ਹਫਤਾ ਪਹਿਲਾਂ ਗੱਲ ਬਾਤ ਹੋਈ ਸੀ ਅਤੇ ਉਸ ਤੋਂ ਬਾਅਦ ਉਸਦੀ ਕੋਈ ਗੱਲਬਾਤ ਨਹੀਂ ਹੋਈ ਤੇ ਫੋਨ ਆ ਗਿਆ ਹੈ ਕਿ ਉਸ ਦੀ ਮੌਤ ਹੋ ਗਈ ਹੈ ਉਸ ਨੇ ਵੀ ਰੋਂਦਿਆਂ ਰੋਂਦਿਆਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਸ ਦੇ ਬੇਟੇ ਦੀ ਡੈਡ ਬਾਡੀ ਜਲਦ ਤੋਂ ਜਲਦ ਉਹਨਾਂ ਨੂੰ ਲਿਆ ਕੇ ਦਿੱਤੀ ਜਾਵੇ ਤਾਂ ਜੋ ਉਸਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

ABOUT THE AUTHOR

...view details