ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਅਜਨਾਲਾ ਤੋ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਦੇ ਇੱਕ ਵਿਵਾਦਿਤ ਬਿਆਨ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸਾਈ ਭਾਈਚਾਰੇ ਦੇ ਇੱਕ ਪ੍ਰੋਗਰਾਮ ਦੌਰਾਨ ਬੋਨੀ ਅਜਨਾਲ਼ਾ ਨੇ ਬਿਆਨ ਦਿੱਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸਭ ਤੋਂ ਵੱਡਾ ਧਰਮ ਮਸੀਹ ਭਾਈਚਾਰੇ ਦਾ ਹੈ। 2024 ਦਾ ਸਭ ਤੋਂ ਛੋਟਾ ਧਰਮ ਅਤੇ ਛੋਟਾ ਭਰਾ ਸਿੱਖ ਧਰਮ ਹੈ। ਬੋਨੀ ਅਜਨਾਲਾ ਦੇ ਇਸ ਬਿਆਨ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਬੋਨੀ ਅਜਨਾਲਾ ਦਾ ਸਪੱਸ਼ਟੀਕਰਨ: ਦੂਜੇ ਪਾਸੇ ਮਾਮਲੇ ਉੱਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਇਹ ਬਿਆਨ ਵਾਇਰਲ ਹੋਣ ਤੋਂ ਬਾਅਦ ਉਹਨਾਂ ਵੱਲੋਂ ਆਪਣੀ ਇੱਕ ਵੀਡੀਓ ਸਪੱਸ਼ਟੀਕਰਨ ਦਿੰਦੇ ਹੋਏ ਸੋਸ਼ਲ ਮੀਡੀਆ ਉੱਤੇ ਸਾਂਜੀ ਕੀਤੀ ਹੈ, ਜਿਸ ਵਿੱਚ ਉਹਨਾਂ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋਰ ਮਰੋੜ ਕੇ ਪੇਸ਼ ਕੀਤਾ ਗਿਆ ਹੈ ਅਤੇ ਮੇਰੀ ਇਸ ਤਰ੍ਹਾਂ ਦੀ ਕੋਈ ਭਾਵਨਾ ਨਹੀਂ ਸੀ। ਉਨ੍ਹਾਂ ਆਖਿਆ ਕਿ ਮੇਰਾ ਜਨਮ ਉਸ ਧਰਮ ਵਿੱਚ ਹੋਇਆ ਹੈ ਅਤੇ ਉਹ ਸਰਬ ਸਾਂਝੀ ਵਾਰਤਾ ਦਾ ਸੰਦੇਸ਼ ਦਿੰਦਾ ਹੈ। ਮੈਂ ਹਰੇਕ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦਾ ਹਾਂ ਜੇਕਰ ਕਿਸੇ ਨੂੰ ਮੇਰੇ ਇਸ ਬਿਆਨ ਤੋਂ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮਾਫੀ ਮੰਗਦਾ ਹਾਂ।
- ਪਟਿਆਲਾ 'ਚ ਦਲ ਬਦਲੀ ਕਰਨ ਵਾਲੇ ਉਮੀਦਵਾਰਾਂ ਖ਼ਿਲਾਫ਼ ਗਰਜੇ ਪ੍ਰਤਾਪ ਬਾਜਵਾ, ਕਿਹਾ-ਪਹਿਲਾ ਮਕਸਦ ਗਦਾਰਾਂ ਨੂੰ ਸਬਕ ਸਿਖਾਉਣਾ - Praneet and Ravneet Bittu traitors
- ਅਮਰੀਕਾ 'ਚ ਗੈਂਗਸਟਰ ਗੋਲਡੀ ਬਰਾੜ ਦੇ ਮਾਰੇ ਜਾਣ ਦੀਆਂ ਖ਼ਬਰਾਂ !, ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ ਗੋਲਡੀ ਬਰਾੜ - goldy brar death in america
- ਗੁਰੂ ਨਗਰੀ ਦੀ ਧੀ ਗੁਰਲੀਨ ਕੌਰ ਨੇ 8ਵੀਂ 'ਚ ਪੰਜਾਬ ਭਰ ਵਿੱਚ ਹਾਸਿਲ ਕੀਤਾ ਦੂਜਾ ਸਥਾਨ, ਢੋਲ-ਢੱਮਕੇ ਨਾਲ ਸੈਲੀਬ੍ਰੇਸ਼ਨ - 8th And 12th PSEB Result