ਪੰਜਾਬ

punjab

ETV Bharat / state

ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਕਿਹਾ- ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਨਹੀਂ ਕੋਈ ਛੋਟ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੀਨੀਅਰ ਅਕਾਲੀ ਆਗੂ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।

BY ELECTIONS
ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))

By ETV Bharat Punjabi Team

Published : Oct 23, 2024, 3:01 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ਵਿੱਚ ਵਿਚਰਣ ਲਈ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਆਪਣਾ ਫੈਸਲਾ ਸੁਣਾਉਂਦਿਆ ਕਿਹਾ ਕਿ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਸੱਤ ਮੈਂਬਰੀ ਵਫਦ ਆਇਆ ਸੀ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦੇਣ ਦੀ ਆਪਣੀ ਗੱਲ ਰੱਖੀ ਸੀ।

ਗਿਆਨੀ ਰਘਬੀਰ ਸਿੰਘ,ਜਥੇਦਾਰ,ਸ੍ਰੀ ਅਕਾਲ ਤਖ਼ਤ ਸਾਹਿਬ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))

ਸੁਖਬੀਰ ਬਾਦਲ ਨੂੰ ਨਹੀਂ ਰਾਹਤ

ਇਸ ਮੀਟਿੰਗ ਮਗਰੋਂ ਜਥੇਦਾਰ ਨੇ ਕਿਹਾ ਕਿ ਤਨਖਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ ਜਿਨ੍ਹੀ ਦੇਰ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਫਸੀਲ ਤੋਂ ਲੱਗੀ ਤਨਖਾਹ ਪੂਰੀ ਨਹੀਂ ਕਰ ਸਕਦਾ ਉਸ ਵਕਤ ਤੱਕ ਉਹ ਤਨਖਾਹੀਆ ਹੀ ਹੈ। ਉਸ ਨੂੰ ਤਨਖਾਹ ਲਗਾ ਕੇ ਆਪਣੀ ਡਿਊਟੀ ਪੂਰੀ ਕਰਨੀ ਜ਼ਰੂਰੀ ਹੈ। ਜਥੇਦਾਰ ਨੇ ਇਹ ਵੀ ਆਖਿਆ ਕਿ ਫੈਸਲਾ ਰਾਖਵਾਂ ਰੱਖਿਆ ਗਿਆ ਕੁਝ ਦਿਨਾਂ ਬਾਅਦ ਮੀਟਿੰਗ ਹੋਵੇਗੀ, ਪੰਜ ਸਿੰਘ ਸਾਹਿਬਾਨ ਮੀਟਿੰਗ ਵਿੱਚ ਵਿਚਾਰ ਕਰਕੇ ਅਗਲਾ ਫੈਸਲਾ ਲੈਣਗੇ। ਜੇਕਰ ਸਿੱਖ ਤਨਖਾਹੀਆ ਹੈ ਤਾਂ ਉਸ ਦੇ ਮੁਤਾਬਿਕ ਹੀ ਚਲਣਾ ਚਾਹੀਦਾ ਹੈ।


ਸੁਖਬੀਰ ਬਾਦਲ ਦੇ ਮਨਸੂਬਿਆ ਉੱਤੇ ਫਿਰਿਆ ਪਾਣੀ


ਇੱਥੇ ਦੱਸਣ ਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਮਿਲਣ ਵਾਸਤੇ ਪਹੁੰਚਿਆ ਸੀ ਅਤੇ ਉਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਲਈ ਇਜਾਜ਼ਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਬੀਤੀ ਰਾਤ ਕੀਤੀ ਗਈ ਮੀਟਿੰਗ ਤੋਂ ਬਾਅਦ ਅੱਜ ਇੱਕ ਵਾਰ ਫਿਰ ਤੋਂ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਮਨਸੂਬਿਆ ਦੇ ਉੱਤੇ ਪਾਣੀ ਫੇਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਪੰਜਾਬ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣ ਵਿੱਚ ਹਿੱਸਾ ਨਾ ਲੈਣ ਲਈ ਕਹਿ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਪੂਰੇ ਸ਼੍ਰੋਮਣੀ ਅਕਾਲੀ ਦਲ ਵਿੱਚ ਨਵੀਆਂ ਚਰਚਾਵਾਂ ਛਿੜ ਗਈਆਂ ਹਨ।

ABOUT THE AUTHOR

...view details