ਅੰਮ੍ਰਿਤਸਰ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਉੱਤੇ ਕੀਤੀ ਗਈ ਟਿੱਪਣੀ ਤੋਂ ਬਾਅਦ ਹੁਣ ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਆਵਾਜ਼ ਚੁੱਕੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜਿਸ ਤਰ੍ਹਾਂ ਦੀ ਭੱਦੀ ਸ਼ਬਦਾਵਲੀ ਵਰਤੀ ਗਈ ਹੈ। ਉਸ ਨੂੰ ਲੈ ਕੇ ਉਨ੍ਹਾਂ ਨੂੰ ਖੁਦ ਹੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਗੁਰਜੀਤ ਔਜਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਵਾਰ-ਵਾਰ ਬਾਬਾ ਸਾਹਿਬ ਅੰਬੇਦਕਰ ਨੂੰ ਲੈ ਕੇ ਟਿੱਪਣੀ ਕੀਤੀ ਜਾਂਦੀ ਰਹੀ ਹੈ ਅਤੇ ਜੇਕਰ ਉਨ੍ਹਾਂ ਦੀ ਸਰਕਾਰ ਪੂਰਨ ਬਹੁਮਤ ਨਾਲ ਦੇਸ਼ 'ਚ ਆਉਂਦੀ ਤਾਂ ਅੱਜ ਸੰਵਿਧਾਨ ਪੂਰੀ ਤਰ੍ਹਾਂ ਨਾਲ ਬਦਲ ਜਾਣਾ ਸੀ।
ਅਮਿਤ ਸ਼ਾਹ ਨੂੰ ਦੇ ਦੇਣਾ ਚਾਹੀਦਾ ਹੈ ਅਸਤੀਫਾ (ETV Bharat (ਅੰਮ੍ਰਿਤਸਰ, ਪੱਤਰਕਾਰ)) ਪੰਜਾਬ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅੰਬਾਨੀਆਂ ਤੋਂ ਅਡਾਨੀਆਂ ਨੂੰ ਲੈ ਕੇ ਜੋ ਰਾਹੁਲ ਗਾਂਧੀ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਬਿਲਕੁਲ ਸਹੀ ਹੈ ਕਿਉਂਕਿ ਹਰ ਇੱਕ ਜਗ੍ਹਾ 'ਤੇ ਅਡਾਨੀਆਂ ਅੰਬਾਨੀਆਂ ਦੇ ਕੀਤੇ ਹੋਏ ਕੰਮ ਨੂੰ ਸਰਕਾਰਾਂ ਫੇਲ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਸਿਰਫ ਭਾਰਤ ਸਰਕਾਰ ਨੂੰ ਛੱਡ ਕੇ ਉੱਥੇ ਉਨ੍ਹਾਂ ਵੱਲੋਂ ਪੰਜਾਬ ਵਿੱਚ ਕਾਂਗਰਸ ਦੀ ਨਗਰ ਨਿਗਮ ਦੀ ਸ਼ਾਨਦਾਰ ਜਿੱਤ 'ਤੇ ਬੋਲਦੇ ਹੋਏ ਕਿਹਾ ਕਿ ਕਾਂਗਰਸ ਨੂੰ ਲੋਕਾਂ ਨੇ ਪਿਆਰ ਕੀਤਾ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਉੱਪਰ ਕੀਤੀ ਗਈ ਟਿੱਪਣੀ ਨੂੰ ਲੈ ਕੇ ਹੁਣ ਉਨ੍ਹਾਂ ਦਾ ਅਸਤੀਫਾ ਪੰਜਾਬ ਵਿੱਚ ਵੀ ਮੰਗਣਾ ਸ਼ੁਰੂ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਇਹ ਡਿਮਾਂਡ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੀ ਸ਼ਬਦਾਵਲੀ ਉਨ੍ਹਾਂ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਲੈ ਕੇ ਚੁੱਕੀ ਗਈ ਹੈ। ਉਸ ਨੂੰ ਲੈ ਕੇ ਉਨ੍ਹਾਂ ਨੂੰ ਆਪਣੇ ਖੁਦ ਹੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਗੁਰਜੀਤ ਔਜਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਇਲਜ਼ਾਮ ਰਾਹੁਲ ਗਾਂਧੀ ਦੇ ਉੱਤੇ ਲਗਾਉਣ ਦੀ ਕੋਸ਼ਿਸ਼ ਇਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ, ਉਹ ਸਰਾਸਰ ਗਲਤ ਹਨ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਹੀ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਗੱਲ ਕਰਦੇ ਸਨ ਤੇ ਜੇਕਰ ਭਾਰਤੀ ਜਨਤਾ ਪਾਰਟੀ ਦੀ ਬਹੁਮਤ ਦੀ ਸਰਕਾਰ ਕੇਂਦਰ ਦੇ ਵਿੱਚ ਆ ਜਾਂਦੀ ਤੇ ਸ਼ਾਇਦ ਅੱਜ ਸੰਵਿਧਾਨ ਵੀ ਬਦਲ ਜਾਣਾ ਸੀ।
ਬੀਜੇਪੀ ਦੀ ਦੋਹਰੀ ਨੀਤੀ
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਡਾਨੀਆਂ ਅੰਬਾਨੀਆਂ ਨੂੰ ਹਰ ਇੱਕ ਦੇਸ਼ ਨੇ ਫੇਲ ਕਰ ਦਿੱਤਾ ਹੈ, ਪਰ ਭਾਰਤ ਦੀ ਸਰਕਾਰ ਉਨ੍ਹਾਂ ਨੂੰ ਆਪਣੇ ਸਿਰ 'ਤੇ ਬਿਠਾ ਕੇ ਰੱਖਣਾ ਚਾਹੁੰਦੀ ਹੈ। ਜਿਸ ਦਾ ਖਮਿਆਜਾ ਜਲਦ ਹੀ ਇਸ ਸਰਕਾਰ ਨੂੰ ਭੁਗਤਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੰਸਦ ਦੇ ਬਾਹਰ ਹੋਏ ਛੋਟੀ ਜਿਹੀ ਘਟਨਾ ਤੋਂ ਬਾਅਦ ਜਿੰਨੇ ਵੀ ਮੰਤਰੀ ਹਨ, ਉਹ ਮੈਂਬਰ ਪਾਰਲੀਮੈਂਟ ਦਾ ਹਾਲ ਜਾਨਣ ਲਈ ਪਹੁੰਚ ਰਹੇ ਹਨ ਅਤੇ ਅਫਸੋਸ ਦੀ ਗੱਲ ਇਹ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੋ ਕਿ ਲੰਮੇ ਚਿਰ ਤੋਂ ਕਿਸਾਨੀ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਦਾ ਧਿਆਨ ਉਨ੍ਹਾਂ ਦੇ ਸਾਹਮਣੇ ਨਹੀਂ ਆ ਰਿਹਾ। ਇਸ ਨਾਲ ਸਾਫ ਸਿੱਧ ਹੁੰਦਾ ਹੈ ਕਿ ਬੀਜੇਪੀ ਦੀ ਦੋਹਰੀ ਨੀਤੀ ਸਾਹਮਣੇ ਆਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਹਮੇਸ਼ਾ ਹੀ ਪੜ੍ਹੋ ਅਤੇ ਰਾਜਨੀਤੀ ਕਰਨ ਦੀ ਹਮੇਸ਼ਾ ਗੱਲ ਕਰਦੀ ਹੈ।
'ਆਪ' ਪਾਰਟੀ ਨੇ ਲੋਕਾਂ ਦੇ ਨਾਲ ਧਰੋ ਕਮਾਇਆ
ਉੱਥੇ ਹੀ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਅੰਮ੍ਰਿਤਸਰ ਦੇ ਵਿੱਚ 40 ਦੇ ਕਰੀਬ ਸੀਟਾਂ ਕਾਂਗਰਸ ਨੂੰ ਆਈਆਂ ਹਨ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਸਾਂਸਦ ਨੇ ਕਿਹਾ ਕਿ ਕੁਝ ਸੀਟਾਂ ਇਸ ਤਰ੍ਹਾਂ ਦੀਆਂ ਸਨ ਜੋ ਕਿ ਦੋ ਡਿਜਿਟ 'ਤੇ ਹੀ ਸਿਮਟ ਕੇ ਬੈਠ ਗਏ ਹਨ। ਇਹ ਤਾਂ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਜੋ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੁੰਦੇ ਸਨ। ਉਨ੍ਹਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਵੀ ਕਰਨ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਕਹਿ ਰਹੇ ਹਨ ਕਿ ਪੰਜਾਬ ਪ੍ਰਤੀਸ਼ਤ ਉਨ੍ਹਾਂ ਦੀ ਵੋਟ ਬੈਂਕ ਵਧਿਆ ਹੈ, ਉਹ ਚਾਹੁੰਦੇ ਹਨ ਕਿ 2027 ਦੇ ਵਿੱਚ ਵੀ ਉਹ ਇਸੇ ਤਰ੍ਹਾਂ ਹੀ ਇਸੇ ਬਿਆਨ 'ਤੇ ਕਾਇਮ ਰਹਿਣ। ਗੁਰਜੀਤ ਔਜਲਾ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਹੈ ਤਾਂ ਉਹ ਸਾਰੇ ਆਪਣੇ ਨਗਰ ਨਿਗਮ ਦੇ ਕੌਂਸਲਰਾਂ ਨੂੰ ਲੈ ਕੇ ਇੱਕ ਮੇਅਰ ਬਣਾ ਸਕਦੇ ਹਨ। ਉਨ੍ਹਾਂ ਨੇ ਅੱਗੇ ਬੋਲਦੇ ਹੈ ਕਿਹਾ ਕਿ ਜੋ ਵਿਅਕਤੀ ਆਪਣੀ ਹਾਰ ਸਵੀਕਾਰ ਨਹੀਂ ਕਰਦਾ ਉਹ ਜ਼ਿੰਦਗੀ ਦੇ ਵਿੱਚ ਕਦੀ ਵੀ ਕਾਮਯਾਬ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਲੀ-ਭਾਂਤੀ ਜਾਣਨਾ ਸ਼ੁਰੂ ਹੋ ਚੁੱਕੇ ਹਨ ਕਿ ਜੋ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਨਾਲ ਘਰੋਂ ਕਮਾਇਆ ਗਿਆ ਹੈ, ਉਸ ਨਾਲ ਕਿਸ ਤਰ੍ਹਾਂ ਬਦਲਾ ਲੈਣਾ ਹੈ।
'ਆਪ' ਪਾਰਟੀ 'ਤੇ ਕਸਿਆ ਤੰਜ
ਇੱਥੇ ਦੱਸਣਯੋਗ ਹੈ ਕਿ ਬਾਬਾ ਸਾਹਿਬ ਅੰਬੇਦਕਰ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਇੱਕ ਟਿੱਪਣੀ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਜਿੰਨਾਂ ਨਾਮ ਕਾਂਗਰਸ ਪਾਰਟੀ ਵਾਲੇ ਬਾਬਾ ਸਾਹਿਬ ਅੰਬੇਦਕਰ ਦਾ ਲੈਂਦੇ ਹਨ, ਜੇਕਰ ਕਿਸੇ ਭਗਵਾਨ ਦਾ ਲੈਣ ਤਾਂ ਇਨ੍ਹਾਂ ਦਾ ਕੋਈ ਭਲਾ ਹੋ ਸਕਦਾ ਹੈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਦੌਰਾਨ ਇੱਕ ਬੀਜੇਪੀ ਦੇ ਐਮਪੀ ਦੇ ਸਿਰ 'ਤੇ ਸੱਟ ਵੀ ਲੱਗੀ ਸੀ ਹਾਲਾਂਕਿ ਉਸ ਸੰਸਦ ਦਾ ਹਾਲ ਚਾਲ ਜਾਨਣ ਲਈ ਬੀਜੇਪੀ ਦੇ ਸਾਰੇ ਮੈਂਬਰ ਪਾਰਲੀਮੈਂਟ ਅਤੇ ਲੀਡਰ ਪਹੁੰਚ ਰਹੇ ਹਨ ਪਰ 28 ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭੁੱਖ ਹੜਤਾਲ 'ਤੇ ਬੈਠੇ ਸਨ ਨੂੰ ਲੈ ਕੇ ਅੱਜ ਤੱਕ ਬੀਜੇਪੀ ਦਾ ਕੋਈ ਵੀ ਵਰਕਰ ਉੱਥੇ ਨਹੀਂ ਪਹੁੰਚ ਪਾਇਆ। ਜਿਸ ਨੂੰ ਲੈ ਕੇ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਜਰੂਰ ਸਵਾਲ ਚੁੱਕੇ ਗਏ ਹਨ। ਹਾਲਾਂਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਅਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ 'ਤੇ ਤੰਜ ਕਸਿਆ ਗਿਆ। ਹੁਣ ਵੇਖਣਾ ਹੋਊਗਾ 2027 ਦੇ ਵਿੱਚ ਕਾਂਗਰਸ ਪਾਰਟੀ ਜਾਂ ਆਮ ਆਦਮੀ ਪਾਰਟੀ ਦੇ ਵਿੱਚੋਂ ਕੌਣ ਕਿਹੜੀ ਪਾਰਟੀ ਇੱਕ ਵਾਰ ਫਿਰ ਤੋਂ ਉੱਭਰ ਕੇ ਸਾਹਮਣੇ ਆਉਂਦੀ ਹੈ ਇਹ ਤਾਂ 2027 'ਚ ਪਤਾ ਲੱਗੇਗਾ ਪਰ ਹੁਣ 2027 ਨੂੰ ਲੈ ਕੇ ਜੁਬਾਨੀ ਜੰਗ ਤੇਜ਼ ਹੋ ਚੁੱਕੀ ਹੈ।