ਪੰਜਾਬ

punjab

ETV Bharat / state

ਟਿੱਕੀ ਵਾਲੇ ਤੋਂ ਲੁੱਟ ਕਰਨ ਵਾਲੇ ਮੁਲਜ਼ਮ ਕਾਬੂ, ਪੁਲਿਸ ਨੇ ਫਰੋਲੇ ਪੁਰਾਣੇ ਮਾਮਲੇ ਤਾਂ ਮਿਲੀ ਕਾਮਯਾਬੀ - Police arrest two thief - POLICE ARREST TWO THIEF

ਅੰਮ੍ਰਿਤਸਰ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਿਕ ਹਾਲ ਹੀ 'ਚ ਇਹਨਾਂ ਬਦਮਾਸ਼ਾਂ ਨੇ ਇੱਕ ਟਿੱਕੀ ਵਾਲੇ ਤੋਂ ਲੁੱਟ ਕੀਤੀ ਸੀ ਤਾਂ ਉਸ ਦੀ ਵਾਇਰਲ ਹੋਈ ਵੀਡੀਓ ਤੋਂ ਇਹਨਾਂ ਦੀ ਪਛਾਣ ਹੋਈ ਅਤੇ ਇਹਨਾਂ ਨੂੰ ਕਾਬੂ ਕੀਤਾ ਹੈ।

Amritsar police arrested the two looteras, viral CCTV video help to find
ਟਿੱਕੀ ਵਾਲੇ ਤੋਂ ਲੁੱਟ ਕਰਨ ਵਾਲੇ ਮੁਲਜ਼ਮ ਕਾਬੂ, ਪੁਲਿਸ ਨੇ ਫਰੋਲੇ ਪੁਰਾਣੇ ਮਾਮਲੇ ਤਾਂ ਮਿਲੀ ਕਾਮਯਾਬੀ (Amritsar)

By ETV Bharat Punjabi Team

Published : Jun 9, 2024, 5:26 PM IST

ਟਿੱਕੀ ਵਾਲੇ ਤੋਂ ਲੁੱਟ ਕਰਨ ਵਾਲੇ ਮੁਲਜ਼ਮ ਕਾਬੂ (Amritsar)

ਅੰਮ੍ਰਿਤਸਰ:ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਦੇ ਖਿਲਾਫ ਚਲਾਈ ਗਈ ਮਿਹਨਤ ਦੇ ਤਹਿਤ ਥਾਣਾ ਸਦਰ ਦੇ ਅਧੀਨ ਪੈਂਦੀ ਵਿਜੇ ਨਗਰ ਚੌਂਕੀ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਪਿਛਲੇ ਦਿਨੀ ਇੱਕ ਵਿਅਕਤੀ ਕੋਲੋਂ ਮੋਬਾਇਲ ਖੋਹਣ ਦੀ ਘਟਨਾ ਸਾਹਮਣੇ ਆਈ ਸੀ ਇਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਚੌਂਕੀ ਵਿਜੇ ਨਗਰ ਦੇ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।ਪੁਲਿਸ ਵੱਲੋਂ ਇਹਨਾਂ ਕੋਲੋਂ ਲੁੱਟਿਆ ਹੋਇਆ ਮੋਬਾਈਲ ਵੀ ਕੀਤਾ ਕਾਬੂ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਪੰਜ ਤੋਂ ਛੇ ਨੌਜਵਾਨਾਂ ਦਾ ਗਿਰੋਹ ਹੈ ਜਿਨਾਂ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਨਸ਼ੇ ਕਰਨ ਦੇ ਆਦੀ ਹਨ 'ਤੇ ਨਸ਼ੇ ਦੀ ਪੂਰਤੀ ਦੇ ਲਈ ਹੀ ਇਹ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਦੇ ਹਨ। ਪੁਲਿਸ ਨੇ ਕਿਹਾ ਕਿ ਇਹਨਾਂ ਦੇ ਬਾਕੀ ਸਾਥੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਸੀਸੀਟੀਵੀ ਦੀ ਮਦਦ ਨਾਲ ਕੀਤਾ ਕਾਬੂ:ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹਨਾਂ ਨਾਲੋਂ ਹੋਰ ਕਿਹੜੀਆਂ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਲੁੱਟ ਖੋਹ ਕਰਨ ਦੀ ਸੀਸੀਟੀ ਵੀਡੀਓ ਵੀ ਸਾਹਮਣੇ ਆਈ ਸੀ। ਜਿਸ ਦੇ ਚਲਦੇ ਸਾਡੇ ਵੱਲੋਂ ਇਹ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪੰਜ ਛੇ ਦੇ ਕਰੀਬ ਨੌਜਵਾਨ ਆਪਣਾ ਗੈਂਗ ਬਣਾ ਕੇ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਹਨਾਂ ਵੱਲੋਂ ਪਹਿਲੇ ਵੀ ਇੱਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਪਰ ਉਸ ਵਿਅਕਤੀ ਵੱਲੋਂ ਸਾਨੂੰ ਕੋਈ ਵੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਤੇ ਉਸ ਤੋਂ ਬਾਅਦ ਇਹਨਾਂ ਨੇ ਇੱਕ ਹੋਰ ਖੋਹ ਕੀਤੀ ਜਿਹਦੇ ਵਿੱਚ ਇਹ ਮੋਬਾਈਲ ਫੋਨ ਖੋਦੇ ਹੋਏ ਇੱਕ ਵਿਅਕਤੀ ਕੋਲ ਨਜ਼ਰ ਆ ਰਹੇ ਸਨ। ਉਸ ਵੱਲੋਂ ਸਾਨੂੰ ਸ਼ਿਕਾਇਤ ਦਰਜ ਕਰਵਾਈ ਗਈ ਜਿਸ 'ਤੇ ਸਾਡੀ ਟੀਮ ਨੇ ਕਾਰਵਾਈ ਕਰਦੇ ਹੋਏ ਇਹ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ।

ਇਹਨਾਂ ਦੇ ਬਾਕੀ ਸਾਥੀਆਂ ਦੇ ਭਾਰ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਨਸ਼ੇ ਦੀ ਪੂਰਤੀ ਦੇ ਲਈ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਇਹਨਾਂ ਦੀ ਉਮਰ 20 ਤੋਂ 22 ਸਾਲ ਦੇ ਕਰੀਬ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਕੋਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ ਕਿ ਹੋਰ ਕਿਹੜੀਆਂ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਕੋਲੋਂ ਦੋ ਮੋਬਾਇਲ ਫੋਨ ਖੋਹ ਕੀਤੇ ਵੀ ਕਾਬੂ ਕੀਤੇ ਗਏ ਹਨ।

ABOUT THE AUTHOR

...view details