ਪੰਜਾਬ

punjab

ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦਾ ਨੈੱਟਵਰਕ ਹੋਇਆ ਬੇਨਕਾਬ,ਅੰਮ੍ਰਿਤਸਰ ਪੁਲਿਸ ਨੇ 1 ਕਰੋੜ ਦੀ ਮਨੀ ਸਣੇ ਕਾਬੂ ਕੀਤੇ ਦੋ ਸਮਗਲਰ - international drug network

By ETV Bharat Punjabi Team

Published : Jul 28, 2024, 2:26 PM IST

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ ਅਤੇ ਵਿਦੇਸ਼ੀ ਡਰੱਗ ਸਮੱਗਲਰਾਂ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਵਿਦੇਸ਼ੀ ਹੈਂਡਲਰਾਂ ਅਤੇ 2 ਆਪਰੇਟਿਵਾਂ ਵਿਰੁੱਧ ਐਫ.ਆਈ.ਆਰ.ਦਰਜ ਕੀਤੀ ਹੈ।

Amritsar police arrested two smugglers with drug money worth 1 crore
ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦਾ ਨੈੱਟਵਰਕ ਹੋਇਆ ਬੇਨਕਾਬ (ਈਟੀਵੀ ਭਾਰਤ)

ਅੰਮ੍ਰਿਤਸਰ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਦੁਆਰਾ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਤਹਿਤ 1 ਕਰੋੜ ਦੀ ਡਰੱਗ ਮਨੀ ਸਮੇਤ ਦੋ ਵੱਡੇ ਤਸਕਰ ਕਾਬੂ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ ਬੈਠੇ ਤਸਕਰਾਂ ਦੇ ਮਾਸਟਰਮਾਈਂਡ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਕੁਰਾਹੇ ਪਾ ਰਹੇ ਹਨ। ਇਹਨਾਂ ਦੇ ਦੋ ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਾਂਚ ਟੀਮ ਦੇ ਵੱਲੋਂ ਫੜ੍ਹੇ ਗਏ ਕਥਿਤ ਦੋਸ਼ੀਆਂ ਨੇ ਵੱਡੇ ਖੁਲਾਸੇ ਕੀਤੇ ਹਨ। ਇਸ ਗੱਲ ਦੀ ਪੁਸ਼ਟੀ ਪੰਜਾਬ ਪੁਲਿਸ ਦੇ ਡਾਇਰੈਕਟਰ ਡਾਕਟਰ ਆਈਪੀਐਸ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਕੀਤੀ ਹੈ।

ਵਿਦੇਸ਼ 'ਚ ਬੈਠ ਕੇ ਚਲਾ ਰਹੇ ਨਸ਼ਾ ਤਸਕਰੀ ਦਾ ਧੰਦਾ:ਕਥਿਤ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਹਨਾਂ ਮੁਲਜ਼ਮਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਐਤਵਾਰ ਸਵੇਰੇ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਨੇ ਇੱਕ ਖੇਤਰ ਵਿੱਚ ਛਾਪਾ ਮਾਰਿਆ। ਉਥੇ ਹੀ 2 ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਦੇ ਕਬਜ਼ੇ 'ਚੋਂ 1 ਕਰੋੜ ਰੁਪਏ ਦੀ ਨਸ਼ੀਲੇ ਪਦਾਰਥ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਆਪਰੇਸ਼ਨ ਕਈ ਘੰਟੇ ਚੱਲਿਆ। ਜਦੋਂ ਪੁੱਛਗਿੱਛ ਸ਼ੁਰੂ ਹੋਈ ਤਾਂ ਉਨ੍ਹਾਂ ਨੇ ਵਿਦੇਸ਼ ਬੈਠੇ ਦੋ ਵੱਡੇ ਸਮੱਗਲਰਾਂ ਦੇ ਨਾਵਾਂ ਦਾ ਖੁਲਾਸਾ ਕੀਤਾ। ਇਹਨਾਂ ਵਿੱਚ ਇੱਕ ਤਸਕਰ ਮੂਲ ਰੂਪ ਵਿੱਚ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਪਰ ਹੁਣ ਵਿਦੇਸ਼ ਤੋਂ ਆਪਣਾ ਨੈੱਟਵਰਕ ਚਲਾ ਰਿਹਾ ਹੈ।

ਇਨ੍ਹਾਂ ਦੀ ਪਛਾਣ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਸਰਹੱਦ ਪਾਰ ਤੋਂ ਆਏ ਵੱਡੇ ਤਸਕਰਾਂ ਨਾਲ ਵੀ ਸਬੰਧ ਹਨ। ਜਿਨਾਂ ਦੇ ਨਾਲ ਰੱਲ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੁੰ ਬਰਬਾਦ ਕਰਨ 'ਤੇ ਲੱਗੇ ਹੋਏ ਹਨ। ਪਰ ਪੁਲਿਸ ਵੱਲੋਂ ਅਜਿਹੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਲਗਾਤਾਰ ਇਹਨਾਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ।

ABOUT THE AUTHOR

...view details