ਪੰਜਾਬ

punjab

ETV Bharat / state

ਅੰਮ੍ਰਿਤਪਾਲ ਸਿੰਘ ਨੂੰ ਮਿਲੀ ਪੈਰੋਲ, 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ - Amritpal Singh Parole

Amritpal Singh Parole: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਮਨਜ਼ੂਰੀ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ।

By ETV Bharat Punjabi Team

Published : Jul 3, 2024, 5:05 PM IST

Updated : Jul 3, 2024, 8:19 PM IST

AMRITPAL SINGH PAROLE
ਅੰਮ੍ਰਿਤਪਾਲ ਸਿੰਘ ਨੂੰ ਮਿਲੀ ਪੈਰੋਲ (ETV Bharat Tarn Taran)

ਅੰਮ੍ਰਿਤਪਾਲ ਸਿੰਘ ਨੂੰ ਮਿਲੀ ਪੈਰੋਲ (ETV Bharat Tarn Taran)

ਤਰਨ ਤਾਰਨ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਇਸ ਦੇ ਆਧਾਰ 'ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ 5 ਜੁਲਾਈ (ਸ਼ੁੱਕਰਵਾਰ) ਨੂੰ ਸਹੁੰ ਚੁਕਣਗੇ।

2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ 'ਚ ਜੇਲ 'ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਾਸ਼ਿਦ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਸਹੁੰ ਚੁੱਕਣਗੇ। ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਜੇਲ੍ਹ ਵਿੱਚ ਬੰਦ ਕਸ਼ਮੀਰ ਦੇ ਨੇਤਾ ਸ਼ੇਖ ਅਬਦੁਲ ਰਸ਼ੀਦ, ਜਿਸ ਨੂੰ ਇੰਜੀਨੀਅਰ ਰਸ਼ੀਦ ਵੀ ਕਿਹਾ ਜਾਂਦਾ ਹੈ, ਨੂੰ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਦੋ ਘੰਟਿਆਂ ਲਈ ਹਿਰਾਸਤ ਵਿੱਚ ਪੈਰੋਲ ਦੇ ਦਿੱਤੀ ਹੈ।

ਅਜਿਹੇ 'ਚ ਚਰਚਾ ਹੈ ਕਿ ਅੰਮ੍ਰਿਤਪਾਲ ਵੀ ਸ਼ੱਕਰਵਾਰ ਨੂੰ ਸਹੁੰ ਚੁੱਕਣਗੇ। ਜਾਣਕਾਰੀ ਮੁਤਾਬਕ ਇਹ ਦੋਵੇਂ ਸਪੀਕਰ ਦੇ ਕਮਰੇ 'ਚ ਇਹ ਸਹੁੰ ਚੁੱਕਣਗੇ। ਉਨ੍ਹਾਂ ਨੂੰ ਏਜੰਸੀਆਂ ਅਤੇ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਨਾ ਤਾਂ ਅੰਮ੍ਰਿਤਪਾਲ ਦੇ ਵਕੀਲ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀਸੀ) ਘਣਸ਼ਿਆਮ ਥੋਰੀ ਨੇ ਦੱਸਿਆ- ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਕੀ ਕਹਿੰਦੇ ਹਨ ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ: ਇਸ ਸੰਬੰਧੀ ਜਦੋਂ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਦੱਸਿਆ ਕਿ ਉਹਨਾਂ ਨੂੰ ਅੱਜ ਸਵੇਰੇ ਹੀ ਸੋਸ਼ਲ ਮੀਡੀਆ ਰਾਹੀਂ ਅਤੇ ਐੱਮਪੀ ਸਰਬਜੀਤ ਖਾਲਸਾ ਰਾਹੀਂ ਪਤਾ ਲੱਗਿਆ ਕਿ ਉਹਨਾਂ ਦੀ ਮੁਲਾਕਾਤ ਲੋਕ ਸਭਾ ਸਪੀਕਰ ਦੇ ਨਾਲ ਹੋਈ ਹੈ ਅਤੇ ਉਹਨਾਂ ਨੇ ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਨੂੰ ਸਹੁੰ ਚੁਕਵਾਉਣ ਦਾ ਫੈਸਲਾ ਲਿਆ ਹੈ। ਇਸ ਮੌਕੇ ਚਾਚਾ ਸੁਖਚੈਨ ਸਿੰਘ ਨੇ ਸਰਕਾਰ ਤੇ ਤੰਜ਼ ਸਕਦਿਆ ਕਿਹਾ ਕਿ ਚਲੋ ਦੇਰ ਆਏ ਦਰੁਸਤ ਆਏ। ਉਹਨਾ ਕਿਹਾ ਕਿ ਸਰਕਾਰ ਨੂੰ ਇਹ ਸਹੁੰ ਚੁਕਵਾਉਣ ਦਾ ਫੈਸਲਾ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ।

ਆਉਣ ਵਾਲੇ ਲੋਕ ਸਭਾ ਸ਼ੈਸ਼ਨ ਵਿੱਚ ਵੀ ਅੰਮ੍ਰਿਤਪਾਲ ਨੂੰ ਆਗਿਆ ਦੇਣੀ ਚਾਹੀਦੀ: ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਅੰਮ੍ਰਿਤਪਾਲ ਦੀ ਜਿੱਤ ਤੋਂ ਤੁਰੰਤ ਬਾਅਦ ਸਰਕਾਰ ਨੂੰ ਐੱਨਐੱਸਏ ਕਾਨੂੰਨ ਹਟਾ ਕੇ ਉਸ ਨੂੰ ਰਿਹਾਅ ਕਰ ਦੇਣਾ ਚਾਹੀਦਾ ਸੀ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਸਹੁੰ ਚੁੱਕ ਸਮਾਗਮ ਦੌਰਾਨ ਸਰਕਾਰ ਨੂੰ ਕੋਈ ਅਜਿਹਾ ਇੰਤਜ਼ਾਮ ਕਰਨ ਚਾਹੀਦਾ ਹੈ ਕਿ ਲੋਕ ਉਹਨਾਂ ਨੂੰ ਵੇਖ ਸਕਣ। ਕਿਉਂਕਿ ਪਰਿਵਾਰ ਤਾਂ ਜੇਲ੍ਹ ਦੇ ਵਿੱਚ ਵੀ ਉਹਨਾਂ ਨਾਲ ਮੁਲਾਕਾਤ ਕਰ ਲੈਂਦਾ ਹੈ ਪਰ ਪਿਛਲੇ ਡੇਢ ਸਾਲ ਤੋਂ ਲੋਕ ਅੰਮ੍ਰਿਤਪਾਲ ਨੂੰ ਦੇਖਣ ਲਈ ਤਰਸ ਰਹੇ ਹਨ। ਚਾਚਾ ਸੁਖਚੈਨ ਸਿੰਘ ਨੇ ਮੰਗ ਕੀਤੀ ਕਿ ਆਉਣ ਵਾਲੇ ਲੋਕ ਸਭਾ ਸ਼ੈਸ਼ਨ ਵਿੱਚ ਵੀ ਅੰਮ੍ਰਿਤਪਾਲ ਨੂੰ ਆਗਿਆ ਦੇਣੀ ਚਾਹੀਦੀ ਹੈ ਤਾਂ ਜੋ ਹਲਕਾ ਖਡੂਰ ਸਾਹਿਬ ਦੇ ਅਧੂਰੇ ਪਏ ਕੰਮਾਂ ਦੀ ਪੂਰਤੀ ਦੀ ਮੰਗ ਨੂੰ ਉਹ ਲੋਕ ਸਭਾ ਸੈਸਨ ਵਿੱਚ ਉਠਾ ਸਕਣ।

Last Updated : Jul 3, 2024, 8:19 PM IST

ABOUT THE AUTHOR

...view details