ਪੰਜਾਬ

punjab

ETV Bharat / state

ਪਤੀ ਨੇ ਆਪਣੀ ਹੀ ਪਤਨੀ ਦਾ ਕਤਲ ਕਰਕੇ ਜ਼ਮੀਨ ਹੇਠਾਂ ਦੱਬੀ ਲਾਸ਼, ਬਦਬੂ ਆਉਣ ’ਤੇ ਗੁਆਂਢੀਆਂ ਨੂੰ ਲੱਗਿਆ ਪਤਾ - HUSBAND KILLED WIFE

ਅੰਮ੍ਰਿਤਸਰ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਪਤੀ ਵੱਲੋਂ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਜ਼ਮੀਨ ਵਿਚ ਦੱਬਣ ਦਾ ਮਾਮਲਾ ਸਾਹਮਣੇ ਆਇਆ ਹੈ।

HUSBAND KILLED WIFE
ਪਤਨੀ ਦਾ ਕਤਲ ਕਰਕੇ ਜ਼ਮੀਨ ਹੇਠਾਂ ਦੱਬੀ ਲਾਸ਼ (Etv Bharat (ਪੱਤਰਕਾਰ , ਅੰਮ੍ਰਿਤਸਰ))

By ETV Bharat Punjabi Team

Published : Nov 3, 2024, 7:51 AM IST

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਪਤੀ ਵੱਲੋਂ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਜ਼ਮੀਨ ਵਿਚ ਦੱਬਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਰਿਆਮ ਸਿੰਘ, ਜੋ ਨਸ਼ੇ ਦਾ ਆਦੀ ਸੀ, ਪਿਛਲੇ 15 ਸਾਲਾਂ ਤੋਂ ਪਿੰਡ ਕੋਹਾਲਾ ਵਿਖੇ ਆਪਣੀ ਪਤਨੀ ਮਨਜੀਤ ਕੌਰ ਨਾਲ ਰਹਿ ਰਿਹਾ ਸੀ। ਉਨ੍ਹਾਂ ਦੀ ਕੋਈ ਔਲਾਦ ਵੀ ਨਹੀਂ ਸੀ। ਬੀਤੇ ਦਿਨੀਂ ਵਰਿਆਮ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਆਪਣੀ ਪਤਨੀ ਦੇ ਸਿਰ ਵਿਚ ਕੋਈ ਨੁਕੀਲੀ ਚੀਜ਼ ਮਾਰ ਕੇ ਕਤਲ ਕਰ ਦਿੱਤਾ। ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਘਰ ਵਿਚ ਟੋਇਆ ਪੁੱਟ ਕੇ ਜ਼ਮੀਨ ਵਿਚ ਦੱਬ ਦਿੱਤਾ, ਜਿਸ ਦੀ 5 ਦਿਨਾਂ ਬਾਅਦ ਬਦਬੂ ਆਉਣ ’ਤੇ ਗੁਆਂਢੀਆਂ ਨੂੰ ਪਤਾ ਲੱਗਾ।

ਪਤਨੀ ਦਾ ਕਤਲ ਕਰਕੇ ਜ਼ਮੀਨ ਹੇਠਾਂ ਦੱਬੀ ਲਾਸ਼ (Etv Bharat (ਪੱਤਰਕਾਰ , ਅੰਮ੍ਰਿਤਸਰ))

ਪਤਨੀ ਨਾਲ ਤਕਰਾਰ

ਉੱਥੇ ਹੀ ਮੁਲਜ਼ਮ ਵਰਿਆਮ ਸਿੰਘ ਦਾ ਭਰਾ ਸਤਨਾਮ ਸਿੰਘ ਵੀ ਘਟਨਾ ਵਾਲੀ ਜਗ੍ਹਾ 'ਤੇ ਪਹੁੰਚਿਆ ਅਤੇ ਉਸ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਤੋਂ 15 ਸਾਲ ਪਹਿਲੇ ਇਸ ਵੇਲੇ ਪ੍ਰਵਾਸੀ ਔਰਤ ਨਾਲ ਵਿਆਹ ਕਰਵਾਇਆ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਦੇ ਕੋਈ ਵੀ ਔਲਾਦ ਨਹੀਂ ਹੈ ਅਤੇ ਪਿੰਡ ਵਿੱਚ ਵੀ ਇਸ ਨੂੰ 15 ਸਾਲ ਰਹਿੰਦੇ ਨੂੰ ਹੋ ਗਏ ਹਨ। ਕਿਸੇ ਗੱਲ ਨੂੰ ਲੈ ਕੇ ਇਸ ਦੀ ਆਪਣੀ ਪਤਨੀ ਨਾਲ ਤਕਰਾਰ ਹੋਈ ਅਤੇ ਇਸ ਨੇ ਆਪਣੀ ਪਤਨੀ ਨੂੰ ਮਾਰ ਕੇ ਜ਼ਮੀਨ ਹੇਠਾਂ ਦੱਬ ਦਿੱਤਾ ਗਿਆ।

ਪਤਨੀ ਨੂੰ ਮਾਰ ਕੇ ਜ਼ਮੀਨ ਹੇਠਾਂ ਦੱਬ ਦਿੱਤਾ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ ਰਾਜਾਸਾਂਸੀ ਇੰਦਰਜੀਤ ਸਿੰਘ, ਥਾਣਾ ਲੋਪੋਕੇ ਦੇ ਐਸ.ਐਚ.ਓ ਅਮਨਦੀਪ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਵਰਿਆਮ ਸਿੰਘ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਮੌਕੇ 'ਤੇ ਪਹੁੰਚੇ ਡੀਐਸਪੀ ਇੰਦਰਜੀਤ ਸਿੰਘ ਨੇ ਮੀਡੀਅਮ ਨੂੰ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੁਹਾਲਾ ਵਿਖੇ ਵਰਿਆਮ ਸਿੰਘ ਨਾਂ ਦੀ ਵਿਅਕਤੀ ਨੇ ਆਪਣੀ ਪਤਨੀ ਨੂੰ ਮਾਰ ਕੇ ਜ਼ਮੀਨ ਹੇਠਾਂ ਦੱਬ ਦਿੱਤਾ ਹੈ। ਅਸੀਂ ਡਿਊਟੀ ਮਜਿਸਟਰੇਟ ਦੇ ਨਾਲ ਇੱਥੇ ਪਹੁੰਚੇ ਹਾਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details