ਪੰਜਾਬ

punjab

ETV Bharat / state

ਅੰਮ੍ਰਿਤਪਾਲ ਦੀ ਰਿਹਾਈ ਨੂੰ ਲੈ ਕੇ ਪਿਤਾ ਨੇ ਕੇਂਦਰ ਅਤੇ ਪੰਜਾਬ 'ਤੇ ਸਾਧਿਆ ਨਿਸ਼ਾਨਾ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੇ ਅਸਤੀਫੇ ਦੀ ਵੀ ਕੀਤੀ ਮੰਗ - AMRITPAL FATHER IN KHANNA

ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਨੇ ਖੰਨਾ ਵਿੱਚ ਕੇਂਦਰ ਅਤੇ ਪੰਜਾਬ ਸਰਕਾਰਾਂ 'ਤੇ ਨਿਸ਼ਾਨਾ ਸਾਧਿਆ।

ਤਰਸੇਮ ਸਿੰਘ ਅਤੇ ਸਾਂਸਦ ਸਰਬਜੀਤ ਸਿੰਘ ਖਾਲਸਾ
ਤਰਸੇਮ ਸਿੰਘ ਅਤੇ ਸਾਂਸਦ ਸਰਬਜੀਤ ਸਿੰਘ ਖਾਲਸਾ (Etv Bharat ਪੱਤਰਕਾਰ ਖੰਨਾ)

By ETV Bharat Punjabi Team

Published : Dec 26, 2024, 7:59 PM IST

ਖੰਨਾ:ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਉਨ੍ਹਾਂ ਦੇ ਨਾਲ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਆਪਣੇ ਕਾਫਲੇ ਸਮੇਤ ਖੰਨਾ ਦੇ ਗੁਰਦੁਆਰਾ ਮੰਜੀ ਸਾਹਿਬ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ। ਉਨ੍ਹਾਂ ਦੇ ਕਾਫਲੇ ਦਾ ਕਈ ਥਾਵਾਂ 'ਤੇ ਸਵਾਗਤ ਕੀਤਾ ਗਿਆ। ਤਰਸੇਮ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਨੇ ਖੰਨਾ ਵਿੱਚ ਮੀਡੀਆ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰਾਂ 'ਤੇ ਨਿਸ਼ਾਨਾ ਸਾਧਿਆ। 14 ਜਨਵਰੀ ਨੂੰ ਮਾਘੀ ਮੌਕੇ ਵਿਸ਼ਾਲ ਕਾਨਫਰੰਸ ਕਰਨ ਦਾ ਐਲਾਨ ਕੀਤਾ ਗਿਆ।

ਤਰਸੇਮ ਸਿੰਘ ਅਤੇ ਸਾਂਸਦ ਸਰਬਜੀਤ ਸਿੰਘ ਖਾਲਸਾ (Etv Bharat ਪੱਤਰਕਾਰ ਖੰਨਾ)

SGPC ਪ੍ਰਧਾਨ ਧਾਮੀ ਨੂੰ ਦੇ ਦੇਣਾ ਚਾਹੀਦਾ ਅਸਤੀਫਾ

ਸਾਂਸਦ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਹਰਜਿੰਦਰ ਸਿੰਘ ਧਾਮੀ ਵਰਗੇ ਲੋਕ ਇੰਨੇ ਉੱਚੇ ਅਹੁਦਿਆਂ 'ਤੇ ਰਹਿੰਦਿਆਂ ਕਿਸ ਤਰ੍ਹਾਂ ਦੀ ਸ਼ਬਦਾਵਲੀ ਵਰਤ ਰਹੇ ਹਨ। ਫਿਰ ਆਪਣੇ ਆਪ ਨੂੰ ਸਜ਼ਾ ਦੇ ਕੇ ਮੁਆਫ਼ੀ ਮੰਗਦੇ ਹਨ। ਇਹ ਕੋਈ ਸਜ਼ਾ ਨਹੀਂ ਸਗੋਂ ਸੇਵਾ ਹੈ ਜੋ ਹਰ ਸਿੱਖ ਕਰਦਾ ਹੈ। ਧਾਮੀ ਨੂੰ ਸਜ਼ਾ ਵਜੋਂ ਕੁਰਸੀ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੂੰ ਨੈਤਿਕ ਆਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਬੇਮਿਸਾਲ ਹੈ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ

ਤਰਸੇਮ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਬੇਮਿਸਾਲ ਹੈ। ਅੱਜ ਦੀ ਪੀੜ੍ਹੀ ਨੂੰ ਇਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਅੰਦੋਲਨ ਨੂੰ ਜਾਇਜ਼ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਡੱਲੇਵਾਲ ਕਿਸਾਨਾਂ ਲਈ ਕੁਰਬਾਨੀ ਦੇਣ ਲਈ ਤਿਆਰ ਹਨ ਪਰ ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ। ਇਹ ਸਰਕਾਰ ਦਾ ਕਿਸਾਨ ਵਿਰੋਧੀ ਰਵੱਈਆ ਹੈ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਆਪਸੀ ਰੰਜਿਸ਼ਾਂ ਨੂੰ ਪਾਸੇ ਰੱਖ ਕੇ ਇੱਕ ਮੰਚ 'ਤੇ ਇਕੱਠੇ ਹੋਣ ਲਈ ਵੀ ਕਿਹਾ।

ਅੰਮ੍ਰਿਤਪਾਲ ਨਾਲ 15 ਦਿਨ ਪਹਿਲਾਂ ਹੋਈ ਸੀ ਗੱਲ

ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਇੱਥੇ ਚੰਗਾ ਕੰਮ ਕਰਨ ਵਾਲੇ ਨੂੰ ਕੈਦ ਕੀਤਾ ਜਾਂਦਾ ਹੈ ਅਤੇ ਗਲਤ ਕੰਮ ਕਰਨ ਵਾਲੇ ਖੁੱਲ੍ਹੇ ਘੁੰਮਦੇ ਹਨ। ਅੰਮ੍ਰਿਤਪਾਲ ਦੀ ਰਿਹਾਈ ਦੀ ਅਗਲੀ ਤਰੀਕ 15 ਜਨਵਰੀ ਹੈ, ਦੇਖਦੇ ਹਾਂ ਕੀ ਹੁੰਦਾ ਹੈ। ਹਾਲੇ ਤੱਕ ਸਰਕਾਰਾਂ ਕੋਈ ਪੱਲਾ ਨਹੀਂ ਫੜਾ ਰਹੀਆਂ ਹਨ। 15 ਦਿਨ ਪਹਿਲਾਂ ਮੈਂ ਆਪਣੇ ਬੇਟੇ ਨਾਲ ਗੱਲ ਕੀਤੀ ਸੀ, ਉਹ ਚੜ੍ਹਦੀ ਕਲਾ ਵਿਚ ਹੈ ਅਤੇ ਸਿੱਖ ਕੌਮ ਨੂੰ ਇਹੀ ਸੰਦੇਸ਼ ਦਿੱਤਾ ਸੀ ਕਿ ਸਭ ਨੂੰ ਇਕਜੁੱਟ ਹੋ ਕੇ ਸਿੱਖ ਪੰਥ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ।

ABOUT THE AUTHOR

...view details